ਤਰਨਤਾਰਨ- ਭਾਰਤ-ਪਾਕਿਸਤਾਨ ਦੀ ਸਰਹੱਦ ਨੇੜੇਓਂ ਪਾਕਿਸਤਾਨੀ ਡਰੋਨ ਦੇਖੇ ਜਾਣ ਦੀ ਖਬਰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਡਰੋਨ ਬੀਤੀ ਦੇਰ ਰਾਤ ਦੇਖਿਆ ਗਿਆ ਸੀ ਤੇ ਇਸ ਉੱਤੇ ਬੀ.ਐੱਸ.ਐੱਫ. ਦੇ ਜਵਾਨਾਂ ਵਲੋਂ ਫਾਈਰਿੰਗ ਵੀ ਕੀਤੀ ਗਈ।
ਪੜੋ ਹੋਰ ਖਬਰਾਂ: ਹਰਿਆਣਾ ਸਰਕਾਰ ਵਲੋਂ ਮਨੀਸ਼ ਨੂੰ 6 ਕਰੋੜ ਅਤੇ ਸਿੰਘਰਾਜ ਨੂੰ 4 ਕਰੋੜ ਰੁਪਏ ਇਨਾਮ ਦੇਣ ਦਾ ਐਲਾਨ
ਮਿਲੀ ਜਾਣਕਾਰੀ ਮੁਤਾਬਕ ਭਾਰਤ-ਪਾਕਿ ਸਰਹੱਦ ਨੇੜੇ ਤਰਨਤਾਰਨ ਦੇ ਪਿੰਡ ਰਾਜੋਕੇ ਵਿਚ ਇਹ ਡਰੋਨ ਦੇਖਿਆ ਗਿਆ ਹੈ। ਘਟਨਾ ਤੋਂ ਬਾਅਦ ਬੀ.ਐੱਸ.ਐੱਫ. ਦੇ ਜਵਾਨਾਂ ਨੇ ਡਰੋਨ ਉੱਤੇ ਫਾਈਰਿੰਗ ਕੀਤੀ ਤੇ ਇਹ ਡਰੋਨ ਵਾਪਸ ਪਾਕਿਸਤਾਨ ਵਾਲੇ ਪਾਸੇ ਚਲਿਆ ਗਿਆ। ਘਟਨਾ ਤੋਂ ਬਾਅਦ ਬੀ.ਐੱਸ.ਐੱਫ. ਤੇ ਪੰਜਾਬ ਪੁਲਿਸ ਵਲੋਂ ਇਲਾਕੇ ਵਿਚ ਸਰਚ ਆਪ੍ਰੇਸ਼ਨ ਜਾਰੀ ਹੈ। ਖਦਸ਼ਾ ਜ਼ਾਹਿਰ ਕੀਤਾ ਜਾ ਰਿਹਾ ਹੈ ਕਿ ਡਰੋਨ ਰਾਹੀਂ ਭਾਰਤ ਵਾਲੇ ਪਾਸੇ ਨਸ਼ੀਲੇ ਪਦਾਰਥ ਜਾਂ ਹਥਿਆਰ ਸੁੱਟੇ ਗਏ ਹੋ ਸਕਦੇ ਹਨ।
ਪੜੋ ਹੋਰ ਖਬਰਾਂ: PM ਮੋਦੀ ਇਸ ਮਹੀਨੇ ਕਰ ਸਕਦੇ ਨੇ ਅਮਰੀਕਾ ਦਾ ਦੌਰਾ, ਰਾਸ਼ਟਰਪਤੀ ਜੋਅ ਬਾਈਡੇਨ ਨਾਲ ਮੁਲਾਕਾਤ



