ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਦਿੱਲੀ ‘ਚ ਮੁਖਰਜੀ ਨਗਰ ਚ ਸਿੱਖ ਪਿਓ ਪੁੱਤ ਦੇ ਨਾਲ ਹੋਈ ਕੁੱਟਮਾਰ ਦੇ ਮਾਮਲੇ ਚ ਪੁਲਿਸ ਦੇ ਖਿਲਾਫ ਰੋਸ ਪਾਇਆ ਜਾ ਰਿਹਾ ਹੈ। ਜਿਸ ਕਾਰਨ DSGMC ਵੱਲੋਂ ਭਲਕੇ ਦਿੱਲੀ ਬੰਦ ਕਰਨ ਦਾ ਐਲਾਨ ਕੀਤਾ ਹੈ।
ਦੱਸ ਦਈਏ ਕਿ ਉਹਨਾਂ ਨੇ ਮੰਗ ਕੀਤੀ ਹੈ ਕਿ ਦੋਸ਼ੀ ਪੁਲਿਸ ਵਾਲਿਆਂ ਦੇ ਖਿਲਾਫ ਕਾਰਵਾਈ ਕੀਤੀ ਜਾਵੇ। ਇਸ ਤੋਂ ਇਲਾਵਾ ਉਹਨਾਂ ਨੇ ਇਹ ਵੀ ਕਿਹਾ ਕਿ ਜੇਕਰ ਜੱਲਦ ਤੱਕ ਕਾਰਵਾਈ ਨਹੀਂ ਕੀਤੀ ਤਾਂ ਤਿੱਖਾ ਪ੍ਰਦਰਸ਼ਨ ਕੀਤਾ ਜਾਵੇਗਾ।

