ਪੰਜਾਬ ਤੇ ਚੰਡੀਗੜ੍ਹ ‘ਚ ਮੌਸਮ ਦਾ ਦੋਹਰਾ ਮਿਜਾਜ਼: ਦਿਨ ਵੇਲੇ ਚਟਖ ਧੁੱਪ ਪਰ ਰਾਤਾਂ ਅਜੇ ਵੀ ਠੰਢੀਆਂ; ਜਾਣੋ ਅਗਲੇ 6 ਦਿਨਾਂ ਦਾ ਹਾਲ

ਚੰਡੀਗੜ੍ਹ : ਫਰਵਰੀ ਦੇ ਦੂਜੇ ਹਫ਼ਤੇ ਦੀ ਸ਼ੁਰੂਆਤ ਹੁੰਦਿਆਂ ਹੀ ਪੰਜਾਬ ਅਤੇ ਰਾਜਧਾਨੀ ਚੰਡੀਗੜ੍ਹ ਵਿੱਚ ਮੌਸਮ ਦੇ ਤੇਵਰ ਬਦਲ ਗਏ ਹਨ। ਦਿਨ ਵੇਲੇ ਨਿਕਲ ਰਹੀ…

ਚੰਡੀਗੜ੍ਹ : ਫਰਵਰੀ ਦੇ ਦੂਜੇ ਹਫ਼ਤੇ ਦੀ ਸ਼ੁਰੂਆਤ ਹੁੰਦਿਆਂ ਹੀ ਪੰਜਾਬ ਅਤੇ ਰਾਜਧਾਨੀ ਚੰਡੀਗੜ੍ਹ ਵਿੱਚ ਮੌਸਮ ਦੇ ਤੇਵਰ ਬਦਲ ਗਏ ਹਨ। ਦਿਨ ਵੇਲੇ ਨਿਕਲ ਰਹੀ ਤੇਜ਼ ਧੁੱਪ ਨੇ ਲੋਕਾਂ ਨੂੰ ਕੜਾਕੇ ਦੀ ਠੰਢ ਤੋਂ ਰਾਹਤ ਦਿੱਤੀ ਹੈ, ਜਿਸ ਕਾਰਨ ਦਿਨ ਦਾ ਤਾਪਮਾਨ ਵਧ ਗਿਆ ਹੈ। ਹਾਲਾਂਕਿ, ਪਹਾੜਾਂ ਵਿੱਚ ਹੋਈ ਤਾਜ਼ਾ ਬਰਫ਼ਬਾਰੀ ਕਾਰਨ ਉੱਥੋਂ ਆ ਰਹੀਆਂ ਸੀਤ ਹਵਾਵਾਂ ਨੇ ਮੈਦਾਨੀ ਇਲਾਕਿਆਂ ਵਿੱਚ ਰਾਤ ਦੀ ਠੰਢ ਬਰਕਰਾਰ ਰੱਖੀ ਹੈ। ਐਤਵਾਰ ਨੂੰ ਪੰਜਾਬ ਦੇ ਘੱਟੋ-ਘੱਟ ਤਾਪਮਾਨ ਵਿੱਚ 2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਅਤੇ 5 ਡਿਗਰੀ ਤਾਪਮਾਨ ਨਾਲ ਫਰੀਦਕੋਟ ਸੂਬੇ ਦਾ ਸਭ ਤੋਂ ਠੰਢਾ ਸ਼ਹਿਰ ਰਿਹਾ।

ਪਹਾੜਾਂ ਚ ਬਰਫ਼ਬਾਰੀ ਦਾ ਮੈਦਾਨੀ ਇਲਾਕਿਆਂ ਤੇ ਅਸਰ

ਮੌਸਮ ਵਿਭਾਗ ਚੰਡੀਗੜ੍ਹ ਦੇ ਡਾਇਰੈਕਟਰ ਸੁਰਿੰਦਰ ਪਾਲ ਅਨੁਸਾਰ, ਪਹਾੜੀ ਇਲਾਕਿਆਂ ਵਿੱਚ ਹੋ ਰਹੀ ਹਲਕੀ ਬਰਫ਼ਬਾਰੀ ਅਤੇ ਤੇਜ਼ ਹਵਾਵਾਂ ਕਾਰਨ ਪੰਜਾਬ ਅਤੇ ਚੰਡੀਗੜ੍ਹ ਦੇ ਤਾਪਮਾਨ ‘ਤੇ ਅਸਰ ਪਿਆ ਹੈ। ਇੱਕ ਨਵਾਂ ਪੱਛਮੀ ਵਿਘਨ (Western Disturbance) ਸਰਗਰਮ ਹੋਣ ਕਾਰਨ ਸੋਮਵਾਰ ਅਤੇ ਮੰਗਲਵਾਰ ਨੂੰ ਪਹਾੜਾਂ ਵਿੱਚ ਮੁੜ ਬਰਫ਼ਬਾਰੀ ਦੀ ਸੰਭਾਵਨਾ ਹੈ। ਇਸ ਦੇ ਸਿੱਟੇ ਵਜੋਂ ਅਗਲੇ 2 ਤੋਂ 3 ਦਿਨਾਂ ਤੱਕ ਮੈਦਾਨੀ ਇਲਾਕਿਆਂ ਵਿੱਚ ਤਾਪਮਾਨ 1 ਤੋਂ 2 ਡਿਗਰੀ ਹੋਰ ਡਿੱਗ ਸਕਦਾ ਹੈ। ਹਾਲਾਂਕਿ, ਅਗਲੇ 6 ਦਿਨਾਂ ਤੱਕ ਮੌਸਮ ਖ਼ੁਸ਼ਕ ਰਹੇਗਾ ਅਤੇ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ।

ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਦਾ ਤਾਪਮਾਨ

ਐਤਵਾਰ ਨੂੰ ਪੰਜਾਬ ਦੇ ਪ੍ਰਮੁੱਖ ਸ਼ਹਿਰਾਂ ਵਿੱਚ ਘੱਟੋ-ਘੱਟ ਤਾਪਮਾਨ ਕੁਝ ਇਸ ਤਰ੍ਹਾਂ ਰਿਹਾ। ਤਾਪਮਾਨ ਅੰਮ੍ਰਿਤਸਰ ਵਿੱਚ 5.7 ਡਿਗਰੀ, ਬਠਿੰਡਾ ਵਿੱਚ 6.2 ਡਿਗਰੀ, ਫ਼ਿਰੋਜ਼ਪੁਰ ਵਿੱਚ 5.6 ਡਿਗਰੀ, ਲੁਧਿਆਣਾ ਵਿੱਚ 9.4 ਡਿਗਰੀ ਤੇ  ਪਟਿਆਲਾ ਵਿੱਚ 9.3 ਡਿਗਰੀ  ਰਿਹਾ। ਦੂਜੇ ਪਾਸੇ, ਦਿਨ ਦਾ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 2 ਡਿਗਰੀ ਉੱਪਰ ਬਣਿਆ ਹੋਇਆ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਮਾਨਸਾ ਵਿੱਚ 25 .3 ਡਿਗਰੀ ਦਰਜ ਕੀਤਾ ਗਿਆ।

ਸੁਹਾਵਣੇ ਮੌਸਮ ਕਾਰਨ ਬਾਜ਼ਾਰਾਂ ਤੇ ਸੈਰ-ਸਪਾਟਾ ਸਥਾਨਾਂ ਤੇ ਰੌਣਕ ਵਧੀ

ਠੰਢ ਦੀ ਤਿੱਖੀ ਮਾਰ ਘਟਦੇ ਹੀ ਚੰਡੀਗੜ੍ਹ ਅਤੇ ਪੰਜਾਬ ਦੇ ਸ਼ਹਿਰਾਂ ਵਿੱਚ ਚਹਿਲ-ਪਹਿਲ ਵਧ ਗਈ ਹੈ। ਸੁਖਨਾ ਝੀਲ, ਪਾਰਕਾਂ ਅਤੇ ਸੈਰ-ਸਪਾਟਾ ਸਥਾਨਾਂ ‘ਤੇ ਲੋਕਾਂ ਦੀ ਭੀੜ ਦੇਖਣ ਨੂੰ ਮਿਲ ਰਹੀ ਹੈ। ਲੋਕ ਸਵੇਰੇ-ਸ਼ਾਮ ਸੈਰ, ਯੋਗਾ ਅਤੇ ਆਊਟਡੋਰ ਗਤੀਵਿਧੀਆਂ ਲਈ ਘਰਾਂ ਤੋਂ ਬਾਹਰ ਨਿਕਲ ਰਹੇ ਹਨ। ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 23.7 ਡਿਗਰੀ ਰਿਹਾ, ਜੋ ਆਮ ਨਾਲੋਂ 2.4 ਡਿਗਰੀ ਜ਼ਿਆਦਾ ਹੈ। ਕਾਰੋਬਾਰੀਆਂ ਦਾ ਕਹਿਣਾ ਹੈ ਕਿ ਮੌਸਮ ਸਾਫ਼ ਹੋਣ ਅਤੇ ਧੁੱਪ ਨਿਕਲਣ ਕਾਰਨ ਬਾਜ਼ਾਰਾਂ ਵਿੱਚ ਗਾਹਕਾਂ ਦੀ ਆਮਦ ਵਧੀ ਹੈ, ਜਿਸ ਨਾਲ ਵਪਾਰ ਵਿੱਚ ਤੇਜ਼ੀ ਆਉਣ ਦੀ ਉਮੀਦ ਹੈ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ 

ਦਿੱਲੀ ਦੇ 9 ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ; ਦਹਿਸ਼ਤ ਦਾ ਮਾਹੌਲ, ਪੁਲਿਸ ਤੇ ਬੰਬ ਨਿਰੋਧਕ ਦਸਤੇ ਵੱਲੋਂ ਸਰਚ ਆਪ੍ਰੇਸ਼ਨ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *