ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅਜਨਾਲਾ ’ਚ ਪੁਲਿਸ ਨੇ ਹੈਰੋਇਨ ਸਮੇਤ ਇਕ ਨਸ਼ਾ ਤਸਕਰ ਗ੍ਰਿਫਤਾਰ ਕਰਨ ’ਚ ਸਫਲਤਾ ਹਾਸਿਲ ਕੀਤੀ ਹੈ। ਦਸ ਦਈਏ ਕਿ ਪੁਲਿਸ ਨੇ ਨਸ਼ਾ ਤਸਕਰ ਕੋਲੋਂ ਕਰੀਬ 5 ਕਰੋੜ ਦੀ ਹੈਰੋਇਨ ਬਰਾਮਦ ਕੀਤੀ ਹੈ।
ਇਸ ਤੋਂ ਇਲਾਵਾ ਨਸ਼ਾ ਤਸਕਰ ਪਿੰਡ ਫੱਥੇਵਾਲ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਨਾਲ ਹੀ ਪੁਲਿਸ ਨੇ ਮੁਲਜ਼ਮ ਕੋਲੋਂ 2 ਮੋਬਾਈਲ ਫੋਨ ਤੇ ਇਕ ਬੋਲੈਰੋ ਗੱਡੀ ਵੀ ਬਰਾਮਦ ਕੀਤੀ ਹੈ। ਫਿਲਹਾਲ ਪੁਲਿਸ ਨੇ ਆਰੋਪੀ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

