ਨਸ਼ੇ ਦੀ ਲਤ ਤੋਂ ਪਰੇਸ਼ਾਨ ਸੀ ਨੌਜਵਾਨ ਤਾਂ ਨੌਜਵਾਨ ਨੇ ਚੁੱਕਿਆ ਅਜਿਹਾ ਖੌਫਨਾਕ ਕਦਮ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ਚ ਨਸ਼ਾ ਦਿਨੋ ਦਿਨ ਫੈਲਦਾ ਜਾ ਰਿਹਾ ਹੈ ਜਿਸ ਕਾਰਨ ਕਈ ਨੌਜਵਾਨ ਇਸ ਨਸ਼ੇ ਦੀ ਚਪੇਟ ਚ ਆ ਜਾਣ ਕਾਰਨ ਦਰਦਨਾਕ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ਚ ਨਸ਼ਾ ਦਿਨੋ ਦਿਨ ਫੈਲਦਾ ਜਾ ਰਿਹਾ ਹੈ ਜਿਸ ਕਾਰਨ ਕਈ ਨੌਜਵਾਨ ਇਸ ਨਸ਼ੇ ਦੀ ਚਪੇਟ ਚ ਆ ਜਾਣ ਕਾਰਨ ਦਰਦਨਾਕ ਮੌਤ ਵੀ ਹੋ ਗਈ ਹੈ। ਨਸ਼ਾ ਇਸ ਕਦਰ ਪੰਜਾਬ ਦੀ ਜਵਾਨੀ ਨੂੰ ਸਾੜ ਰਿਹਾ ਹੈ ਕਿ ਮਾਪੇ ਵੀ ਨਸ਼ੇ ਦੇ ਆਦੀ ਹੋ ਚੁੱਕੇ ਆਪਣੇ ਬੱਚਿਆਂ ਨੂੰ ਜ਼ੰਜੀਰਾਂ ਦੇ ਨਾਲ ਬੰਨ੍ਹਣ ਲਈ ਮਜਬੂਰ ਹੋ ਚੁੱਕੇ ਹਨ।

drugs

Drugs

ਉੱਥੇ ਹੀ ਇਸ ਨਸ਼ੇ ਦੀ ਦਲਦਲ ਚ ਧਸ ਚੁੱਕੇ ਕਈ ਨੌਜਵਾਨ ਇਸ ਤਰ੍ਹਾਂ ਦੇ ਵੀ ਹਨ ਜੋ ਇਸ ਨਸ਼ੇ ਤੋਂ ਛੁਟਕਾਰਾ ਪਾਉਣਾ ਚਾਹੁੰਦੇ ਹਨ ਪਰ ਉਹ ਅਜਿਹਾ ਨਹੀਂ ਕਰ ਪਾ ਰਹੇ ਹਨ। ਜਿਸ ਕਾਰਨ ਉਹਨਾਂ ਨੇ ਖੁਦਕੁਸ਼ੀ ਦੀ ਰਾਹ ਨੂੰ ਫੜ੍ਹ ਲਿਆ।

drugs

ਇਸੇ ਤ੍ਰਹਾਂ ਦਾ ਮਾਮਲਾ ਮੋਗਾ ਦੇ ਹਲਕਾ ਬਾਘਾਪੁਰਾਣਾ ਤੋਂ ਦੇਖਣ ਨੂੰ ਮਿਲਿਆ ਹੈ ਜਿੱਥੇ ਇਕ ਨੌਜਵਾਨ ਨਸ਼ੇ ਤੋਂ ਪਰੇਸ਼ਾਨ ਹੋ ਕੇ ਖੁਦਕੁਸ਼ੀ ਕਰ ਲਈ। ਮਿਲੀ ਜਾਣਕਾਰੀ ਦੇ ਅਨੁਸਾਰ ਨਸ਼ੇ ਦੇ ਆਦੀ ਨੌਜਵਾਨ ਨੇ ਗਲ਼ ਫਾਹਾ ਲੈ ਕੇ ਆਤਮਹੱਤਿਆ ਕਰ ਲਈ।

drugs in haryana punjab

ਮ੍ਰਿਤਕ ਨੌਜਵਾਨ ਦੇ ਪਰਿਵਾਰ ਵਾਲਿਆਂ ਦਾ ਕਹਿਣਾ ਸੀ ਕਿ ਨੌਜਵਾਨ ਪਿਛਲੇ 4 ਸਾਲਾਂ ਤੋਂ ਨਸ਼ੇ ਦਾ ਆਦੀ ਸੀ ਜਿਸ ਕਾਰਨ ਉਹ ਦਿਮਾਗੀ ਤੌਰ ਤੇ ਕਾਫੀ ਪਰੇਸ਼ਾਨੀ ਰਹਿੰਦਾ ਸੀ ਜਿਸ ਕਾਰਨ ਉਸਨੇ ਇਸ ਤਰ੍ਹਾਂ ਦਾ ਕਦਮ ਚੁੱਕ ਲਿਆ। ਉੱਥੇ ਹੀ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *