ਪ੍ਰਦਰਸ਼ਨ ਦੌਰਾਨ ਪੁਲਿਸ ਲਾਠੀਚਾਰਜ ਵਿਚ ਅਨਮੋਲ ਗਗਨ ਮਾਨ ਜ਼ਖਮੀ, ਤਸਵੀਰਾਂ ਆਈਆਂ ਸਾਹਮਣੇ

ਚੰਡੀਗੜ੍ਹ (ਇੰਟ.)- ਪੰਜਾਬ ਅਤੇ ਦੇਸ਼ ਭਰ ’ਚ ਔਰਤਾਂ ’ਤੇ ਹੋ ਰਹੇ ਹਮਲਿਆਂ ਅਤੇ ਵਧ ਰਹੀਆਂ ਬਦਸਲੂਕੀ ਦੀਆਂ ਘਟਨਾਵਾਂ ਦੇ ਖ਼ਿਲਾਫ਼ ਆਮ ਆਦਮੀ ਪਾਰਟੀ (ਆਪ) ਪੰਜਾਬ…

ਚੰਡੀਗੜ੍ਹ (ਇੰਟ.)- ਪੰਜਾਬ ਅਤੇ ਦੇਸ਼ ਭਰ ’ਚ ਔਰਤਾਂ ’ਤੇ ਹੋ ਰਹੇ ਹਮਲਿਆਂ ਅਤੇ ਵਧ ਰਹੀਆਂ ਬਦਸਲੂਕੀ ਦੀਆਂ ਘਟਨਾਵਾਂ ਦੇ ਖ਼ਿਲਾਫ਼ ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਐਤਵਾਰ ਵਾਲੇ ਦਿਨ ਪੰਜਾਬ ਭਾਜਪਾ ਦੇ ਚੰਡੀਗੜ੍ਹ ਸਥਿਤ ਦਫ਼ਤਰ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਗਈ। ਮਹਿਲਾਂ ਵਰਕਰਾਂ ਨੇ ਨਰਿੰਦਰ ਮੋਦੀ, ਅਮਿਤ ਸ਼ਾਹ, ਮਨੋਹਰ ਲਾਲ ਅਤੇ ਭਾਜਪਾ ਖ਼ਿਲਾਫ਼ ਜ਼ਬਰਦਸਤ ਨਾਅਰੇਬਾਜ਼ੀ ਕੀਤੀ, ਜਦੋਂ ਕਿ ਪ੍ਰਦਰਸ਼ਨਕਾਰੀਆਂ ਨੂੰ ਭਾਜਪਾ ਦਫ਼ਤਰ ਜਾਣ ਤੋਂ ਰੋਕਣ ਲਈ ਚੰਡੀਗੜ੍ਹ ਪੁਲਿਸ ਵੱਲੋਂ ਲਾਠੀਚਾਰਜ ਅਤੇ ਜਲ ਤੋਪਾਂ ਦੀ ਵਰਤੋਂ ਕੀਤੀ ਗਈ। ਇਸ ਦੌਰਾਨ ‘ਆਪ’ ਦੀ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ ਰਾਜਵਿੰਦਰ ਕੌਰ ਅਤੇ ਯੂਥ ਆਗੂ ਅਨਮੋਲ ਗਗਨ ਮਾਨ ਨੂੰ ਗੰਭੀਰ ਸੱਟਾਂ ਲੱਗੀਆਂ, ਜਿਸ ਕਾਰਨ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਾਉਣਾ ਪਿਆ। ਪੁਲਿਸ ਨੇ ਭੀੜ ਨੂੰ ਖਿੰਡਾਉਣ ਲਈ ਵਾਟਰ ਕੈਨਨ ਚਲਾਏ ਅਤੇ ਹਲਕੇ ਜ਼ੋਰ ਦੀ ਵੀ ਵਰਤੋਂ ਕੀਤੀ। ਜਿਸ ਮਗਰੋਂ ਮਹਿਲਾ ਵਿੰਗ ਦੀ ਪ੍ਰਧਾਨ ਅਨਮੋਲ ਗਗਨ ਮਾਨ ਦੀਆਂ ਕੁੱਝ ਤਸਵੀਰਾਂ ਸਾਹਮਣੇ ਆਈਆਂ ਹਨ।

Images Of Anmol Gagan Maan Surfaced After Police Uses Water Cannon On  Protestors | AAP Protest | ਧਰਨੇ ਮਗਰੋਂ ਅਨਮੋਲ ਗਗਨ ਮਾਨ ਦੀਆਂ ਤਸਵੀਰਾਂ, ਪੁਲਿਸ ਨੇ  ਭੀੜ ਨੂੰ ਖਦੇੜਣ ਲਈ ਵਾਟਰ ਕੈਨਨ

