ਚੰਡੀਗੜ੍ਹ (ਇੰਟ.)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਹੈ ਕਿ ਪੰਜਾਬ ਪੁਲਸ ਦੇ ਡੀ.ਐੱਸ.ਪੀ. ਹਰਜਿੰਦਰ ਸਿੰਘ ਦੇ ਇਲਾਜ ਦਾ ਸਾਰਾ ਖਰਚ ਪੰਜਾਬ ਸਰਕਾਰ ਚੁੱਕੇਗੀ। ਡੀ.ਐੱਸ.ਪੀ. ਹਰਜਿੰਦਰ ਸਿਂਘ ਲੁਧਿਆਣਾ ਦੇ ਐੱਸ.ਪੀ.ਐੱਸ. ਹਸਪਤਾਲ ਵਿਚ ਦਾਖਲ ਹਨ ਅਤੇ ਉਨ੍ਹਾਂ ਨੇ ਪੰਜਾਬ ਸਰਕਾਰ ਤੋਂ ਅਪੀਲ ਕੀਤੀ ਸੀ ਕਿ ਉਨ੍ਹਾਂ ਦੇ ਇਲਾਜ ਲਈ ਛੇਤੀ ਤੋਂ ਛੇਤੀ ਫੰਡ ਮੁਹੱਈਆ ਕਰਵਾਆਇ ਜਾਵੇ ਤਾਂ ਜੋ ਉਨ੍ਹਾਂ ਦੇ ਫੇਫੜਿਆੰ ਦਾ ਇਲਾਜ ਹੋ ਸਕੇ।
ਇਹ ਵੀ ਪੜ੍ਹੋ : ਪੁੱਤਰ ਦੀ ਜਾਨ ਬਚਾਉਣ ਲਈ ਪਿਓ ਨੇ ਕੀਤਾ ਅਜਿਹਾ ਕੰਮ, ਜਾਣ ਕੇ ਹੋਵੋਗੇ ਹੈਰਾਨ
ਇਸ ਤੋਂ ਬਾਅਦ ਡੀ.ਐੱਸ.ਪੀ. ਦੀ ਮਾਤਾ ਅਤੇ 10 ਸਾਲਾ ਪੁੱਤਰ ਨੇ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਮੁਲਾਕਾਤ ਕਰਨ ਦੀ ਕੋਸ਼ਿਸ਼ ਕੀਤੀ ਸੀ। ਜਿੱਥੇ ਉਨ੍ਹਾਂ ਦੇ ਓ.ਐੱਸ.ਡੀ. ਨੇ ਪਰਿਵਾਰ ਦੀ ਪੂਰੀ ਗੱਲ ਸੁਣੀ ਅਤੇ ਅੱਜ ਮੁੱਖ ਮੰਤਰੀ ਨੇ ਬਕਾਇਦਾ ਟਵੀਟ ਕਰ ਕੇ ਡੀ.ਐੱਸ.ਪੀ. ਦੇ ਇਲਾਜ ਦਾ ਸਾਰਾ ਖਰਚ ਸਰਕਾਰ ਵਲੋਂ ਚੁੱਕੇ ਜਾਣ ਦਾ ਐਲਾਨ ਕੀਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਬਕਾਇਦਾ ਡਾ. ਕੇ.ਕੇ. ਤਲਵਾਰ ਨੂੰ ਕਿਹਾ ਹੈ ਕਿ ਉਹ ਆਪਣੇ ਮਾਹਰ ਸਾਥੀ ਡਾਕਟਰਾਂ ਦੇ ਨਾਲ ਸਲਾਹ ਮਸ਼ਵਰਾ ਕਰੇ ਤਾਂ ਜੋ ਡੀ.ਐੱਸ.ਪੀ. ਹਰਜਿੰਦਰ ਸਿੰਘ ਦਾ ਬਿਹਤਰ ਤੋਂ ਬਿਹਤਰ ਢੰਗ ਨਾਲ ਇਲਾਜ ਹੋ ਸਕੇ।
ਇਹ ਵੀ ਪੜ੍ਹੋ- ਇਸਾਕ ਹੇਰਜ਼ੋਗ ਬਣੇ ਇਜ਼ਰਾਇਲ ਦੇ 11ਵੇਂ ਰਾਸ਼ਟਰਪਤੀ
ਦੱਸਣਯੋਗ ਹੈ ਕਿ ਇਸ ਸਾਲ 6 ਅਪ੍ਰੈਲ ਨੂੰ ਡੀ.ਐੱਸ.ਪੀ. ਹਰਜਿੰਦਰ ਸਿੰਘ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆ ਗਈ ਸੀ, ਜਿਸ ਤੋਂ ਬਾਅਦ ਉਹ ਐੱਸ.ਪੀ.ਐੱਸ. ਹਸਪਤਾਲ ਲੁਧਿਆਣਾ ਵਿਖੇ ਦਾਖਲ ਹਨ ਅਤੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। 22 ਅਪ੍ਰੈਲ ਨੂੰ ਉਨ੍ਹਾਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਸੀ ਪਰ ਇਨਫੈਕਸ਼ਨ ਕਾਰਣ ਉਨ੍ਹਾਂ ਦੇ ਫੇਫੜਿਆਂ ਨੂੰ ਕਾਫੀ ਨੁਕਸਾਨ ਪੁੱਜਾ ਹੈ। ਡਾਕਟਰਾਂ ਵਲੋਂ ਉਨ੍ਹਾਂ ਨੂੰ ਛੇਤੀ ਤੋਂ ਛੇਤੀ ਟਰਾਂਸਪਲਾਂਟ ਕਰਨ ਦੀ ਸਲਾਹ ਦਿੱਤੀ ਜਾ ਰਹੀ ਹੈ ਕਿਉਂਕਿ ਇਨਫੈਕਸ਼ਨ ਹੋਰ ਵੱਧਦਾ ਜਾ ਰਿਹਾ ਹੈ।
Punjab CM @capt_amarinder has announced that state govt will bear all expenses for treatment of @PunjabPoliceInd DSP Harjinder Singh, battling multiple organ issues after beating #COVID19. 1/2 pic.twitter.com/CZZfuZZiz3
— Raveen Thukral (@RT_MediaAdvPbCM) June 2, 2021



