‘ਆਪ’ ਸਾਂਸਦ ਤੇ LPU University ਦੇ ਸੰਸਥਾਪਕ ਅਸ਼ੋਕ ਮਿੱਤਲ ਦੇ ਘਰ ED ਦੀ ਰੇਡ: ਕੇਜਰੀਵਾਲ ਤੇ ਮਾਨ ਦਾ ਭਾਜਪਾ ‘ਤੇ ਤਿੱਖਾ ਹਮਲਾ

ਚੰਡੀਗੜ੍ਹ: ਕੇਂਦਰੀ ਜਾਂਚ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਬੁੱਧਵਾਰ ਨੂੰ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਘਰ ਅਤੇ ਉਨ੍ਹਾਂ ਦੀ ਯੂਨੀਵਰਸਿਟੀ…

ਕੇਂਦਰੀ ਜਾਂਚ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਬੁੱਧਵਾਰ ਨੂੰ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਘਰ ਅਤੇ ਉਨ੍ਹਾਂ ਦੀ ਯੂਨੀਵਰਸਿਟੀ

ਚੰਡੀਗੜ੍ਹ: ਕੇਂਦਰੀ ਜਾਂਚ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਬੁੱਧਵਾਰ ਨੂੰ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਘਰ ਅਤੇ ਉਨ੍ਹਾਂ ਦੀ ਯੂਨੀਵਰਸਿਟੀ ‘ਤੇ ਛਾਪੇਮਾਰੀ ਕੀਤੀ ਗਈ। ਇਸ ਕਾਰਵਾਈ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਭੂਚਾਲ ਆ ਗਿਆ ਹੈ। ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਨੂੰ ਭਾਜਪਾ ਦੀ ਸਿਆਸੀ ਸਾਜ਼ਿਸ਼ ਕਰਾਰ ਦਿੰਦਿਆਂ ਕੇਂਦਰ ਸਰਕਾਰ ‘ਤੇ ਜ਼ੋਰਦਾਰ ਨਿਸ਼ਾਨਾ ਸਾਧਿਆ ਹੈ।

ਕੇਜਰੀਵਾਲ ਦੀ ਚੇਤਾਵਨੀ

ਅਰਵਿੰਦ ਕੇਜਰੀਵਾਲ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ (X) ‘ਤੇ ਪੋਸਟ ਕਰਦਿਆਂ ਕਿਹਾ, “ਮੋਦੀ ਜੀ ਨੇ ਪੰਜਾਬ ਵਿੱਚ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪਰ ਪੰਜਾਬ ਦੇ ਲੋਕ ਇਹ ਸਭ ਬਰਦਾਸ਼ਤ ਨਹੀਂ ਕਰਨਗੇ। ਉਹ ਇਸ ਦਾ ਜਵਾਬ ਭਾਜਪਾ ਨੂੰ ਕਰਾਰੀ ਹਾਰ ਦੇ ਕੇ ਦੇਣਗੇ।” ਕੇਜਰੀਵਾਲ ਨੇ ਸਾਫ਼ ਤੌਰ ‘ਤੇ ਸੰਕੇਤ ਦਿੱਤਾ ਕਿ ਈਡੀ ਦੀ ਇਹ ਕਾਰਵਾਈ ਆਉਣ ਵਾਲੀਆਂ ਚੋਣਾਂ ਨੂੰ ਪ੍ਰਭਾਵਿਤ ਕਰਨ ਲਈ ਕੀਤੀ ਜਾ ਰਹੀ ਹੈ।

ਮੁੱਖ ਮੰਤਰੀ ਮਾਨ ਦਾ ਪਲਟਵਾਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਇਸ ਛਾਪੇਮਾਰੀ ਦੀ ਨਿਖੇਧੀ ਕਰਦਿਆਂ ਲਿਖਿਆ, “ਭਾਜਪਾ ਨੇ ਪੰਜਾਬ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ‘ਆਪ’ ਦੇ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਘਰ ਅਤੇ ਯੂਨੀਵਰਸਿਟੀ ‘ਤੇ ਈਡੀ ਦੀ ਰੇਡ.. ਇਹ ਪੂਰੀ ਤਰ੍ਹਾਂ ਟਿਪੀਕਲ ਮੋਦੀ ਸਟਾਈਲ ਹੈ।” ਮਾਨ ਨੇ ਦੋਸ਼ ਲਾਇਆ ਕਿ ਜਦੋਂ ਵੀ ਚੋਣਾਂ ਨੇੜੇ ਹੁੰਦੀਆਂ ਹਨ, ਕੇਂਦਰ ਸਰਕਾਰ ਵਿਰੋਧੀਆਂ ਨੂੰ ਦਬਾਉਣ ਲਈ ਜਾਂਚ ਏਜੰਸੀਆਂ ਦੀ ਵਰਤੋਂ ਕਰਦੀ ਹੈ।

ਰਾਘਵ ਚੱਢਾ ਤੋਂ ਬਾਅਦ ਮਿੱਤਲ ਨੂੰ ਮਿਲੀ ਸੀ ਵੱਡੀ ਜ਼ਿੰਮੇਵਾਰੀ

ਹੈਰਾਨੀ ਦੀ ਗੱਲ ਇਹ ਹੈ ਕਿ ਇਹ ਛਾਪੇਮਾਰੀ ਉਸ ਸਮੇਂ ਹੋਈ ਹੈ ਜਦੋਂ ਪਾਰਟੀ ਨੇ ਅਸ਼ੋਕ ਮਿੱਤਲ ਨੂੰ ਰਾਜ ਸਭਾ ਵਿੱਚ ਪਾਰਟੀ ਦਾ ਉਪ-ਨੇਤਾ ਨਿਯੁਕਤ ਕੀਤਾ ਹੈ। ਦੱਸ ਦੇਈਏ ਕਿ ‘ਆਪ’ ਨੇ ਹਾਲ ਹੀ ਵਿੱਚ ਰਾਘਵ ਚੱਢਾ ਨੂੰ ਇਸ ਅਹੁਦੇ ਤੋਂ ਹਟਾ ਕੇ ਅਸ਼ੋਕ ਮਿੱਤਲ ਨੂੰ ਇਹ ਜ਼ਿੰਮੇਵਾਰੀ ਸੌਂਪੀ ਸੀ। ਪਾਰਟੀ ਨੇ ਰਾਜ ਸਭਾ ਸਕੱਤਰੇਤ ਨੂੰ ਚਿੱਠੀ ਲਿਖ ਕੇ ਰਾਘਵ ਚੱਢਾ ਦਾ ਬੋਲਣ ਦਾ ਸਮਾਂ ਵੀ ਕੱਟਣ ਦੀ ਬੇਨਤੀ ਕੀਤੀ ਸੀ।

ਕੌਣ ਹਨ ਅਸ਼ੋਕ ਮਿੱਤਲ?

ਅਸ਼ੋਕ ਕੁਮਾਰ ਮਿੱਤਲ ਪੰਜਾਬ ਦੀ ਮਸ਼ਹੂਰ ‘ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ’ (LPU) ਦੇ ਸੰਸਥਾਪਕ ਹਨ। ਉਹ ਸਾਲ 2022 ਵਿੱਚ ਸਰਗਰਮ ਸਿਆਸਤ ਵਿੱਚ ਆਏ ਸਨ ਅਤੇ ਉਸ ਸਾਲ ‘ਆਪ’ ਵੱਲੋਂ ਰਾਜ ਸਭਾ ਲਈ ਚੁਣੇ ਗਏ ਸਨ। ਉਹ ਰੱਖਿਆ ਅਤੇ ਵਿੱਤ ਵਰਗੀਆਂ ਮਹੱਤਵਪੂਰਨ ਸੰਸਦੀ ਕਮੇਟੀਆਂ ਦੇ ਮੈਂਬਰ ਵੀ ਰਹਿ ਚੁੱਕੇ ਹਨ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
ਲਿਵ-ਇਨ ਰਿਲੇਸ਼ਨਸ਼ਿਪ ਬਣਿਆ ਲੜਕੀ ਦੀ ਮੌਤ ਦਾ ਕਾਰਨ, ਪਰਿਵਾਰ ਨੇ ਲਗਾਏ ਲੜਕੇ ‘ਤੇ ਗੰਭੀਰ ਇਲਜ਼ਾਮ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *