ਸ਼ੂਟਿੰਗ ਦੇ ਦੌਰਾਨ ਜ਼ਖਮੀ ਹੋਈ ਬਾਲੀਵੁੱਡ ਦੀ ਇਹ ਅਦਾਕਾਰਾ; ਤਸਵੀਰਾਂ ਹੋਈਆਂ ਵਾਇਰਲ

Bollywood Actress Divya Khosla news: ਬਾਲੀਵੁੱਡ ਦੀ ਖ਼ੂਬਸੂਰਤ ਅਦਾਕਾਰਾ ਦਿਵਿਆ ਖੋਸਲਾ ਕੁਮਾਰ ਜੋ ਕਿ ਇੱਕ ਮਸ਼ਹੂਰ ਅਦਾਕਾਰਾ ਹੋਣ ਦੇ ਨਾਲ ਇੱਕ ਨਿਰਦੇਸ਼ਕ ਅਤੇ ਨਿਰਮਾਤਾ ਵੀ…

Bollywood Actress Divya Khosla news: ਬਾਲੀਵੁੱਡ ਦੀ ਖ਼ੂਬਸੂਰਤ ਅਦਾਕਾਰਾ ਦਿਵਿਆ ਖੋਸਲਾ ਕੁਮਾਰ ਜੋ ਕਿ ਇੱਕ ਮਸ਼ਹੂਰ ਅਦਾਕਾਰਾ ਹੋਣ ਦੇ ਨਾਲ ਇੱਕ ਨਿਰਦੇਸ਼ਕ ਅਤੇ ਨਿਰਮਾਤਾ ਵੀ ਹੈ। ਉਹ ਟੀ-ਸੀਰੀਜ਼ ਦੇ ਚੇਅਰਮੈਨ ਭੂਸ਼ਣ ਕੁਮਾਰ ਦੀ ਪਤਨੀ ਹੈ। ਹਾਲ ਹੀ ਵਿੱਚ ਦਿਵਿਆ ਖੋਸਲਾ ਦੀਆਂ ਕੁਝ ਹੈਰਾਨ ਕਰ ਦੇਣ ਵਾਲੀਆਂ ਤਸਵੀਰਾਂ ਸਾਹਮਣੇ ਆਈਆਂ ਹਨ, ਜਿਸ ਨੂੰ ਦੇਖ ਕੇ ਦਿਵਿਆ ਦੇ ਫੈਨਜ਼ ਪ੍ਰੇਸ਼ਾਨ ਹੋ ਗਏ ਹਨ। ਦੱਸ ਦਈਏ ਸ਼ੂਟਿੰਗ ਦੌਰਾਨ ਅਦਾਕਾਰਾ ਬੁਰੀ ਤਰ੍ਹਾਂ ਜ਼ਖਮੀ ਹੋ ਗਈ ਸੀ।

ਸ਼ੂਟਿੰਗ ਦੌਰਾਨ ਜ਼ਖਮੀ ਹੋਈ ਅਦਾਕਾਰਾ

ਹਾਲ ਹੀ ‘ਚ ਦਿਵਿਆ ਖੋਸਲਾ ਕੁਮਾਰ ਆਪਣੀ ਆਉਣ ਵਾਲੀ ਫ਼ਿਲਮ ਦੀ ਸ਼ੂਟਿੰਗ ਦੌਰਾਨ ਜ਼ਖਮੀ ਹੋ ਗਈ ਸੀ। ਇਹ ਜਾਣਕਾਰੀ ਅਦਾਕਾਰਾ ਨੇ ਖ਼ੁਦ ਆਪਣੇ ਇੰਸਟਾਗ੍ਰਾਮ ‘ਤੇ ਪੋਸਟ ਪਾ ਕੇ ਦਿੱਤੀ ਹੈ। ਅਭਿਨੇਤਰੀ ਨੇ ਜ਼ਖਮੀ ਹੋਣ ਤੋਂ ਬਾਅਦ ਆਪਣੇ ਚਿਹਰੇ ‘ਤੇ ਸੱਟਾਂ ਦੀਆਂ ਤਸਵੀਰਾਂ ਵੀ ਸ਼ੇਅਰ ਕੀਤੀਆਂ ਹਨ।

ਯੂਕੇ ‘ਚ ਫ਼ਿਲਮ ਦੀ ਸ਼ੂਟਿੰਗ

ਦਿਵਿਆ ਖੋਸਲਾ ਨੇ ਕੁਝ ਦਿਨ ਪਹਿਲਾਂ ਦੱਸਿਆ ਸੀ ਕਿ ਉਹ ‘ਯਾਰੀਆਂ 2’ ਦੀ ਸ਼ੂਟਿੰਗ ‘ਚ ਰੁੱਝੀ ਹੋਈ ਹੈ। ਇਨ੍ਹੀਂ ਦਿਨੀਂ ਉਹ ਬ੍ਰਿਟੇਨ ‘ਚ ਵਿੱਚ ਹੈ ਜਿੱਥੇ ਉਹ ਸ਼ੂਟਿੰਗ ਦੇ ਦੌਰਾਨ ਜ਼ਖਮੀ ਹੋ ਗਈ ਸੀ।

