ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਪੁਲਿਸ ਵੱਲੋਂ ਨਸ਼ੇ ਦੇ ਖਿਲਾਫ ਇਕ ਮੁੰਹਿਮ ਚਲਾਈ ਹੋਈ ਹੈ ਜਿਸਦੇ ਚੱਲਦੇ ਪੁਲਿਸ ਵੱਲੋਂ ਕਈ ਇਲਾਕਿਆਂ ਚ ਛਾਪੇਮਾਰੀ ਕੀਤੀ ਜਾ ਰਹੀ ਹੈ।
ਦਸ ਦਈਏ ਕਿ ਇਸੇ ਮੁੰਹਿਮ ਦੇ ਚੱਲਦੇ ਪੁਲਿਸ ਵੱਲੋਂ ਗੁਰਦਾਸਪੁਰ ਦੇ ਬਟਾਲਾ ਚ ਪੁਲਿਸ ਨੇ ਛਾਪੇਮਾਰੀ ਕੀਤੀ। ਪੁਲਿਸ ਨੇ ਨਸ਼ਾ ਤਸਕਰਾਂ ਦੇ ਘਰਾਂ ਚ ਛਾਪੇਮਾਰੀ ਕੀਤੀ। ਇਸ ਤੋਂ 150 ਪੁਲਿਸ ਮੁਲਾਜ਼ਮਾਂ ਵੱਲੋਂ ਫਰੀਦਕੋਟ ਚ ਛਾਪੇਮਾਰੀ ਕੀਤੀ।
ਇਸ ਦੌਰਾਨ ਪੁਲਿਸ ਦਾ ਕਹਿਣਾ ਸੀ ਕਿ ਉਹ ਨਸ਼ੇ ਦੇ ਸੌਦਾਗਰਾਂ ਨੂੰ ਨਹੀਂ ਬਖਸ਼ਣਗੇ। ਨਾਲ ਹੀ ਪੁਲਿਸ ਦਾ ਇਹ ਵੀ ਕਹਿਣਾ ਹੈ ਕਿ ਉਹ ਨਸ਼ੇ ਦੇ ਗੜ੍ਹ ਮੰਨੇ ਜਾਣ ਵਾਲੇ ਇਲਾਕਿਆਂ ‘ਚ ਛਾਪੇਮਾਰੀ ਕਰ ਰਹੇ ਹਨ।
ਕਾਬਿਲੇਗੌਰ ਹੈ ਕਿ ਲਿਵਿੰਗ ਇੰਡੀਆ ਨਿਊਜ਼ ਨੇ ਆਪਰੇਸ਼ਨ ਉੱਡਦਾ ਪੰਜਾਬ ਦੇ ਜਰੀਏ ਨਸ਼ਾਂ ਤਸਕਰਾਂ ਤੇ ਉੱਤੇ ਕੀਤਾ ਗਿਆ ਸੰਟਿਗ ਆਪਰੇਸ਼ਨ ਨੂੰ ਬਹੁਤ ਹੀ ਪ੍ਰਮੁੱਖਤਾ ਨਾਲ ਦਿਖਾਇਆ ਸੀ।


