ਪੰਚਕੂਲਾ,ਚੰਡੀਗੜ੍ਹ ਸਮੇਤ ਪੂਰੇ ਪੰਜਾਬ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਚੰਡੀਗੜ੍ਹ : ਚੰਡੀਗੜ੍ਹ ਵਿੱਚ ਅੱਜ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਪ੍ਰਾਪਤ ਤਾਜ਼ਾ ਜਾਣਕਾਰੀ ਅਨੁਸਾਰ 5 ਫਰਵਰੀ ਨੂੰ ਸਵੇਰੇ 9.47 ਵਜੇ ਭੂਚਾਲ ਦੇ ਝਟਕੇ…

ਚੰਡੀਗੜ੍ਹ : ਚੰਡੀਗੜ੍ਹ ਵਿੱਚ ਅੱਜ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਪ੍ਰਾਪਤ ਤਾਜ਼ਾ ਜਾਣਕਾਰੀ ਅਨੁਸਾਰ 5 ਫਰਵਰੀ ਨੂੰ ਸਵੇਰੇ 9.47 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਪੰਚਕੂਲਾ ਅਤੇ ਇਸ ਦੇ ਆਸਪਾਸ ਦੇ ਇਲਾਕਿਆਂ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੇ ਝਟਕੇ ਮਹਿਸੂਸ ਕਰਦਿਆਂ ਲੋਕ ਘਰਾਂ ਤੋਂ ਬਾਹਰ ਆ ਗਏ। ਅਜੇ ਤੱਕ ਇਨ੍ਹਾਂ ਭੂਚਾਲਾਂ ਕਾਰਨ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਮਿਲੀ ਹੈ।

Also Read : ਵਿੰਟਰ ਓਲੰਪਿਕ ਦਾ ਜ਼ੋਰਦਾਰ ਆਗਾਜ਼- ਓਪਨਿੰਗ ਸੈਰੇਮਨੀ ਵਿਚ ਤਿਰੰਗਾ ਲੈਕੇ ਉੱਤਰੇ ਕਸ਼ਮੀਰ ਦੇ ਮੁਹੰਮਦ ਆਰਿਫ ਖਾਨ

ਇੰਨਾ ਹੀ ਨਹੀਂ ਕਸ਼ਮੀਰ ਅਤੇ ਨੋਇਡਾ ‘ਚ ਵੀ ਭੂਚਾਲ ਆਇਆ ਹੈ। ਉੱਥੇ ਹੀ ਲੋਕਾਂ ਨੇ ਭੂਚਾਲ ਦੇ ਝਟਕੇ ਵੀ ਮਹਿਸੂਸ ਕੀਤੇ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 5.9 ਦਰਜ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਭੂਚਾਲ ਦਾ ਕੇਂਦਰ ਅਫਗਾਨਿਸਤਾਨ ਦੇ ਹਿੰਦੂ ਕੁਸ਼ ਵਿੱਚ ਸੀ।

Leave a Reply

Your email address will not be published. Required fields are marked *