ਦਿਵਿਆ ਖੋਸਲਾ ਵੱਲੋਂ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤੀਆਂ ਗਈਆਂ ਤਸਵੀਰਾਂ ‘ਚ ਦੇਖਿਆ ਜਾ ਸਕਦਾ ਹੈ ਕਿ ਉਸ ਦੇ ਚਿਹਰੇ ‘ਤੇ ਸੱਟ ਦੇ ਕਈ ਨਿਸ਼ਾਨ ਹਨ। ਅਭਿਨੇਤਰੀ ਨੇ ਕੈਪਸ਼ਨ ‘ਚ ਲਿਖਿਆ, ”ਆਗਾਮੀ ਪ੍ਰੋਜੈਕਟ ਲਈ ਐਕਸ਼ਨ ਸੀਨ ਦੀ ਸ਼ੂਟਿੰਗ ਦੌਰਾਨ ਗੰਭੀਰ ਰੂਪ ਨਾਲ ਜ਼ਖਮੀ ਹੋ ਗਈ, ਪਰ ਸ਼ੋਅ ਜਾਰੀ ਰਹੇਗਾ। ਤੁਹਾਡੀਆਂ ਪ੍ਰਾਰਥਨਾਵਾਂ ਤੇ ਦੁਆਵਾਂ ਦੀ ਲੋੜ ਹੈ” । ਇਸ ਪੋਸਟ ਉੱਤੇ ਬਾਲੀਵੁੱਡ ਸਟਾਰਸ ਤੇ ਫੈਨਜ਼ ਕਮੈਂਟ ਕਰਕੇ ਜਲਦੀ ਠੀਕ ਹੋਣ ਲਈ ਆਪੋ ਆਪਣੀ ਸ਼ੁਭਕਾਮਨਾਵਾਂ ਦੇ ਰਹੇ ਹਨ। ਪਰ ਉੱਧਰ ਕੁਝ ਯੂਜ਼ਰਸ ਅਦਾਕਾਰਾ ਨੂੰ ਟ੍ਰੋਲ ਵੀ ਕਰ ਰਹੇ ਹਨ। ਲੋਕਾਂ ਦਾ ਕਹਿਣਾ ਹੈ ਕਿ ਸਕੂਲ ‘ਚ ਇਸ ਤੋਂ ਜ਼ਿਆਦਾ ਸੱਟਾਂ ਲੱਗਦੀਆਂ ਸਨ ਪਰ ਦਿਵਿਆ ਨੇ ਟ੍ਰੋਲਰਸ ਨੂੰ ਕੋਈ ਜਵਾਬ ਨਹੀਂ ਦਿੱਤਾ ਹੈ।

ਫ਼ਿਲਮ ‘ਯਾਰੀਆਂ 2’ ਕਦੋਂ ਹੋਵੇਗੀ ਰਿਲੀਜ਼

‘ਯਾਰੀਆਂ 2’ 2014 ‘ਚ ਆਈ ਫ਼ਿਲਮ ‘ਯਾਰੀਆਂ’ ਦਾ ਸੀਕਵਲ ਹੈ, ਜਿਸ ਰਾਹੀਂ ਦਿਵਿਆ ਖੋਸਲਾ ਨੇ ਨਿਰਦੇਸ਼ਨ ‘ਚ ਡੈਬਿਊ ਕੀਤਾ ਸੀ। ਇਸ ਵਾਰ ਦਿਵਿਆ ਫ਼ਿਲਮ ‘ਚ ਬਤੌਰ ਅਭਿਨੇਤਰੀ ਨਜ਼ਰ ਆਉਣ ਵਾਲੀ ਹੈ। ਫ਼ਿਲਮ ‘ਚ ਮੀਜ਼ਾਨ ਜਾਫ਼ਰੀ, ਪਰਲ ਪੁਰੀ, ਯਸ਼ ਦਾਸ ਗੁਪਤਾ ਅਤੇ ਪ੍ਰਿਆ ਪ੍ਰਕਾਸ਼ ਵਾਰੀਅਰ ਵੀ ਮੁੱਖ ਭੂਮਿਕਾਵਾਂ ‘ਚ ਨਜ਼ਰ ਆਉਣਗੇ। ਇਹ ਫ਼ਿਲਮ ਇਸ ਸਾਲ 20 ਅਕਤੂਬਰ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਵੇਗੀ।

Leave a Reply

Your email address will not be published. Required fields are marked *