ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਮੋਗਾ ਦੇ ਪਿੰਡ ਸਮਾਧਭਾਈ ਤੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਪਿੰਡ ਵਾਸਿਆਂ ਨੇ ਤਿੰਨ ਨਸ਼ੇੜੀਆਂ ਦਾ ਕੁਟਾਪਾ ਚਾੜਿਆ।
ਮਿਲੀ ਜਾਣਕਾਰੀ ਦੇ ਅਨੁਸਾਰ ਨਸ਼ੇੜੀ ਨੌਜਵਾਨ ਛੋਟੇ ਬੱਚਿਆਂ ਨੂੰ ਨਸ਼ੇ ਦੀ ਲੱਤ ਲਗਾ ਰਹੇ ਸੀ ਤੇ ਨਵੇਂ ਨੌਜਵਾਨਾਂ ਨੂੰ ਮੁਫਤ ‘ਚ ਨਸ਼ਾ ਦੇ ਰਹੇ ਸੀ।
ਜਿਸ ਕਾਰਨ ਪਿੰਡ ਦੇ ਲੋਕਾਂ ਨੇ ਉਹਨਾਂ ਦਾ ਕੁਟਾਪਾ ਚਾੜਿਆ। ਉੱਥੇ ਹੀ ਪਿੰਡ ਵਾਸਿਆਂ ਦਾ ਕਹਿਣਾ ਹੈ ਕਿ ਚਮਕੌਰ ਨਾਮਕ ਸਖਸ਼ ਨਸ਼ਾ ਵੇਚਦਾ ਸੀ। ਜਿਸ ਤੋਂ ਬਾਅਦ ਪਿੰਡ ਦੇ ਲੋਕਾਂ ਨੇ ਨਸ਼ੇੜੀਆਂ ਦੇ ਖਿਲਾਫ ਇਹ ਕਾਰਵਾਈ ਕੀਤੀ।
ਇਸ ਮਾਮਲੇ ਤੋਂ ਬਾਅਦ ਲੋਕਾਂ ਨੇ ਨਸ਼ਾ ਤਸਕਰਾ ਦੇ ਘਰ ਤਾਲਾ ਲਗਾ ਦਿੱਤਾ ਹੈ। ਫਿਲਹਾਲ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।


