LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਮਸ਼ਹੂਰ ਪੰਜਾਬੀ ਗਾਇਕ ਗੁਰਦਾਸ ਮਾਨ 'ਤੇ ਐੱਫ.ਆਈ.ਆਰ ਹੋਈ ਦਰਜ

gurdas fir

ਚੰਡੀਗੜ੍ਹ (ਇੰਟ.)- ਪਿਛਲੇ ਕਈ ਦਿਨਾਂ ਤੋਂ ਵਿਵਾਦਾਂ ਵਿਚ ਘਿਰੇ ਪੰਜਾਬੀ ਗਾਇਕ ਗੁਰਦਾਸ ਮਾਨ ਦੇ ਖਿਲਾਫ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਜਿੱਥੇ ਪਿਛਲੇ ਕਈ ਦਿਨਾਂ ਤੋਂ ਸਿੱਖ ਸੰਗਠਨਾਂ ਨੇ ਧਰਨਾ ਲਗਾ ਕੇ ਗੁਰਦਾਸ ਮਾਨ 'ਤੇ ਪਰਚਾ ਦਰਜ ਕਰ ਦਿੱਤਾ ਹੈ।
ਮਸ਼ਹੂਰ ਪੰਜਾਬੀ ਗਾਇਕ ਗੁਰਦਾਸਮਾਨ ਦੇ ਖਿਲਾਫ ਪੁਲਿਸ ਨੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਵਿਚ ਇੰਡੀਅਨ ਪੀਨਲ ਕੋਡ ਦੀ ਧਾਰਾ 295ਏ ਦੇ ਤਹਿਤ ਜਲੰਧਰ ਵਿਚ ਐੱਫ.ਆਈ.ਆਰ.ਦਰਜ ਕਰ ਲਈ ਗਈ ਹੈ। 
ਨਕੋਦਰ ਦੇ ਪ੍ਰਸਿੱਧ ਮੇਲੇ ਵਿੱਚ ਇੱਕ ਬਾਬੇ ਨੂੰ ਸਿੱਖ ਧਰਮ ਦੇ ਤੀਸਰੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦੀ ਪੀੜ੍ਹੀ ਨਾਲ ਜੋੜੇ ਜਾਣ ਕਾਰਨ ਸਿੱਖ ਭਾਈਚਾਰਾ ਗੁਰਦਾਸ ਮਾਨ ਤੋਂ ਬੇਹੱਦ ਖਫਾ ਹੈ। ਗੁਰਦਾਸ ਮਾਨ ਦੇ ਬੋਲਾਂ ਵਾਲੀ ਵੀਡੀਓ ਵਾਇਰਲ ਹੋਣ ਮਗਰੋਂ ਸੋਸ਼ਲ ਮੀਡੀਆ ਉੱਪਰ ਉਨ੍ਹਾਂ ਦਾ ਜੰਮ ਕੇ ਵਿਰੋਧ ਕੀਤਾ ਜਾ ਰਿਹਾ ਹੈ।

Gurdas Maan apologizes for his remarks about Guru Amardas Jalandhar News


ਸਿੱਖ ਜਥੇਬੰਦੀਆਂ ਗੁਰਦਾਸ ਮਾਨ ਤੇ ਪਰਚਾ ਦਰਜ ਕਰਵਾਉਣ ਤੇ ਅੜ੍ਹੀਆਂ ਹੋਈਆਂ ਸਨ। ਜਥੇਬੰਦੀਆਂ ਦਾ ਇਹ ਵੀ ਕਹਿਣਾ ਹੈ ਕਿ ਜੇਕਰ ਗੁਰਦਾਸ ਮਾਨ ਖਿਲਾਫ ਕਾਰਵਾਈ ਨਾ ਹੋਈ ਤਾਂ ਸੂਬੇ ਭਰ ਵਿੱਚ ਵੱਡੇ ਪੱਧਰ 'ਤੇ ਵਿਰੋਧ ਕੀਤਾ ਜਾਵੇਗਾ। ਗੁਰਦਾਸ ਮਾਨ ਨੇ ਕਿਹਾ ਕਿ ਉਨ੍ਹਾਂ ਦਾ ਮਕਸਦ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ ਨਹੀਂ ਸੀ, ਜੇਕਰ ਫਿਰ ਵੀ ਅਜਿਹਾ ਹੋਇਆ ਤਾਂ ਉਹ ਮੁਆਫੀ ਮੰਗਦੇ ਹਨ। ਉਨ੍ਹਾਂ ਕਿਹਾ ਕਿ ਮੈਂ ਕਦੇ ਵੀ ਗੁਰੂ ਦਾ ਅਪਮਾਨ ਨਹੀਂ ਕਰ ਸਕਦਾ। ਮੈਂ ਕਦੇ ਵੀ ਗੁਰੂ ਨਾਲ ਬਾਬਾ ਮੁਰਾਦ ਸ਼ਾਹ ਦੀ ਤੁਲਨਾ ਨਹੀਂ ਕੀਤੀ।
ਮੇਰਾ ਮਤਲਬ ਇਹ ਸੀ ਕਿ ਤੀਜੇ ਗੁਰੂ ਵੀ ਭੱਲਾ ਪਰਿਵਾਰ ਵਿਚੋਂ ਸਨ ਤੇ ਬਾਬਾ ਮੁਰਾਦ ਸ਼ਾਹ ਵੀ ਭੱਲਾ ਪਰਿਵਾਰ ਵਿਚੋਂ ਸਨ। ਦੱਸ ਦਈਏ ਕਿ ਗਾਇਕ ਦੇ ਇਸ ਵਿਵਾਦਿਤ ਬਿਆਨ ਤੋਂ ਬਾਅਦ ਸਿੱਖ ਜਥੇਬੰਦੀਆਂ ਰੋਹ ਵਿੱਚ ਹਨ।

In The Market