ਜਲੰਧਰ: ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਚਾਚਾ ਨੇ ਪੰਜਾਬ ਪੁਲਿਸ ਦੇ ਸਾਹਮਣੇ ਸਰੰਡਰ ਕਰ ਦਿੱਤਾ ਹੈ। ਪੁਲਿਸ ਦਾ ਦਾਅਵਾ ਹੈ ਕਿ ਉਸ ਨੇ ਰਾਤ 2 ਵਜੇ ਜਲੰਧਰ ਪੁਲਿਸ ਸਾਹਮਣੇ ਸਰੰਡਰ ਕੀਤਾ ਹੈ। ਇਹ ਉਹੀ ਵਿਅਕਤੀ ਹੈ ਜੋ ਹਰ ਸਮੇਂ ਅੰਮ੍ਰਿਤਪਾਲ ਦੇ ਨਾਲ ਹੀ ਰਹਿੰਦਾ ਹੈ।
ਪੁਲਿਸ ਵੱਲੋਂ ਕਾਰ ਜ਼ਬਤ
ਅੰਮ੍ਰਿਤਪਾਲ ਸਿੰਘ ਦੇ ਡਰਾਈਵਰ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਸਦੀ ਮਰਸੀਡੀਜ਼ ਕਾਰ ਨੂੰ ਵੀ ਪੁਲਿਸ ਨੇ ਜ਼ਬਤ ਕਰ ਲਿਆ ਹੈ। ਮਿਲੀ ਜਾਣਕਾਰੀ ਕਾਰ ‘ਚੋਂ ਵੱਡੀ ਮਾਤਰਾ ‘ਚ ਹਥਿਆਰ ਬਰਾਮਦ ਕੀਤੇ ਗਏ ਹਨ।
ਅੰਮ੍ਰਿਤਪਾਲ ਦੀ ਭਾਲ ਜਾਰੀ
ਬੀਤੇ ਦਿਨ ਤੋਂ ਹੀ ਭਾਈ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਲਈ ਪੁਲਸ ਵੱਲੋਂ ਛਾਪੇਮਾਰੀਆਂ ਕੀਤੀਆ ਜਾ ਰਹੀਆਂ ਹਨ। ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਦੇ ਕੋਲੋਂ ਨਜਾਇਜ਼ ਅਸਲਾ ਵੀ ਬਰਾਮਦ ਹੋਇਆ ਸੀ ਅਤੇ ਇਹਨਾਂ ਨੂੰ ਜ਼ਿਲ੍ਹਾ ਅੰਮ੍ਰਿਤਸਰ ਦੀ ਬਾਬਾ ਬਕਾਲਾ ਅਦਾਲਤ ਵਿੱਚ ਪੇਸ਼ ਕੀਤਾ ਗਿਆ।
ਚਾਰ ਦਿਨ ਦੇ ਰਿਮਾਂਡ
ਪੁਲਿਸ ਵੱਲੋਂ ਇਹਨਾ ਸੱਤ ਸਾਥੀਆਂ ਦਾ ਚਾਰ ਦਿਨ ਦਾ ਰਿਮਾਂਡ ਅਦਾਲਤ ਤੋਂ ਹਾਸਿਲ ਕੀਤਾ ਗਿਆ ਹੈ। ਐੱਸਪੀ ਜੁਗਰਾਜ ਸਿੰਘ ਨੇ ਦੱਸਿਆ ਕਿ ਐੱਸਐੱਸਪੀ ਦਿਹਾਤੀ ਪੁਲਿਸ ਵੱਲੋਂ ਪ੍ਰੈੱਸ ਕਾਨਫਰੰਸ ਕਰਕੇ ਇਨ੍ਹਾਂ ਸੱਤ ਅਰੋਪੀਆਂ ਬਾਰੇ ਜਾਣਕਾਰੀ ਦੇ ਦਿੱਤੀ ਗਈ ਹੈ ਅਤੇ ਫਿਲਹਾਲ ਅਦਾਲਤ ਤੋਂ ਚਾਰ ਦਿਨ ਦਾ ਰਿਮਾਂਡ ਹਾਸਲ ਹੋਇਆ ਹੈ ਜੋ ਅੰਮ੍ਰਿਤਪਾਲ ਸਿੰਘ ਦੇ ਸਾਥੀ ਹਨ।
ਇਹ ਵੀ ਪੜ੍ਹੋ:ਅੰਮ੍ਰਿਤਪਾਲ ਦੇ ਚਾਚੇ ‘ਤੇ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਰਾਤ 2 ਵਜੇ ਗ੍ਰਿਫਤਾਰ

