ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਇਕ ਵਾਰ ਫਿਰ ਤੋਂ ਸੂਬੇ ਦੇ ਹਸਪਤਾਲ ਮੁੜ ਤੋਂ ਸਵਾਲਾਂ ਦੇ ਘੇਰੇ ’ਚ ਆ ਗਏ ਹਨ। ਦਸ ਦਈਏ ਕਿ ਪੁਲਿਸ ਮੁਲਾਜ਼ਮਾਂ ਦੇ ਡੋਪ ਟੈਸਟ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਚ ਹਸਪਤਾਲ ਦੇ ਡਾਕਟਰਾਂ ਨੇ 23 ਪੁਲਿਸ ਮੁਲਾਜ਼ਮਾਂ ਦੀ ਡੋਪ ਟੈਸਟ ਦੀ ਰਿਪੋਰਟ ਨੂੰ ਨੈਗਟਿਵ ਕਰ ਦਿੱਤਾ ਹੈ।
ਮਿਲੀ ਜਾਣਕਾਰੀ ਦੇ ਅਨੁਸਾਰ ਤਰਨਤਾਰਨ ਦੇ ਸਰਕਾਰੀ ਹਸਪਤਾਲ ’ਚ ਪੁਲਿਸ ਅਧਿਕਾਰੀਆਂ ਦੀ ਡੋਪ ਟੈਸਟ ਕਰਵਾਇਆ ਗਿਆ ਸੀ। ਪੁਲਿਸ ਮੁਲਾਜ਼ਮਾਂ ਵੱਲੋਂ SSP ਨੇ ਇਹ ਆਦੇਸ਼ ਦਿੱਤੇ ਸੀ। ਜਿਕਰਯੋਗ ਹੈ ਕਿ ਜਦੋ ਇਹਨਾਂ ਮੁਲਾਜ਼ਮਾਂ ਦਾ ਮੁੜ ਤੋਂ ਟੈਸਟ ਕਰਵਾਏ ਗਏ ਤਾਂ 14 ਪੁਲਿਸ ਮੁਲਾਜ਼ਮਾਂ ਦੇ ਟੈਸਟ ਪਾਜੀਟਿਵ ਨਿਕਲੇ। ਨਸ਼ਾ ਕਰਦੇ ਪੁਲਿਸ ਮੁਲਾਜ਼ਮਾਂ ਦੀ ਵੀਡੀਓ ਸਾਹਮਣੇ ਆਈ ਸੀ ਜਿਸ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ।

