ਪੰਜਾਬ ਵਿੱਚ ਅੱਜ ਸ਼ਾਮ 6 ਵਜੇ ਤੋਂ ਬਾਅਦ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣ ਪ੍ਰਚਾਰ ਬੰਦ ਹੋ ਜਾਵੇਗਾ। ਜਨਤਕ ਮੀਟਿੰਗਾਂ, ਕਿਸੇ ਵੀ ਤਰ੍ਹਾਂ ਦਾ ਪ੍ਰਦਰਸ਼ਨ, ਨਾਅਰੇਬਾਜ਼ੀ ਕਰਨ ਅਤੇ 5 ਤੋਂ ਵੱਧ ਲੋਕਾਂ ਦੇ ਇਕੱਠੇ ਹੋਣ ਉਤੇ ਪਾਬੰਦੀ ਹੋਵੇਗੀ। ਇਸ ਦੌਰਾਨ ਲਾਊਡ ਸਪੀਕਰ ਦੀ ਵਰਤੋਂ ਨਹੀਂ ਕੀਤੀ ਜਾਵੇਗੀ। ਹਾਲਾਂਕਿ, ਉਮੀਦਵਾਰ ਘਰ-ਘਰ ਜਾ ਕੇ ਆਪਣੇ ਲਈ ਵੋਟਾਂ ਮੰਗ ਸਕਣਗੇ।
ਇਸ ਤੋਂ ਇਲਾਵਾ ਸ਼ਾਮ ਛੇ ਵਜੇ ਤੋਂ ਬਾਅਦ ਸ਼ਰਾਬ ਦੇ ਠੇਕੇ ਵੀ ਬੰਦ ਹੋ ਜਾਣਗੇ। ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਇਹ ਠੇਕੇ ਅੱਜ ਸ਼ਾਮ ਛੇ ਵਜੇ ਬੰਦ ਹੋਣ ਜਾ ਰਹੇ ਹਨ। ਹੁਣ ਠੇਕੇ 1 ਜੂਨ ਨੂੰ ਵੋਟਾਂ ਪੈਣ ਤੋਂ ਬਾਅਦ ਹੀ ਖੁੱਲ੍ਹਣਗੇ। ਇਸ ਦੌਰਾਨ ਡਰਾਈ ਡੇਅ ਹੋਵੇਗਾ। ਇਸ ਤੋਂ ਇਲਾਵਾ, ਨਤੀਜਿਆਂ ਵਾਲੇ ਦਿਨ 04 ਜੂਨ ਨੂੰ ਵੀ ਸੂਬੇ ਵਿੱਚ ਡ੍ਰਾਈ ਡੇਅ ਐਲਾਨਿਆ ਗਿਆ ਹੈ। ਇਸ ਦੌਰਾਨ ਕਿਸੇ ਵੀ ਹੋਟਲ ਜਾਂ ਰੈਸਟੋਰੈਂਟ ‘ਚ ਸ਼ਰਾਬ ਨਹੀਂ ਦਿੱਤੀ ਜਾਵੇਗੀ। ਸਾਰੇ ਜ਼ਿਲ੍ਹਿਆਂ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਹੋਣਗੇ। ਚੋਣ ਕਮਿਸ਼ਨ ਨੇ ਸਪੱਸ਼ਟ ਕੀਤਾ ਹੈ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਚੋਣ ਕਮਿਸ਼ਨ ਦੀਆਂ ਸਮੁੱਚੀਆਂ ਟੀਮਾਂ ਸਰਗਰਮ ਰਹਿਣਗੀਆਂ। 1 ਜੂਨ ਨੂੰ ਪੋਲਿੰਗ ਸਟੇਸ਼ਨਾਂ ਦੇ 100 ਮੀਟਰ ਦੇ ਦਾਇਰੇ ਵਿੱਚ ਆਵਾਜਾਈ ਆਦਿ ‘ਤੇ ਪਾਬੰਦੀ ਰਹੇਗੀ। ਨਾਲ ਹੀ ਸੂਬੇ ਦੇ ਸਾਰੇ ਪੋਲਿੰਗ ਬੂਥਾਂ ਨੂੰ ਤੰਬਾਕੂ ਮੁਕਤ ਐਲਾਨ ਦਿੱਤਾ ਗਿਆ ਹੈ।
ਪੰਜਾਬ ਵਿਚ ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਹੋ ਜਾਵੇਗਾ ਚੋਣ ਪ੍ਰਚਾਰ, ਸ਼ਰਾਬ ਦੇ ਠੇਕਿਆਂ ਨੂੰ ਵੀ ਲੱਗਣਗੇ ਤਾਲੇ !
ਪੰਜਾਬ ਵਿੱਚ ਅੱਜ ਸ਼ਾਮ 6 ਵਜੇ ਤੋਂ ਬਾਅਦ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣ ਪ੍ਰਚਾਰ ਬੰਦ ਹੋ ਜਾਵੇਗਾ। ਜਨਤਕ ਮੀਟਿੰਗਾਂ, ਕਿਸੇ ਵੀ ਤਰ੍ਹਾਂ ਦਾ ਪ੍ਰਦਰਸ਼ਨ,…
