ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਇਕ ਪਾਸੇ ਜਿੱਥੇ ਲੋਕ ਨਵੇਂ ਸਾਲ ਦੇ ਜਸ਼ਨ ਦੀਆਂ ਤਿਆਰੀਆਂ ਕਰ ਰਹੇ ਹਨ ਉੱਥੇ ਹੀ ਪੰਜਾਬ ਸਰਕਾਰ ਨੇ ਪੰਜਾਬੀਆਂ ਨੂੰ ਬਿਜਲੀ ਦਾ ਵੱਡਾ ਝਟਕਾ ਦੇਣ ਜਾ ਰਹੀ ਹੈ। ਦਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਨਵੇਂ ਸਾਲ ਤੇ ਲੋਕਾਂ ਨੂੰ ਵੱਡਾ ਝਟਕਾ ਦੇਣ ਜਾ ਰਹੀ ਹੈ।
ਜੀ ਹਾਂ ਪੰਜਾਬ ਸਰਕਾਰ ਇਕ ਵਾਰ ਫਿਰ ਤੋਂ ਬਿਜਲੀ ਦਰਾਂ ਨੂੰ ਵਧਾਉਣ ਦੀਆਂ ਤਿਆਰੀਆਂ ਕਰ ਰਹੀ ਹੈ। ਮਿਲੀ ਜਾਣਕਾਰੀ ਦੇ ਅਨੁਸਾਰ 1 ਜਨਵਰੀ 2020 ਤੋਂ 30 ਫੀਸਦ ਬਿਜਲੀ ਦਰਾਂ ਲਾਗੂ ਹੋਣਗੀਆਂ। ਜਿਸ ਕਾਰਨ ਪੰਜਾਬ ਦੇ ਲੋਕਾਂ ਤੇ ਵਾਧੂ ਭਾਰ ਪਵੇਗਾ। ਕਾਬਿਲੇਗੌਰ ਹੈ ਕਿ ਇਸ ਤੋਂ ਪਹਿਲਾਂ ਹੀ ਪੰਜਾਬ ਦੇ ਲੋਕ ਮਹਿੰਗਾਈ ਦੇ ਕਾਰਨ ਪਰੇਸ਼ਾਨ ਹਨ। ਉੱਥੇ ਹੀ ਦੂਜੇ ਪਾਸੇ ਪੰਜਾਬ ਸਰਕਾਰ ਇਕ ਹੋਰ ਝਟਕਾ ਦੇਣ ਵਾਲੀ ਹੈ।

