ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਇਕ ਪਾਸੇ ਜਿੱਥੇ ਪੰਜਾਬ ‘ਚ ਨਸ਼ੇ ਦੇ ਕਾਰਨ ਕਈ ਨੌਜਵਾਨਾਂ ਦੀ ਮੌਤ ਹੋ ਰਹੀ ਹੈ ਉੱਥੇ ਹੀ ਪੁਲਿਸ ਵੱਲੋਂ ਨਸ਼ਾ ਤਸਕਰਾਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਦਸ ਦਈਏ ਕਿ ਮੁਹਾਲੀ ਪੁਲਿਸ ਨੇ ਨਸ਼ਾ ਤਸਕਰੀ ਦੇ ਮਾਮਲੇ ਚ ਲੋੜੀਂਦੇ ਤਰਨਤਾਰਨ ਦੇ ਰਹਿਣ ਵਾਲੇ ਇਕ ਸ਼ਖਸ ਨੂੰ ਹਿਰਾਸਤ ਚ ਲਿਆ ਹੈ।
ਮਿਲੀ ਜਾਣਕਾਰੀ ਦੇ ਅਨੁਸਾਰ ਹਿਰਾਸਤ ਚ ਲਿਆ ਗਿਆ ਸ਼ਖਸ ਦਾ ਨਾਂ ਬਿੱਲੂ ਦੱਸਿਆ ਜਾ ਰਿਹਾ ਹੈ ਜੋ ਕਿ ਤਰਨਤਾਰਨ ਦਾ ਰਹਿਣ ਵਾਲਾ ਹੈ। ਉੱਥੇ ਹੀ ਪੁਲਿਸ ਨੇ ਵਿਅਕਤੀ ਇਕ ਕੋਲੋਂ ਹੈਰੋਇਨ ਬਰਾਮਦ ਕੀਤੀ ਗਈ ਹੈ।
ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਹਿਰਾਸਤ ਚ ਲਏ ਗਏ ਵਿਅਕਤੀ ਦੇ ਖਿਲਾਫ ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ ਕੀਤੇ ਹਨ। ਫਿਲਹਾਲ ਪੁਲਿਸ ਨੇ ਆਰੋਪੀ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


