ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੇ ਐਨਡੀਏ ਗਠਜੋੜ ਦੀ ਵੱਡੀ ਜਿੱਤ ਤੋਂ ਬਾਅਦ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਦੇਸ਼ਾ ਵਿਦੇਸ਼ਾ ਤੋਂ ਵਧਾਈਆਂ ਆ ਰਹੀਆਂ ਹਨ। ਇਸੇ ਦੇ ਚੱਲਦੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਟਵੀਟ ਕਰ ਵਧਾਈ ਦਿੱਤੀ।
Congratulations to Prime Minister @NarendraModi and his BJP party on their BIG election victory! Great things are in store for the US-India partnership with the return of PM Modi at the helm. I look forward to continuing our important work together!
— Donald J. Trump (@realDonaldTrump) May 23, 2019
ਦਸ ਦਈਏ ਕਿ ਅਮਰੀਕੀ ਰਾਸ਼ਟਰਪਤੀ ਨੇ ਟਵੀਟ ਕਰ ਮੋਦੀ ਤੇ ਬੀਜੇਪੀ ਪਾਰਟੀ ਨੂੰ ਇਸ ਵੱਡੀ ਜਿੱਤ ਲਈ ਵਧਾਈ ਦਿੱਤੀ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਨਰਿੰਦਰ ਮੋਦੀ ਦੀ ਫਿਰ ਤੋਂ ਵਾਪਸੀ ਤੋਂ ਬਾਅਦ ਅਮਰੀਕਾ ਤੇ ਭਾਰਤ ਦੇ ਰਿਸ਼ਤੇ ਲਈ ਕਾਫੀ ਚੰਗਾ ਹੋਵੇਗਾ। ਨਾਲ ਹੀ ਉਹਨਾਂ ਨੇ ਭਾਰਤ ਨਾਲ ਅਮਰੀਕਾ ਦੇ ਰਿਸ਼ਤੀਆਂ ਨੂੰ ਮਜਬੂਤ ਕਰਨ ਲਈ ਇਕੱਠੇ ਕੰਮ ਕਰਨ ਦੀ ਇੱਛਾ ਜਾਹਿਰ ਕੀਤੀ।