Read more- ਸਿੱਧੂ ਵਲੋਂ ਵੀਡੀਓ ਸੰਦੇਸ਼ ਜਾਰੀ ਕਰਕੇ ਕੈਪਟਨ ਸਰਕਾਰ ਨੂੰ ਮਹਿੰਗੀ ਬਿਜਲੀ ਦੇ ਹੱਲ ਲਈ ਦਿੱਤੇ ਗਏ ਸੁਝਾਅ

ਐਤਵਾਰ ਨੂੰ ਭਾਰਤੀ ਜਨਤਾ ਪਾਰਟੀ ਦੇ ਸੂਬਾ ਦਫ਼ਤਰ ਦਾ ਘਿਰਾਓ ਕਰਨ ਲਈ ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਦੀਆਂ ਬੀਬੀਆਂ ਚੰਡੀਗੜ੍ਹ ਦੇ ਸੈਕਟਰ 37 ਵਿੱਚ ਇੱਕਠੀਆਂ ਹੋਈਆਂ ਅਤੇ ਉਨ੍ਹਾਂ ਸੂਬਾ ਪ੍ਰਧਾਨ ਰਾਜਵਿੰਦਰ ਕੌਰ ਥਿਆੜਾ ਅਤੇ ਅਨਮੋਲ ਗਗਨ ਮਾਨ ਦੀ ਅਗਵਾਈ ਵਿੱਚ ਭਾਜਪਾ ਦਫ਼ਤਰ ਵੱਲ ਮਾਰਚ ਸ਼ੁਰੂ ਕੀਤਾ। ਇਸ ਮੌਕੇ ਅਨਮੋਲ ਗਗਨ ਮਾਨ ਨੇ ਕਿਹਾ ਕਿ “ਨਰਿੰਦਰ ਮੋਦੀ ਦੀ ਕੇਂਦਰੀ ਸਰਕਾਰ ਦੇ ਕਾਰਨ ਭਾਰਤੀ ਜਨਤਾ ਪਾਰਟੀਆਂ ਦੇ ਵਰਕਰ ਗੁੰਡਿਆਂ ਦਾ ਰੂਪ ਧਾਰ ਚੁੱਕੇ ਹਨ। ਭਾਜਪਾ ਦੇ ਇਹ ਗੁੰਡੇ ਪੰਜਾਬ ਸਮੇਤ ਦੇਸ਼ ਭਰ ’ਚ ਔਰਤਾਂ ਨਾਲ ਬਦਸਲੂਕੀ ਕਰਦੇ ਹਨ ਅਤੇ ਔਰਤਾਂ ’ਤੇ ਜਿਸਮਾਨੀ ਹਮਲੇ ਕਰਦੇ ਹਨ। ਸੂਬਾ ਸਰਕਾਰਾਂ ਇਨ੍ਹਾਂ ਗੁੰਡਿਆਂ ਖ਼ਿਲਾਫ਼ ਕਾਰਵਾਈ ਕਰਨ ਤੋਂ ਪਾਸਾ ਵੱਟ ਰਹੀਆਂ ਹਨ।” ਮਹਿਲਾ ਵਿੰਗ ਦੀ ਸੂਬਾ ਪ੍ਰਧਾਨ ਰਾਜਵਿੰਦਰ ਕੌਰ ਥਿਆੜਾ ਨੇ ਕਿਹਾ ਕਿ, “ਸੱਤਾ ਦੇ ਹੰਕਾਰ ’ਚ ਭਾਜਪਾ ਦੇ ਗੁੰਡੇ ਦੇਸ਼ ਦੀਆਂ ਸੁਚੱਜੀਆਂ ਕਦਰਾਂ ਕੀਮਤਾਂ ਭੁੱਲ ਚੁੱਕੇ ਹਨ। ਸੱਤਾਧਾਰੀਆਂ ਦੀ ਪੁਲਿਸ ਵੀ ਔਰਤਾਂ ਤੇ ਕਿਸਾਨਾਂ ’ਤੇ ਅੱਤਿਆਚਾਰ ਕਰਨ ਨੂੰ ਆਪਣੀ ਪ੍ਰਾਪਤੀ ਸਮਝਣ ਲੱਗੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਦੇਸ਼ ਦੇ ਨਾਗਰਿਕਾਂ ਦੀ ਸੁਰੱਖਿਆ ਕਰਨ ਲਈ ਜ਼ਿੰਮੇਵਾਰ ਪੁਲਿਸ ਗੁੰਡਿਆਂ ਦਾ ਸਾਥ ਦੇ ਰਹੀ ਹੈ ਅਤੇ ਸੂਬਾਈ ਅਤੇ ਕੇਂਦਰੀ ਮਹਿਲਾ ਕਮਿਸ਼ਨ ਔਰਤਾਂ ਦੇ ਮਾਮਲਿਆਂ ’ਤੇ ਚੁੱਪਧਾਰੀ ਬੈਠੇ ਹਨ।”

Leave a Reply

Your email address will not be published. Required fields are marked *