ਚੋਣ ਪ੍ਰਚਾਰ ਦਾ ਅੱਜ ਆਖ਼ਰੀ ਦਿਨ, ਸ਼ਾਮ 5 ਵਜੇ ਚੋਣ ਪ੍ਰਚਾਰ ਬੰਦ ਹੋ ਜਾਵੇਗਾ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਦੇਸ਼ ਅੰਦਰ ਪੈਣ ਵਾਲ਼ੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ।ਜਿਉਂ -ਜਿਉਂ ਵੋਟਾਂ ਦੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਦੇਸ਼ ਅੰਦਰ ਪੈਣ ਵਾਲ਼ੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ।ਜਿਉਂ -ਜਿਉਂ ਵੋਟਾਂ ਦੇ ਦਿਨ ਨੇੜੇ ਆ ਰਹੇ ਹਨ ਉਮੀਦਵਾਰ ਲੋਕਾਂ ਦੇ ਦਰਵਾਜ਼ਿਆਂ ਅੱਗੇ ਜਾ ਕੇ ਉਨ੍ਹਾਂ ਨੂੰ ਆਪਣੇ ਹੱਕ ਵਿੱਚ ਭੁਗਤਣ ਲਈ ਅਪੀਲ ਕਰ ਰਹੇ ਹਨ |

ਹੁਣ ਇਸ ਵੇਲੇ ਦੇਸ਼ ‘ਚ ਵੱਖ -ਵੱਖ ਪਾਰਟੀਆਂ ਦੇ ਉਮੀਦਵਾਰ ਵੱਖ -ਵੱਖ ਢੰਗ ਤਰੀਕਿਆਂ ਨਾਲ ਚੋਣ ਪ੍ਰਚਾਰ ਵਿੱਚ ਲੱਗੇ ਹੋਏ ਹਨ ਪਰ ਪੰਜਵੇਂ ਪੜਾਅ ਦੀਆਂ ਲੋਕ ਸਭਾ ਚੋਣਾਂ ਲਈ ਅੱਜ ਚੋਣ ਪ੍ਰਚਾਰ ‘ਤੇ ਰੋਕ ਲੱਗ ਜਾਵੇਗੀ |

ਦਰਅਸਲ ਲੋਕ ਸਭਾ ਚੋਣਾਂ 2019 ਦੇ ਪੰਜਵੇਂ ਪੜਾਅ ਦੇ ਤਹਿਤ 6 ਮਈ ਨੂੰ ਹੋਣ ਵਾਲੀ ਵੋਟਿੰਗ ਲਈ ਚੋਣ ਪ੍ਰਚਾਰ ਦਾ ਅੱਜ ਆਖ਼ਰੀ ਦਿਨ ਹੈ ਤੇ ਸ਼ਾਮ 5 ਵਜੇ ਚੋਣ ਪ੍ਰਚਾਰ ਬੰਦ ਹੋ ਜਾਵੇਗਾ |

 Watch Video 

Leave a Reply

Your email address will not be published. Required fields are marked *