ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਫਰੀਦਕੋਟ ਵਿੱਚ ਬਾਬਾ ਫਰੀਦ ਯੂਨੀਵਰਸਿਟੀ ਦੀ ਮਹਿਲਾ ਡਾਕਟਰ ਨਾਲ ਹਰਾਸਮੈਂਟ ਮਾਮਲਾ ਗਰਮਾਉਂਦਾ ਜਾ ਰਿਹਾ ਹੈ। ਦਸ ਦਈਏ ਕਿ ਇਸ ਮਾਮਲੇ ’ਚ ਏਡੀਸੀ ਵੱਲੋਂ ਬਣਾਈ ਗਈ ਜਾਂਚ ਕਮੇਟੀ ਨੇ ਮੁਲਜ਼ਮ ਡਾਕਟਰ ਨੂੰ ਕਲੀਨ ਚਿੱਟ ਦੇ ਦਿੱਤੀ ਹੈ।
ਜਿਸ ਤੋਂ ਬਾਅਦ ਮਹਿਲਾ ਡਾਕਟਰ ਨੇ ਇਤਰਾਜ਼ ਜਤਾਇਆ ਹੈ। ਉੱਥੇ ਹੀ ਇਸ ਮਾਮਲੇ ਨੂੰ ਲੈਕੇ ਜਥੇਬੰਦੀਆਂ ਨੇ 18 ਦਸੰਬਰ ਨੂੰ ਡਿਪਟੀ ਕਮਿਸ਼ਨਰ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ। ਨਾਲ ਹੀ ਜਥੇਬੰਦੀਆਂ ਨੇ 18 ਦਸੰਬਰ ਨੂੰ ਹੀ ਸ਼ਹਿਰ ਬੰਦ ਦਾ ਸੱਦਾ ਦਿੱਤਾ ਹੈ।

