ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬੀ ਗਾਇਕ ਐਲੀ ਮਾਂਗਟ ਤੇ ਰੰਮੀ ਰੰਧਾਵਾ ਵਿਚਾਲੇ ਵਿਵਾਦ ਇਕ ਵਾਰ ਫਿਰ ਤੋਂ ਭਖਦਾ ਹੋਇਆ ਨਜ਼ਰ ਆ ਰਿਹਾ ਹੈ। ਦਸ ਦਈਏ ਕਿ ਬੀਤੇ ਦਿਨ ਐਲੀ ਮਾਂਗਟ ਨੇ ਪੰਜਾਬ ਦੇ ਡੀਜੀਪੀ ਦੇ ਨਾਲ ਮੁਲਾਕਾਤ ਕੀਤੀ ਇਸ ਦੌਰਾਨ ਉਹਨਾਂ ਨੇ ਮੁਹਾਲੀ ਦੇ ਡੀਐੱਸਪੀ ਦੀ ਸ਼ਿਕਾਇਤ ਕੀਤੀ।
ਐਲੀ ਮਾਂਗਟ ਨੇ ਕਿਹਾ ਕਿ ਉਹਨਾਂ ਦੇ ਨਾਲ ਮੁਹਾਲੀ ਦੇ ਡੀਐੱਸਪੀ ਦੇ ਨੇ ਜੇਲ੍ਹ ਸਮੇਂ ਬਹੁਤ ਹੀ ਮਾੜਾ ਸਲੂਕ ਕੀਤਾ ਹੈ।
ਕਾਬਿਲੇਗੌਰ ਹੈ ਕਿ ਐਲੀ ਮਾਂਗਟ ਰੰਮੀ ਰੰਧਾਵਾ ਦੇ ਨਾਲ ਵਿਵਾਦ ਤੋਂ ਬਾਅਦ ਜੇਲ੍ਹ ਪਹੁੰਚ ਗਏ ਸੀ ਜਿਸ ਤੋਂ ਬਾਅਦ ਉਹ ਫਿਲਹਾਲ ਜਮਾਨਤ ਤੇ ਜੇਲ੍ਹ ਚੋਂ ਬਾਹਰ ਆਏ ਹੋਏ ਹਨ। ਜਿਸ ਤੋਂ ਬਾਅਦ ਉਹਨਾਂ ਨੇ ਬੀਤੇ ਦਿਨ ਪੰਜਾਬ ਡੀਜੀਪੀ ਦਿਨਕਰ ਗੁਪਤਾ ਦੇ ਨਾਲ ਮੁਲਾਕਾਤ ਕੀਤੀ।


