Drug violence: ਪੁਲਿਸ ਮੁਲਾਜ਼ਮ ਦੇ ਘਰ ਪਹੁੰਚੀ ‘ਚਿੱਟੇ’ ਦੀ ਅੱਗ, ਫੁੱਟਬਾਲ ਖਿਡਾਰੀ ਦੀ ਨਸ਼ੇ ਕਾਰਨ ਮੌਤ

ਅੰਮ੍ਰਿਤਸਰ: ਪੰਜਾਬ ਵਿੱਚ ਨਸ਼ਿਆਂ ਦਾ ਜਾਲ ਇਸ ਕਦਰ ਫੈਲ ਚੁੱਕਾ ਹੈ ਕਿ ਹੁਣ ਕਾਨੂੰਨ ਦੇ ਰਾਖਿਆਂ ਦੇ ਘਰ ਵੀ ਸੁਰੱਖਿਅਤ ਨਹੀਂ ਰਹੇ। ਅੰਮ੍ਰਿਤਸਰ ਦੇ ਥਾਣਾ…

ਪੰਜਾਬ ਵਿੱਚ ਨਸ਼ਿਆਂ ਦਾ ਜਾਲ ਇਸ ਕਦਰ ਫੈਲ ਚੁੱਕਾ ਹੈ ਕਿ ਹੁਣ ਕਾਨੂੰਨ ਦੇ ਰਾਖਿਆਂ ਦੇ ਘਰ ਵੀ ਸੁਰੱਖਿਅਤ ਨਹੀਂ ਰਹੇ। ਅੰਮ੍ਰਿਤਸਰ ਦੇ ਥਾਣਾ ਕੋਟ ਖ਼ਾਲਸਾ ਅਧੀਨ

ਅੰਮ੍ਰਿਤਸਰ: ਪੰਜਾਬ ਵਿੱਚ ਨਸ਼ਿਆਂ ਦਾ ਜਾਲ ਇਸ ਕਦਰ ਫੈਲ ਚੁੱਕਾ ਹੈ ਕਿ ਹੁਣ ਕਾਨੂੰਨ ਦੇ ਰਾਖਿਆਂ ਦੇ ਘਰ ਵੀ ਸੁਰੱਖਿਅਤ ਨਹੀਂ ਰਹੇ। ਅੰਮ੍ਰਿਤਸਰ ਦੇ ਥਾਣਾ ਕੋਟ ਖ਼ਾਲਸਾ ਅਧੀਨ ਆਉਂਦੇ ਇਲਾਕਾ ਗੁਰੂ ਨਾਨਕਪੁਰਾ ਵਿੱਚ ਇੱਕ ਪੰਜਾਬ ਪੁਲਿਸ ਦੇ ਹੋਮਗਾਰਡ ਜਵਾਨ ਦੇ 26 ਸਾਲਾ ਪੁੱਤ ਦੀ ਨਸ਼ੇ ਦਾ ਟੀਕਾ ਲਗਾਉਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਆਕਾਸ਼ ਵਜੋਂ ਹੋਈ ਹੈ, ਜੋ ਕਿ ਇੱਕ ਹੋਣਹਾਰ ਫੁੱਟਬਾਲ ਖਿਡਾਰੀ ਸੀ ਅਤੇ ਬੀ.ਐਸ.ਸੀ. (B.Sc) ਪਾਸ ਸੀ।

