ਇਸਲਾਮਾਬਾਦ- ਇਥੇ ਵਾਪਰੀਆਂ ਫਾਇਰਿੰਗ (Firing) ਦੀਆਂ ਦੋ ਵੱਖ-ਵੱਖ ਘਟਨਾਵਾਂ ਵਿਚ 8 ਲੋਕ ਮਾਰੇ (8 People Dead) ਗਏ, ਜਦੋਂ ਕਿ ਜ਼ਖਮੀਆਂ ਨੂੰ ਨੇੜਲੇ ਹਸਪਤਾਲ (Hospital) ਵਿਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ (Treatment) ਕੀਤਾ ਜਾ ਰਿਹਾ ਹੈ। ਪ੍ਰਾਪਤ ਹੋਏ ਵੇਰਵਿਆਂ ਮੁਤਾਬਕ ਪਾਕਿਸਤਾਨ (Pakistan) ਦੇ ਖੈਬਰ ਪਖਤੂਨਖਵਾ ਸੂਬੇ ‘ਚ ਦੋ ਧੜਿਆਂ ਵਿਚਕਾਰ ਆਪਸੀ ਖਹਿਬਾਜ਼ੀ ਹੋ ਗਈ, ਜਿਸ ਦੇ ਸਿੱਟੇ ਵਜੋਂ ਦੋਹਾਂ ਧਿਰਾਂ ਵਿਚ ਗੋਲੀਆਂ ਚੱਲਣੀਆਂ (Shooting) ਸ਼ੁਰੂ ਹੋ ਗਈਆਂ। ਇਸ ਘਟਨਾ ਵਿਚ ਘੱਟੋ-ਘੱਟ ਪੰਜ ਲੋਕ ਮਾਰੇ ਗਏ ਅਤੇ ਦੋ ਜ਼ਖਮੀ ਹੋ ਗਏ। ਪੁਲਿਸ ਮੁਲਾਜ਼ਮਾਂ ਨੇ ਜਾਣਕਾਰੀ ਦਿੱਤੀ ਹੈ ਕਿ ਸੂਬਾਈ ਜ਼ਿਲਾ ਬੰਨੂ ‘ਚ ਦੋ ਧਿਰਾਂ ਵਿਚਕਾਰ ਗੋਲੀਬਾਰੀ ਸ਼ੁਰੂ (Shooting) ਹੋ ਗਈ ਅਤੇ ਇਸ ਗੋਲੀਬਾਰੀ (Firing) ਕਾਰਣ 5 ਲੋਕਾਂ (5 People Dead) ਦੀ ਮੌਤ ਹੋ ਗਈ। Also Read : ਕੈਪਟਨ ਪੰਜਾਬ ਚੋਣਾਂ ਨੂੰ ਲੈ ਕੇ ਭਾਜਪਾ ਸੀਨੀਅਰ ਨੇਤਾਵਾਂ ਨਾਲ ਕਰਨਗੇ ਮੁਲਾਕਾਤ
ਇਕ ਧੜੇ ਵਿਚੋਂ 4 ਲੋਕ ਅਤੇ ਦੂਜੇ ਧੜੇ ਵਿਚੋਂ 1 ਵਿਅਕਤੀ ਦੀ ਮੌਤ ਹੋਈ ਹੈ, ਜਦੋਂ ਕਿ ਕੁਝ ਲੋਕ ਜ਼ਖਮੀ ਵੀ ਹੋਏ ਹਨ। ਇਸ ਤੋਂ ਇਲਾਵਾ ਇਕ ਹੋਰ ਘਟਨਾ ਵਾਪਰੀ ਹੈ, ਜਿਸ ਵਿਚ 3 ਲੋਕਾਂ ਦੀ ਮੌਤ ਹੋ ਗਈ। ਇਹ ਘਟਨਾ ਕਰਾਚੀ ਵਿਖੇ ਵਾਪਰੀ। ਸ਼ਹਿਰ ਦੇ ਬਨਾਰਸ ਇਲਾਕੇ ਵਿੱਚ ਇੱਕ ਰੈਸਟੋਰੈਂਟ ਨੇੜੇ ਅਣਪਛਾਤੇ ਵਿਅਕਤੀਆਂ ਨੇ ਗੋਲੀਬਾਰੀ ਕੀਤੀ। ਰਾਹਤ ਕਾਰਜ ਕਰਨ ਵਾਲਿਆਂ ਨੇ ਦੱਸਿਆ ਕਿ ਪੀੜਤਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਜ਼ਖਮੀਆਂ ਦਾ ਇਲਾਜ ਕੀਤਾ ਜਾ ਰਿਹਾ ਹੈ।ਪੁਲਿਸ ਵਲੋਂ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।




