ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਦਖ਼ਲ ਤੋਂ ਬਾਅਦ ਡੀ.ਐਸ.ਪੀ. ਬਰਨਾਲਾ ਮੁਅੱਤਲ

ਚੰਡੀਗੜ੍ਹ, 24 ਜੁਲਾਈ : ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਦਖ਼ਲ ਤੋਂ ਬਾਅਦ ਅੱਜ ਪੰਜਾਬ ਸਰਕਾਰ ਵੱਲੋਂ ਧਰਨੇ ਦੌਰਾਨ ਬਰਨਾਲਾ ਵਿਖੇ ਬੀਤੇ ਦਿਨੀਂ ਸਫ਼ਾਈ ਕਰਮਚਾਰੀਆਂ ਉਤੇ…

ਚੰਡੀਗੜ੍ਹ, 24 ਜੁਲਾਈ : ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਦਖ਼ਲ ਤੋਂ ਬਾਅਦ ਅੱਜ ਪੰਜਾਬ ਸਰਕਾਰ ਵੱਲੋਂ ਧਰਨੇ ਦੌਰਾਨ ਬਰਨਾਲਾ ਵਿਖੇ ਬੀਤੇ ਦਿਨੀਂ ਸਫ਼ਾਈ ਕਰਮਚਾਰੀਆਂ ਉਤੇ ਲਾਠੀਚਾਰਜ ਕਰਨ ਵਾਲੇ ਡੀ.ਐਸ.ਪੀ. ਸਤਵੀਰ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਬਰਨਾਲਾ ਵਿਖੇ ਸਫ਼ਾਈ ਕਰਮਚਾਰੀਆਂ ਉਤੇ ਹੋਏ ਲਾਠੀਚਾਰਜ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਸਰਕਾਰ ਨੂੰ ਇਸ ਮਾਮਲੇ ਵਿਚ ਤੁਰੰਤ ਕਾਰਵਾਈ ਕਰਨ ਲਈ ਕਿਹਾ ਸੀ।

ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਐਸ.ਐਚ.ਓ.ਬਰਨਾਲਾ ਦਾ ਵੀ ਤਬਾਦਲਾ ਕਰ ਦਿੱਤਾ ਗਿਆ ਹੈ।

ਚੰਦਨ ਗਰੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਸਫ਼ਾਈ ਕਰਮਚਾਰੀਆਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।

Leave a Reply

Your email address will not be published. Required fields are marked *