ਨਸ਼ਾ ਛੁਡਾਊ ਕੇਂਦਰ ਦਾ ਵੀ ਲਿਆ ਸਹਾਰਾ

ਮ੍ਰਿਤਕ ਦੇ ਪਿਤਾ ਨੇ ਦੁਖੀ ਮਨ ਨਾਲ ਦੱਸਿਆ ਕਿ ਉਨ੍ਹਾਂ ਨੇ ਆਪਣੇ ਪੁੱਤ ਨੂੰ ਨਸ਼ੇ ਦੀ ਦਲਦਲ ਵਿੱਚੋਂ ਕੱਢਣ ਲਈ ਕਈ ਵਾਰ ਨਸ਼ਾ ਛੁਡਾਊ ਕੇਂਦਰ ਵਿੱਚ ਭਰਤੀ ਕਰਵਾਇਆ ਸੀ। ਹਾਲੇ ਬੀਤੀ ਰਾਤ ਹੀ ਉਹ ਆਕਾਸ਼ ਨੂੰ ਨਸ਼ਾ ਛੁਡਾਊ ਕੇਂਦਰ ਤੋਂ ਘਰ ਲੈ ਕੇ ਆਏ ਸਨ। ਪਰ ਅੱਜ ਸਵੇਰੇ ਉਹ ਆਪਣੇ ਇੱਕ ਦੋਸਤ ਨਾਲ ਬਾਹਰ ਗਿਆ ਅਤੇ ਨਸ਼ੇ ਦਾ ਟੀਕਾ ਲਗਾ ਲਿਆ। ਓਵਰਡੋਜ਼ ਕਾਰਨ ਆਕਾਸ਼ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਉਸ ਦਾ ਸਾਥੀ ਉਸ ਦੀ ਲਾਸ਼ ਨੂੰ ਉੱਥੇ ਹੀ ਛੱਡ ਕੇ ਫ਼ਰਾਰ ਹੋ ਗਿਆ।

ਪਿਤਾ ਨੇ ਸੜਕ ਤੇ ਲਾਸ਼ ਰੱਖ ਕੇ ਜਤਾਇਆ ਰੋਸ

ਆਪਣੇ ਜਵਾਨ ਪੁੱਤ ਦੀ ਲਾਸ਼ ਸੜਕ ‘ਤੇ ਰੱਖ ਕੇ ਪ੍ਰਦਰਸ਼ਨ ਕਰ ਰਹੇ ਪਿਤਾ ਅਸ਼ੋਕ ਸੈਣੀ ਨੇ ਸਰਕਾਰ ਅਤੇ ਪ੍ਰਸ਼ਾਸਨ ‘ਤੇ ਤਿੱਖੇ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਘਰ-ਘਰ ਨਸ਼ਾ ਵਿਕ ਰਿਹਾ ਹੈ, ਪਰ ਪੁਲਿਸ ਨਸ਼ਾ ਤਸਕਰਾਂ ਨੂੰ ਫੜਨ ਵਿੱਚ ਨਾਕਾਮ ਸਾਬਤ ਹੋ ਰਹੀ ਹੈ। ਉਨ੍ਹਾਂ ਭਾਵੁਕ ਹੁੰਦਿਆਂ ਕਿਹਾ, “ਜੇਕਰ ਪੰਜਾਬ ਵਿੱਚ ਆਪਣੇ ਬੱਚੇ ਬਚਾਉਣੇ ਹਨ ਤਾਂ ਜਾਂ ਤਾਂ ਪੰਜਾਬ ਛੱਡ ਦਿਓ ਜਾਂ ਫਿਰ ਯੋਗੀ ਆਦਿੱਤਿਆਨਾਥ ਜਾਂ ਅੰਮ੍ਰਿਤਪਾਲ ਸਿੰਘ ਵਰਗਾ ਸਖ਼ਤ ਰਾਜ ਲੈ ਆਓ, ਕਿਉਂਕਿ ਮੌਜੂਦਾ ਸਿਸਟਮ ਨਸ਼ੇ ਨੂੰ ਨੱਥ ਪਾਉਣ ਵਿੱਚ ਫੇਲ੍ਹ ਹੈ।”

ਪੁਲਿਸ ਵੱਲੋਂ ਜਾਂਚ ਦਾ ਭਰੋਸਾ

ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਇਸਲਾਮਾਬਾਦ ਦੇ ਪੁਲਿਸ ਅਧਿਕਾਰੀ ਹਰਸੰਦੀਪ ਸਿੰਘ ਮੌਕੇ ‘ਤੇ ਪਹੁੰਚੇ। ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀ ਅਨੁਸਾਰ ਪਰਿਵਾਰ ਵੱਲੋਂ ਦਿੱਤੇ ਗਏ ਬਿਆਨਾਂ ਦੇ ਅਧਾਰ ‘ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ  

ਮਹਾਂਸ਼ਿਵਰਾਤਰੀ ਦੀਆਂ ਲੱਗੀਆਂ ਰੌਣਕਾਂ, ਸ਼ਰਧਾ ਅਤੇ ਉਤਸ਼ਾਹ ਨਾਲ ਕੱਢੀ ਗਈ ਵਿਸ਼ਾਲ ਸ਼ੋਭਾ ਯਾਤਰਾ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *