ਹਰਿਆਣਾ : ਹਰਿਆਣਾ ਦੇ ਫਤਿਹਾਬਾਦ ਤੋਂ ਇਕ ਸਨਸਨੀਖੇਜ ਖ਼ਬਰ ਸਾਹਮਣੇ ਆਈ ਹੈ ਜਿਥੇ ਮੰਗਲਵਾਰ ਨੂੰ ਦੇਰ ਸ਼ਾਮ ਪੇਰੀਯਾਰ ਸਕੂਲ ਦੇ ਕੋਲ ਇਕ ਨੌਜਵਾਨ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਨੌਜਵਾਨ 19 ਸਾਲ ਦਾ ਸੀ,ਜੋ ਦਸਵੀਂ ਕਲਾਸ ਦਾ ਵਿਦਿਆਰਥੀ ਸੀ। ਨੌਜਵਾਨ ਦੀ ਪਛਾਣ ਹੰਸ ਕਲੋਨੀ ਨਿਵਾਸੀ ਸੁਖਦੇਵ ਉਰਫ ਸੁੱਖੀ ਦੇ ਰੂਪ ‘ਚ ਹੋਈ ਹੈ।ਮ੍ਰਿਤਕ ਦੀ ਲਾਸ਼ ਨੂੰ ਪੁਲਿਸ ਨਾਗਰਿਕ ਹਸਪਤਾਲ ਲੈਕੇ ਆਈ ਉਸਦੇ ਪਰਿਵਾਰ ਨੂੰ ਇਸ ਘਟਨਾ ਦੀ ਜਾਣਕਾਰੀ ਦਿੱਤੀ ਗਈ।ਮੌਕੇ ‘ਤੇ ਪਹੁੰਦੇ ਸੀਨ ਆਫ ਕ੍ਰਾਈਮ ਇੰਚਾਰਜ ਦੇ ਅਨੁਸਾਰ ਮ੍ਰਿਤਕ ਦੇ ਢਿੱਡ ਦੇ ਨੀਚੇ 10 ਵਾਰ ਚਾਕੂ ਮਾਰਿਆ ਗਿਆ ਸੀ।ਉਥੇ ਹੀ ਪਰਿਵਾਰ ਨੇ ਕਲੋਨੀ ਦੇ ਇਕ ਨੌਜਵਾਨ ‘ਤੇ ਕਤਲ ਕਰਨ ਦਾ ਸ਼ੱਕ ਜਾਹਿਰ ਕੀਤਾ ਹੈ।
Also Read : Instagram ‘ਚ ਆਉਣ ਵਾਲਾ ਹੈ ਨਵਾਂ ਫੀਚਰ, Exclusive ਕੰਟੈਂਟ ਲਈ ਦੇਣੇ ਪੈਣਗੇ ਪੈਸੇ
ਅੰਡੇ ਨੂੰ ਲੈਕੇ ਹੋਇਆ ਸੀ ਵਿਵਾਦ
ਮ੍ਰਿਤਕ ਸੁਖਦੇਵ ਦੇ ਭਰਾ ਰਾਮ ਨਿਵਾਸ ਨੇ ਦੱਸਿਆ ਕਿ ਸੁਖਦੇਵ ਘਟਨਾ ਤੋਂ 10 ਮਿੰਟ ਪਹਿਲਾਂ ਘਰੋਂ ਚਲਾ ਗਿਆ ਸੀ ਅਤੇ ਬਾਅਦ ‘ਚ ਉਸ ਨੂੰ ਪੁਲਸ ਤੋਂ ਸੂਚਨਾ ਮਿਲੀ ਕਿ ਉਸ ਦੇ ਭਰਾ ਦੀ ਮੌਤ ਹੋ ਗਈ ਹੈ। ਇਸ ਤੋਂ ਬਾਅਦ ਹੁਣ ਉਹ ਫਤਿਹਾਬਾਦ ਦੇ ਸਿਵਲ ਹਸਪਤਾਲ ਪਹੁੰਚ ਗਏ ਹਨ। ਰਾਮਨਿਵਾਸ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਉਸ ਦੇ ਭਰਾ ਦਾ ਪਾਲੀ ਨਾਂ ਦੇ ਵਿਅਕਤੀ ਨਾਲ ਅੰਡੇ ਖਾਣ ਨੂੰ ਲੈ ਕੇ ਝਗੜਾ ਹੋਇਆ ਸੀ। ਉਸ ਨੂੰ ਸ਼ੱਕ ਹੈ ਕਿ ਪਾਲੀ ਨੇ ਉਸ ਦੇ ਭਰਾ ਦਾ ਕਤਲ ਕੀਤਾ ਹੈ।
Also Read : ਦੇਸ਼ ‘ਚ ਬੀਤੇ 24 ਘੰਟਿਆਂ ‘ਚ ਸਾਹਮਣੇ ਆਏ ਕੋਰੋਨਾ ਦੇ 11 ਹਜ਼ਾਰ ਤੋਂ ਵਧੇਰੇ ਮਾਮਲੇ, 460 ਲੋਕਾਂ ਦੀ ਮੌਤ
ਇਸ ਦੇ ਨਾਲ ਹੀ ਮੌਕੇ ‘ਤੇ ਮੌਜੂਦ ਥਾਣਾ ਫਤਿਹਾਬਾਦ ਦੇ ਥਾਣਾ ਇੰਚਾਰਜ ਸੁਰਿੰਦਰ ਸਿੰਘ ਨੇ ਦੱਸਿਆ ਕਿ ਕਤਲ ਦੀ ਸੂਚਨਾ ਮਿਲਦੇ ਹੀ ਉਹ ਮੌਕੇ ‘ਤੇ ਪਹੁੰਚ ਗਏ ਹਨ ਅਤੇ ਮਾਮਲੇ ਦੀ ਜਾਂਚ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਰਿਸ਼ਤੇਦਾਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ। ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ।



