ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ’ਚ ਸੰਘਣੀ ਧੁੰਦ ਦਾ ਕਹਿਰ ਲਗਾਤਾਰ ਜਾਰੀ ਹੈ।
ਦਸ ਦਈਏ ਕਿ ਸੰਘਣੀ ਧੁੰਦ ਦੇ ਕਾਰਨ ਇਕ ਤੋਂ ਬਾਅਦ ਇਕ ਭਿਆਨਕ ਹਾਦਸੇ ਵਾਪਰ ਰਹੇ ਹਨ। ਇਸੇ ਤਰ੍ਹਾਂ ਦਾ ਇਕ ਹੋਰ ਹਾਦਸਾ ਖੰਨਾ ਚ ਵਾਪਰਿਆ।
ਦਸ ਦਈਏ ਕਿ ਸੰਘਣੀ ਧੁੰਦ ਦੇ ਕਾਰਨ ਇਕ ਟਰੱਕ ਤੇ ਜੀਪ ਵਿਚਾਲੇ ਭਿਆਨਕ ਟੱਕਰ ਹੋ ਗਈ
ਜਿਸ ਕਾਰਨ ਜੀਪ ਸਵਾਰ ਡਰਾਈਵਰ ਦੀ ਮੌਕੇ ਤੇ ਹੀ ਮੌਤ ਹੋ ਗਈ। ਫਿਲਹਾਲ ਮੌਕੇ ’ਤੇ ਹੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।




