ਪਹਿਲਾਂ ਸਰਕਾਰ ਨੇ ਬੇਰੁਜ਼ਗਾਰ ਅਧਿਆਪਕਾਂ ਦੀ ਜੰਮ੍ਹ ਕੇ ਕੀਤੀ ਡੰਡਾ ਪਰੇਡ ਫਿਰ ਕੀਤਾ ਇਹ ਵੱਡਾ ਐਲਾਨ..!

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੰਗਰੂਰ ’ਚ ਬੀਤੇ ਦਿਨ ਬੇਰੁਜ਼ਗਾਰ ਅਧਿਆਪਕਾਂ ਨੇ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ।ਇਸ ਦੌਰਾਨ ਪੁਲਿਸ ਨੇ ਪ੍ਰਦਰਸ਼ਨਕਾਰੀ ਅਧਿਆਪਕਾਂ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੰਗਰੂਰ ’ਚ ਬੀਤੇ ਦਿਨ ਬੇਰੁਜ਼ਗਾਰ ਅਧਿਆਪਕਾਂ ਨੇ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ।ਇਸ ਦੌਰਾਨ ਪੁਲਿਸ ਨੇ ਪ੍ਰਦਰਸ਼ਨਕਾਰੀ ਅਧਿਆਪਕਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਜਿਸ ਦੇ ਚੱਲਦੇ ਪੁਲਿਸ ਨੇ ਪ੍ਰਦਰਸ਼ਨਾਕਰੀਆਂ ਨੂੰ ਰੋਕਣ ਦੇ ਲਈ ਹੰਝੂ ਬੰਬ ਦਾ ਵੀ ਇਸਤੇਮਾਲ ਕੀਤਾ ਨਾਲ ਹੀ ਪਾਣੀ ਦੀਆਂ ਬੁਛਾੜਾਂ ਵੀ ਕੀਤੀਆਂ।

Teacher Protest Teacher Protest ਇਸ ਤੋਂ ਬਾਅਦ ਵੀ ਜਦੋ ਅਧਿਆਪਕ ਨਾ ਰੁਕੇ ਤਾਂ ਪੁਲਿਸ ਨੇ ਉਹਨਾਂ ਤੇ ਲਾਠੀਚਾਰਜ ਕਰ ਦਿੱਤਾ ਜਿਸ ਕਾਰਨ ਕਈ ਅਧਿਆਪਕ ਜਖਮੀ ਹੋ ਗਏ। ਕਾਬਿਲੇਗੌਰ ਹੈ ਕਿ ਇਸ ਤੋਂ ਬਾਅਦ ਸਿੱਖਿਆ ਮੰਤਰੀ ਨੇ ਇਹਨਾਂ ਅਧਿਆਪਕਾਂ ਨੂੰ ਲੈਕੇ ਵੱਡਾ ਐਲਾਨ ਕੀਤਾ ਹੈ।

Teacher Protest

ਦਸ ਦਈਏ ਕਿ ਸਿੱਖਿਆ ਮੰਤਰੀ ਨੇ ਕਿਹਾ ਹੈ ਕਿ ਹਫਤੇ ਦੇ ਅੰਦਰ ਅੰਦਰ ਅਧਿਆਪਕਾਂ ਦੀ ਭਰਤੀ ਵਾਲੀਆਂ ਸ਼ਰਤਾਂ ਚ ਬਦਲਾਅ ਕੀਤਾ ਜਾਵੇਗਾ। ਜਿਸ ਤੋਂ ਬਾਅਦ ਪ੍ਰਦਰਸ਼ਨਕਾਰੀ ਅਧਿਆਪਕ ਨੇ ਵੀ ਸਰਕਾਰ ਨੂੰ ਅਲਟੀਮੇਟਮ ਦਿੱਤਾ ਹੈ।

 

 

Leave a Reply

Your email address will not be published. Required fields are marked *