ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਉੱਤੇ ਈਡੀ ਦੀ ਵੱਡੀ ਕਾਰਵਾਈ, 4 ਕਿਲੋ ਸੋਨਾ ਜ਼ਬਤ, ਜਾਣੋ ਪੂਰਾ ਮਾਮਲਾ

ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀਆਂ ਮੁਸ਼ਕਿਲਾਂ ਘੱਟ ਹੁੰਦੀਆਂ ਨਜ਼ਰ ਨਹੀਂ ਆ ਰਹੀਆਂ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਟਰਾਂਸਪੋਰਟ ਟੈਂਡਰ ਘੁਟਾਲੇ ਦੇ ਮਾਮਲੇ…

ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀਆਂ ਮੁਸ਼ਕਿਲਾਂ ਘੱਟ ਹੁੰਦੀਆਂ ਨਜ਼ਰ ਨਹੀਂ ਆ ਰਹੀਆਂ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਟਰਾਂਸਪੋਰਟ ਟੈਂਡਰ ਘੁਟਾਲੇ ਦੇ ਮਾਮਲੇ ਵਿੱਚ ਨਾਮਜ਼ਦ ਮੁਲਜ਼ਮਾਂ ਦੇ ਸੀਲ ਕੀਤੇ ਬੈਂਕ ਲਾਕਰਾਂ ਵਿੱਚੋਂ 4 ਕਿਲੋ ਸੋਨੇ ਦੇ ਗਹਿਣੇ ਜ਼ਬਤ ਕੀਤੇ ਹਨ। ਇਨ੍ਹਾਂ ਦੀ ਕੀਮਤ ਕਰੀਬ 2.12 ਕਰੋੜ ਰੁਪਏ ਹੈ।

ਏਜੰਸੀ ਦੇ ਸੀਨੀਅਰ ਅਧਿਕਾਰੀਆਂ ਦੇ ਅਨੁਸਾਰ, ਟੀਮ ਨੇ 4 ਸਤੰਬਰ ਨੂੰ ਲੁਧਿਆਣਾ ਵਿੱਚ ਜ਼ਬਤ ਕੀਤੇ ਬੈਂਕ ਲਾਕਰਾਂ ਦੀ ਮਨੀ ਲਾਂਡਰਿੰਗ ਰੋਕਥਾਮ ਐਕਟ (ਪੀਐਮਐਲਏ) 2002 ਦੇ ਉਪਬੰਧਾਂ ਦੇ ਤਹਿਤ ਤਲਾਸ਼ੀ ਲਈ।

 24 ਅਗਸਤ ਨੂੰ ਹੋਈ ਸੀ ਇਹ ਛਾਪੇਮਾਰੀ
ਇਸ ਤੋਂ ਪਹਿਲਾਂ 24 ਅਗਸਤ ਨੂੰ ਈਡੀ ਨੇ ਭਾਰਤ ਭੂਸ਼ਣ ਆਸ਼ੂ ਅਤੇ ਉਸ ਦੇ ਸਾਥੀਆਂ ਦੇ ਲੁਧਿਆਣਾ, ਮੋਹਾਲੀ, ਨਵਾਂਸ਼ਹਿਰ, ਜਲੰਧਰ ਅਤੇ ਅੰਮ੍ਰਿਤਸਰ ਵਿੱਚ 25 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਸੀ। ਇਸ ਦੌਰਾਨ 6.5 ਕਰੋੜ ਰੁਪਏ ਜ਼ਬਤ ਕੀਤੇ ਗਏ। ਬੈਂਕ ਦੇ ਲਾਕਰ ਫਰੀਜ਼ ਕਰ ਦਿੱਤੇ ਗਏ। ਹੁਣ ਇਸ ਮਾਮਲੇ ਵਿੱਚ ਜ਼ਬਤ ਅਤੇ ਫਰੀਜ਼ ਕੀਤੀ ਗਈ ਕੁੱਲ ਰਕਮ 8.6 ਕਰੋੜ ਰੁਪਏ ਹੋ ਗਈ ਹੈ।

ਆਮਦਨ ਤੋਂ ਵੱਧ ਜਾਇਦਾਦ
ਜਾਂਚ ਏਜੰਸੀ ਨੂੰ ਸ਼ੱਕ ਹੈ ਕਿ ਆਸ਼ੂ ਅਤੇ ਉਸ ਦੇ ਸਾਥੀਆਂ ਨੇ ਵਿਭਾਗ ਨਾਲ ਹੇਰਾਫੇਰੀ ਕਰਕੇ ਆਮਦਨ ਤੋਂ ਵੱਧ ਜਾਇਦਾਦ ਬਣਾਈ ਹੈ। ਇਸ ਸਬੰਧੀ ਵਿਭਾਗ ਦੀਆਂ ਟੀਮਾਂ ਵੱਲੋਂ ਦਸਤਾਵੇਜ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ। ਬਰਾਮਦ ਕੀਤੇ ਗਏ ਸੋਨੇ ਦਾ ਹਿਸਾਬ ਲੈਣ ਲਈ ਵਿਭਾਗ ਜਲਦੀ ਹੀ ਦੋਸ਼ੀਆਂ ਨੂੰ ਨੋਟਿਸ ‘ਤੇ ਪਾ ਰਿਹਾ ਹੈ।

Leave a Reply

Your email address will not be published. Required fields are marked *