ਜਲੰਧਰ ਪੁਲਿਸ ਅਤੇ ਬਦਮਾਸ਼ ਵਿਚਾਲੇ ਮੁਠਭੇੜ: ਡੋਨੀ ਬਲ ਗੈਂਗ ਦਾ ਗੁਰਗਾ ਪ੍ਰਿੰਸ ਕਾਬੂ, ਲੱਤ ‘ਚ ਲੱਗੀ ਗੋਲੀ

ਜਲੰਧਰ : ਜਲੰਧਰ ਵਿੱਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਵੱਡੀ ਝੜਪ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਮਾਨਸੂਨ ਜਾਂ ਹੋਰ ਅਪਰਾਧਿਕ ਵਾਰਦਾਤਾਂ ਨੂੰ ਠੱਲ੍ਹ ਪਾਉਣ…

ਜਲੰਧਰ : ਜਲੰਧਰ ਵਿੱਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਵੱਡੀ ਝੜਪ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਮਾਨਸੂਨ ਜਾਂ ਹੋਰ ਅਪਰਾਧਿਕ ਵਾਰਦਾਤਾਂ ਨੂੰ ਠੱਲ੍ਹ ਪਾਉਣ ਲਈ ਚਲਾਈ ਮੁਹਿੰਮ ਤਹਿਤ ਡੋਨੀ ਬਲ ਗੈਂਗ ਦੇ ਇੱਕ ਸਰਗਰਮ ਮੈਂਬਰ ਨੂੰ ਮੁਠਭੇੜ ਦੌਰਾਨ ਕਾਬੂ ਕਰ ਲਿਆ ਹੈ। ਇਸ ਦੌਰਾਨ ਦੋਵਾਂ ਪਾਸਿਆਂ ਤੋਂ ਹੋਈ ਫਾਈਰਿੰਗ ਵਿੱਚ ਮੁਜ਼ਰਮ ਜ਼ਖ਼ਮੀ ਹੋ ਗਿਆ ਹੈ।

ਪੁਲਿਸ ਰਿਕਵਰੀ ਦੌਰਾਨ ਭੱਜਣ ਦੀ ਕੋਸ਼ਿਸ਼

ਪੁਲਿਸ ਵੱਲੋਂ ਮਿਲੀ ਜਾਣਕਾਰੀ ਮੁਤਾਬਕ ਫੜੇ ਗਏ ਮੁਲਜ਼ਮ ਦੀ ਪਛਾਣ ਸੁਖਜਿੰਦਰ ਉਰਫ਼ ਪ੍ਰਿੰਸ ਵਜੋਂ ਹੋਈ ਹੈ, ਜੋ ਕਿ ਤਰਨਤਾਰਨ ਦਾ ਰਹਿਣ ਵਾਲਾ ਹੈ। ਪੁਲਿਸ ਨੇ ਉਸਨੂੰ ਪਹਿਲਾਂ ਸੀਸੀਟੀਵੀ ਫੁਟੇਜ ਦੇ ਆਧਾਰ ‘ਤੇ ਕਾਬੂ ਕੀਤਾ ਸੀ। ਪੁੱਛਗਿੱਛ ਦੌਰਾਨ ਜਦੋਂ ਪੁਲਿਸ ਟੀਮ ਉਸਨੂੰ ਹਥਿਆਰਾਂ ਦੀ ਬਰਾਮਦਗੀ ਲਈ ਜਮਸ਼ੇਰਪੁਰ ਸਥਿਤ ਡੇਅਰੀ ਕੰਪਲੈਕਸ ਕੋਲ ਲੈ ਕੇ ਗਈ, ਤਾਂ ਉਸਨੇ ਮੌਕਾ ਦੇਖ ਕੇ ਪੁਲਿਸ ਨੂੰ ਚਕਮਾ ਦੇਣ ਦੀ ਕੋਸ਼ਿਸ਼ ਕੀਤੀ ਅਤੇ ਫਰਾਰ ਹੋਣ ਲਈ ਪੁਲਿਸ ਪਾਰਟੀ ‘ਤੇ ਗੋਲੀਆਂ ਚਲਾ ਦਿੱਤੀਆਂ।

ਜਵਾਬੀ ਕਾਰਵਾਈ ਵਿੱਚ ਜ਼ਖ਼ਮੀ ਹੋਇਆ ਬਦਮਾਸ਼

ਮੁਲਜ਼ਮ ਵੱਲੋਂ ਕੀਤੀ ਗਈ ਫਾਈਰਿੰਗ ਦੇ ਜਵਾਬ ਵਿੱਚ ਪੁਲਿਸ ਨੇ ਵੀ ਸਵੈ-ਰੱਖਿਆ ਲਈ ਗੋਲੀਬਾਰੀ ਕੀਤੀ। ਇਸ ਮੁਠਭੇੜ ਦੌਰਾਨ ਕੁੱਲ 3 ਰਾਊਂਡ ਫਾਇਰ ਹੋਏ, ਜਿਸ ਵਿੱਚੋਂ ਇੱਕ ਗੋਲੀ ਪ੍ਰਿੰਸ ਦੀ ਲੱਤ ਵਿੱਚ ਜਾ ਵੱਜੀ। ਘਟਨਾ ਸਥਾਨ ਤੋਂ ਪੁਲਿਸ ਨੇ ਖੋਲ ਅਤੇ ਇੱਕ ਪਿਸਤੌਲ ਵੀ ਬਰਾਮਦ ਕੀਤੀ ਹੈ। ਜ਼ਖ਼ਮੀ ਹਾਲਤ ਵਿੱਚ ਮੁਲਜ਼ਮ ਨੂੰ ਤੁਰੰਤ ਇਲਾਜ ਲਈ ਜਲੰਧਰ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾ ਦਿੱਤਾ ਗਿਆ ਹੈ, ਜਿੱਥੇ ਉਸਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਪੁਲਿਸ ਵੱਲੋਂ ਮਾਮਲੇ ਦੀ ਅੱਗੇ ਦੀ ਜਾਂਚ ਜਾਰੀ ਹੈ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

 ਜਲੰਧਰ ਪੁਲਿਸ ਅਤੇ ਬਦਮਾਸ਼ ਵਿਚਾਲੇ ਮੁਠਭੇੜ: ਡੋਨੀ ਬਲ ਗੈਂਗ ਦਾ ਗੁਰਗਾ ਪ੍ਰਿੰਸ ਕਾਬੂ, ਲੱਤ ‘ਚ ਲੱਗੀ ਗੋਲੀ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *