ਬਠਿੰਡਾ ‘ਚ ਰੇਡ ਕਰਨ ਆਈ ਪੁਲਿਸ ’ਤੇ ਨਸ਼ਾ ਤਸਕਰਾਂ ਨੇ ਕੀਤੀ ਫਾਇਰਿੰਗ, 1 ਮੁਲਾਜ਼ਮ ਦੀ ਮੌਤ, 6 ਜਖਮੀ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ‘ਚ ਲਗਾਤਾਰ ਪੰਜਾਬ ਪੁਲਿਸ ਨਸ਼ਾ ਤੇ ਨਸ਼ਾ ਤਸਕਰਾਂ ਦੇ ਖਿਲਾਫ ਮੁਹਿੰਮ ਚੱਲਾ ਰਹੀ ਹੈ। ਇਸੇ ਮੁਹਿੰਮ ਦੇ ਚੱਲਦੇ ਹੀ ਪੰਜਾਬ ਪੁਲਿਸ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ‘ਚ ਲਗਾਤਾਰ ਪੰਜਾਬ ਪੁਲਿਸ ਨਸ਼ਾ ਤੇ ਨਸ਼ਾ ਤਸਕਰਾਂ ਦੇ ਖਿਲਾਫ ਮੁਹਿੰਮ ਚੱਲਾ ਰਹੀ ਹੈ। ਇਸੇ ਮੁਹਿੰਮ ਦੇ ਚੱਲਦੇ ਹੀ ਪੰਜਾਬ ਪੁਲਿਸ ਨੇ ਬਠਿੰਡਾ ਦੇ ਦੇਸੂ ਯੋਧੇ ਪਿੰਡ  ‘ਚ ਰੇਡ ਕੀਤੀ। ਪਰ ਪੰਜਾਬ ਪੁਲਿਸ ਦੀ ਇਸ ਰੇਡ ਦੌਰਾਨ ਨਸ਼ਾ ਤਸਕਰਾਂ ਨੇ ਤਾਬੜਤੋੜ ਫਾਇਰਿੰਗ ਕਰ ਦਿੱਤੀ।

Drug Smuggler

ਮਿਲੀ ਜਾਣਕਾਰੀ ਦੇ ਅਨੁਸਾਰ ਨਸ਼ਾ ਤਸਕਰਾਂ ਨੇ ਰੇਡ ਕਰਨ ਆਈ ਪੁਲਿਸ ਤੇ ਗੋਲੀਆਂ ਦੇ ਨਾਲ ਹਮਲਾ ਕਰ ਦਿੱਤਾ ਜਿਸ ਕਾਰਨ ਇਸ ਫਾਇਰਿੰਗ ਚ ਇਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ ਹੈ। ਜਦਕਿ 6 ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ ਹਨ ਜਿਹਨਾਂ ਚ ਇਕ ਮੁਲਾਜ਼ਮ ਗੰਭੀਰ ਜਖਮੀ ਦੱਸਿਆ ਜਾ ਰਿਹਾ ਹੈ। ਫਿਲਹਾਲ ਪੁਲਿਸ ਵੱਲੋਂ ਇਸ ਮਾਮਲੇ ਵਿਰੁੱਧ ਕਾਰਵਾਈ ਕੀਤੀ ਜਾ ਰਹੀ ਹੈ। ਕਾਬਿਲੇਗੌਰ ਹੈ ਕਿ ਇਹ ਕੋਈ ਪਹਿਲੀ ਘਟਨਾ ਨਹੀਂ ਹੈ ਸਗੋਂ ਇਸ ਤੋਂ ਪਹਿਲਾਂ ਵੀ ਕਈ ਵਾਰ ਪੁਲਿਸ ਤੇ ਨਸ਼ਾ ਤਸਕਰਾਂ ਵੱਲੋਂ ਹਮਲਾ ਕੀਤਾ ਗਿਆ ਸੀ ਜਿਸ ਚ ਇਕ ਅਧਿਕਾਰੀ ਦੀ ਮੌਤ ਹੋਈ ਸੀ।

 

Leave a Reply

Your email address will not be published. Required fields are marked *