ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ (ਬਾਦਲ) ਰਾਸ਼ਟਰਪਤੀ ਚੋਣ ਲਈ ਭਾਜਪਾ ਉਮੀਦਵਾਰ ਦਾ ਸਮਰਥਨ ਕਰੇਗਾ। ਭਾਜਪਾ ਨੇ ਆਦਿਵਾਸੀ ਸਮਾਜ ਦੀ ਦ੍ਰੋਪਦੀ ਮੁਰਮੂ ਨੂੰ ਆਪਣਾ ਰਾਸ਼ਟਰਪਤੀ ਉਮੀਦਵਾਰ ਬਣਾਇਆ ਹੈ। ਇਸ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨੇ ਸੁਖਬੀਰ ਬਾਦਲ ਨਾਲ ਗੱਲਬਾਤ ਕੀਤੀ। ਅਕਾਲੀ ਆਗੂ ਇਸ ਗੱਲ ‘ਤੇ ਸਹਿਮਤ ਹੋਏ ਹਨ ਕਿ ਦ੍ਰੋਪਦੀ ਮੁਰਮੂ ਦਾ ਸਮਰਥਨ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਉਹ ਇੱਕ ਔਰਤ ਹੈ ਅਤੇ ਇੱਕ ਕਬਾਇਲੀ ਸਮਾਜ ਤੋਂ ਹੈ।
Also Read: ਸਿਮਰਜੀਤ ਸਿੰਘ ਬੈਂਸ ਨੂੰ ਸੁਪਰੀਮ ਕੋਰਟ ਤੋਂ ਝਟਕਾ, FIR ਰੱਦ ਕਰਨ ਦੀ ਅਪੀਲ ਖਾਰਿਜ
ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਹ ਕਾਂਗਰਸ ਨੂੰ ਕਦੇ ਵੀ ਸਮਰਥਨ ਨਹੀਂ ਦੇਣਗੇ। ਚਾਹੇ ਭਾਜਪਾ ਨਾਲ ਉਨ੍ਹਾਂ ਦੇ ਮਤਭੇਦ ਹਨ ਪਰ ਘੱਟ ਗਿਣਤੀ ਭਾਈਚਾਰੇ ਨਾਲ ਸਬੰਧਿਤ ਦ੍ਰੋਪਦੀ ਮੁਰਮੂ ਦਾ ਉਹ ਜ਼ਰੂਰ ਸਮਰਥਨ ਕਰਨਗੇ। ਉਨ੍ਹਾਂ ਇਸ ਦੌਰਾਨ ਦੱਸਿਆ ਕਿ ਉਨ੍ਹਾਂ ਨੂੰ ਭਾਜਪਾ ਪ੍ਰਧਾਨ ਜੇਪੀ ਨੱਢਾ ਤੇ ਰਾਸ਼ਟਰਪਤੀ ਉਮੀਦਵਾਰ ਦ੍ਰੋਪਤੀ ਮੁਰਮੂ ਦਾ ਇਸ ਸਬੰਧੀ ਫੋਨ ਆਇਆ ਸੀ। ਵਿਰੋਧੀ ਧਿਰ ਨੇ ਯਸ਼ਵੰਤ ਸਿਨਹਾ ਨੂੰ ਸਾਂਝਾ ਉਮੀਦਵਾਰ ਬਣਾਇਆ ਹੈ।
Also Read: ਮਨੀ ਲਾਂਡ੍ਰਿੰਗ ਮਾਮਲੇ ‘ਚ ਸਾਬਕਾ CM ਚੰਨੀ ਦੇ ਭਤੀਜੇ ਨੂੰ ਰਾਹਤ, ਮਿਲੀ ਜ਼ਮਾਨਤ
ਖੇਤੀਬਾੜੀ ਕਾਨੂੰਨਾਂ ਕਾਰਨ ਛੱਡਿਆ ਸੀ 24 ਸਾਲ ਪੁਰਾਣਾ ਸਾਥ
ਪੰਜਾਬ ਵਿੱਚ ਅਕਾਲੀ ਦਲ ਅਤੇ ਭਾਜਪਾ ਦਾ ਗਠਜੋੜ ਕਰੀਬ 24 ਸਾਲ ਰਿਹਾ। ਪਿਛਲੇ ਸਾਲ ਕੇਂਦਰ ਸਰਕਾਰ ਨੇ ਖੇਤੀ ਸੁਧਾਰ ਕਾਨੂੰਨ ਲਿਆਂਦੇ ਸਨ। ਇਸ ਦੇ ਵਿਰੋਧ ਵਿਚ ਅਕਾਲੀ ਦਲ ਦੀ ਕੇਂਦਰ ਵਿਚ ਹਰਸਿਮਰਤ ਬਾਦਲ ਦਾ ਮੰਤਰੀ ਅਹੁਦਾ ਛੱਡ ਦਿੱਤਾ। ਇਸ ਤੋਂ ਬਾਅਦ ਸੁਖਬੀਰ ਬਾਦਲ ਨੇ ਵੀ ਭਾਜਪਾ ਨਾਲੋਂ ਨਾਤਾ ਤੋੜ ਲਿਆ। ਉਨ੍ਹਾਂ ਦੇ ਪੰਜਾਬ ਚੋਣਾਂ ਤੋਂ ਬਾਅਦ ਉਨ੍ਹਾਂ ਨਾਲ ਜੁੜਨ ਦੀ ਉਮੀਦ ਸੀ ਪਰ ਦੋਵਾਂ ਦੀ ਬੁਰੀ ਤਰ੍ਹਾਂ ਹਾਰ ਤੋਂ ਬਾਅਦ ਇਹ ਕਵਾਇਦ ਅੱਗੇ ਨਹੀਂ ਵਧ ਸਕੀ।



