Encounter : ਫਾਇਰਿੰਗ ‘ਚ ਇੱਕ ਸ਼ੂਟਰ ਜ਼ਖ਼ਮੀ, ਸੁਨਿਆਰੇ ਦੀ ਦੁਕਾਨ ‘ਤੇ ਗੋਲੀਆਂ ਚਲਾਉਣ ਵਾਲੇ ਚੜ੍ਹੇ ਅੜਿੱਕੇ

ਅੰਮ੍ਰਿਤਸਰ: ਜੰਡਿਆਲਾ ਗੁਰੂ ਪੁਲਿਸ ਅਤੇ ਸੀ.ਆਈ.ਏ (CIA) ਸਟਾਫ਼ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ ਜਦੋਂ ਇੱਕ ਮੁਠਭੇੜ ਦੌਰਾਨ ਦੋ ਖ਼ਤਰਨਾਕ ਬਦਮਾਸ਼ਾਂ ਨੂੰ ਕਾਬੂ ਕਰ ਲਿਆ…

Encounter

ਅੰਮ੍ਰਿਤਸਰ: ਜੰਡਿਆਲਾ ਗੁਰੂ ਪੁਲਿਸ ਅਤੇ ਸੀ.ਆਈ.ਏ (CIA) ਸਟਾਫ਼ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ ਜਦੋਂ ਇੱਕ ਮੁਠਭੇੜ ਦੌਰਾਨ ਦੋ ਖ਼ਤਰਨਾਕ ਬਦਮਾਸ਼ਾਂ ਨੂੰ ਕਾਬੂ ਕਰ ਲਿਆ ਗਿਆ। ਪੁਲਿਸ ਦੀ ਜਵਾਬੀ ਕਾਰਵਾਈ ਵਿੱਚ ਇੱਕ ਨੌਜਵਾਨ ਦੀ ਲੱਤ ‘ਚ ਗੋਲੀ ਲੱਗੀ ਹੈ, ਜਿਸ ਦੀ ਪਛਾਣ ਲਵਸ਼ ਵਜੋਂ ਹੋਈ ਹੈ। ਜ਼ਖ਼ਮੀ ਬਦਮਾਸ਼ ਨੂੰ ਤੁਰੰਤ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।

ਸੁਨਿਆਰੇ ਦੀ ਦੁਕਾਨ ਤੇ ਫਾਇਰਿੰਗ ਮਾਮਲੇ ਨਾਲ ਜੁੜੇ ਹਨ ਤਾਰ

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਜੰਡਿਆਲਾ ਗੁਰੂ ਵਿੱਚ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਇੱਕ ਸੁਨਿਆਰੇ ਦੀ ਦੁਕਾਨ ਨੂੰ ਨਿਸ਼ਾਨਾ ਬਣਾਉਂਦੇ ਹੋਏ ਅੰਨ੍ਹੇਵਾਹ ਗੋਲੀਆਂ ਚਲਾਈਆਂ ਗਈਆਂ ਸਨ। ਇਸ ਘਟਨਾ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਕਾਫ਼ੀ ਸਰਗਰਮ ਸੀ। ਸੀ.ਆਈ.ਏ. ਸਟਾਫ਼ ਅਤੇ ਜੰਡਿਆਲਾ ਪੁਲਿਸ ਦੀਆਂ ਵੱਖ-ਵੱਖ ਟੀਮਾਂ ਇਨ੍ਹਾਂ ਦੋਸ਼ੀਆਂ ਦੀ ਭਾਲ ਵਿੱਚ ਲਗਾਤਾਰ ਛਾਪੇਮਾਰੀ ਕਰ ਰਹੀਆਂ ਸਨ। ਜਾਂਚ ਦੌਰਾਨ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਨ੍ਹਾਂ ਦੀ ਪੁੱਛਗਿੱਛ ਤੋਂ ਪਤਾ ਲੱਗਿਆ ਕਿ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋਵੇਂ ਮੁੱਖ ਸ਼ੂਟਰ ਤਰਨਤਾਰਨ ਇਲਾਕੇ ਦੇ ਰਹਿਣ ਵਾਲੇ ਹਨ।

ਨਹਿਰ ਦੇ ਕਿਨਾਰੇ ਹੋਈ ਪੁਲਿਸ ਨਾਲ ਮੁਠਭੇੜ

ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਉਕਤ ਦੋਵੇਂ ਸ਼ੂਟਰ ਜੰਡਿਆਲਾ ਗੁਰੂ ਦੇ ਗੁੰਨੋਵਾਲ ਵਾਲੇ ਪਾਸੇ ਆ ਰਹੇ ਹਨ। ਪੁਲਿਸ ਨੇ ਤੁਰੰਤ ਨਾਕਾਬੰਦੀ ਕਰ ਦਿੱਤੀ। ਜਦੋਂ ਪੁਲਿਸ ਨੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ, ਤਾਂ ਉਨ੍ਹਾਂ ਨੇ ਬਚਣ ਲਈ ਆਪਣਾ ਮੋਟਰਸਾਈਕਲ ਨਹਿਰ ਵਾਲੀ ਕੱਚੀ ਪਟੜੀ ‘ਤੇ ਪਾ ਲਿਆ। ਸੰਤੁਲਨ ਵਿਗੜਨ ਕਾਰਨ ਮੋਟਰਸਾਈਕਲ ਡਿੱਗ ਪਿਆ, ਜਿਸ ਤੋਂ ਬਾਅਦ ਬਦਮਾਸ਼ਾਂ ਨੇ ਪੁਲਿਸ ਪਾਰਟੀ ‘ਤੇ ਸਿੱਧੀ ਫਾਇਰਿੰਗ ਸ਼ੁਰੂ ਕਰ ਦਿੱਤੀ।

ਪੁਲਿਸ ਦੀ ਜਵਾਬੀ ਕਾਰਵਾਈ ਚ ਇੱਕ ਜ਼ਖ਼ਮੀ, ਦੂਜਾ ਕਾਬੂ

ਪੁਲਿਸ ਨੇ ਵੀ ਆਪਣੀ ਸੁਰੱਖਿਆ ਵਿੱਚ ਜਵਾਬੀ ਗੋਲੀਬਾਰੀ ਕੀਤੀ, ਜਿਸ ਵਿੱਚ ਇੱਕ ਸ਼ੂਟਰ (ਲਵਸ਼) ਦੀ ਲੱਤ ਵਿੱਚ ਗੋਲੀ ਲੱਗ ਗਈ ਅਤੇ ਉਹ ਉੱਥੇ ਹੀ ਢੇਰ ਹੋ ਗਿਆ। ਪੁਲਿਸ ਨੇ ਮੌਕੇ ‘ਤੇ ਹੀ ਦੋਵਾਂ ਨੂੰ ਕਾਬੂ ਕਰ ਲਿਆ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਨ੍ਹਾਂ ਬਦਮਾਸ਼ਾਂ ਕੋਲੋਂ ਹੋਰ ਵੀ ਅਹਿਮ ਖ਼ੁਲਾਸੇ ਹੋਣ ਦੀ ਉਮੀਦ ਹੈ ਅਤੇ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਇਨ੍ਹਾਂ ਨੇ ਕਿਸ ਦੇ ਇਸ਼ਾਰੇ ‘ਤੇ ਸੁਨਿਆਰੇ ਦੀ ਦੁਕਾਨ ‘ਤੇ ਗੋਲੀਆਂ ਚਲਾਈਆਂ ਸਨ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ : https://livingindianews.co.in/farmer-protest-bebe-mahinder-kaur-said-on-kanganas-appearance/

ਖ਼ਬਰਾਂ ਲਈ ਲਿਵਿੰਗ ਇੰਡੀਆ ਨਿਊਜ਼ 24/7 ਲਾਈਵ ਨਾਲ ਜੁੜੇ ਰਹੋ

Leave a Reply

Your email address will not be published. Required fields are marked *