LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਮੁਸ਼ਕਿਲ 'ਚ ਕੰਗਨਾ ਰਨੌਤ, 19 ਅਪ੍ਰੈਲ ਨੂੰ ਬਠਿੰਡਾ ਕੋਰਟ 'ਚ ਪੇਸ਼ ਹੋਣ ਦਾ ਹੁਕਮ

23f kangna

ਚੰਡੀਗੜ੍ਹ- ਬਾਲੀਵੁੱਡ ਅਭਿਨੇਤਰੀ ਕੰਗਨਾ ਰਨੌਤ ਮੁਸ਼ਕਿਲ ਵਿਚ ਆ ਗਈ ਹੈ। ਉਸ ਨੂੰ 19 ਅਪ੍ਰੈਲ ਨੂੰ ਬਠਿੰਡਾ ਕੋਰਟ ਵਿਚ ਪੇਸ਼ ਹੋਣ ਲਈ ਕਿਹਾ ਗਿਆ ਹੈ। ਕੰਗਨਾ ਨੇ ਬਜ਼ੁਰਗ ਮਹਿਲਾ ਨੂੰ 100-100 ਰੁਪਏ ਲੈ ਕੇ ਧਰਨੇ ਵਿਚ ਸ਼ਾਮਲ ਹੋਣ ਵਾਲੀ ਔਰਤ ਕਿਹਾ ਸੀ। ਜਿਸ ਦੇ ਖਿਲਾਫ ਮਹਿਲਾ ਨੇ ਕੋਰਟ ਵਿਚ ਕੇਸ ਦਾਇਰ ਕਰ ਦਿੱਤਾ ਸੀ। ਬਠਿੰਡਾ ਦੇ ਪਿੰਡ ਬਹਾਦਰਗੜ੍ਹ ਜੰਡਿਆ ਦੀ ਰਹਿਣ ਵਾਲੀ 87 ਸਾਲਾ ਮਹਿਲਾ ਕਿਸਾਨ ਮਹਿੰਦਰ ਕੌਰ ਨੂੰ ਲੈ ਕੇ ਕੰਗਨਾ ਰਨੌਤ ਨੇ ਟਵੀਟ ਕੀਤਾ ਸੀ, ਜਿਸ ਤੋਂ ਬਾਅਦ ਮਹਿੰਦਰ ਕੌਰ ਨੇ ਬਠਿੰਡਾ ਕੋਰਟ ਵਿਚ ਮਾਣਹਾਨੀ ਦਾ ਕੇਸ ਦਾਇਰ ਕਰ ਦਿੱਤਾ।

Also Read: ਬਿਜਲੀ ਕਾਮਿਆਂ ਦੀ ਹੜਤਾਲ ਖਤਮ, ਸ਼ਹਿਰ 'ਚ ਬਿਜਲੀ ਸਪਲਾਈ ਬਹਾਲ ਹੋਣੀ ਸ਼ੁਰੂ

13 ਮਹੀਨੇ ਹੋਈ ਸੁਣਵਾਈ
ਬਜ਼ੁਰਗ ਕਿਸਾਨ ਮਹਿਲਾ ਮਹਿੰਦਰ ਕੌਰ ਦੇ ਵਕੀਲ ਰਘਬੀਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿਚ 4 ਜਨਵਰੀ 2021 ਨੂੰ ਕੋਰਟ ਵਿਚ ਕੇਸ ਦਾਇਰ ਕੀਤਾ ਸੀ। ਜਿਸ ਦੀ ਤਕਰੀਬਨ 13 ਮਹੀਨੇ ਸੁਣਵਾਈ ਹੋਈ। ਹੁਣ ਕੋਰਟ ਨੇ ਕੰਗਨਾ ਨੂੰ ਸੰਮਨ ਜਾਰੀ ਕਰ ਦਿੱਤਾ ਹੈ। ਉਸ ਨੂੰ ਕੋਰਟ ਵਿਚ ਪੇਸ਼ ਹੋਣ ਨੂੰ ਕਿਹਾ ਗਿਆ ਹੈ।

ਕੰਗਨਾ ਰਨੌਤ ਨੇ ਕਿਸਾਨ ਅੰਦੋਲਨ ਵਿਚ ਸ਼ਾਮਲ ਬਜ਼ੁਰਗ ਮਹਿਲਾ ਕਿਸਾਨ ਮਹਿੰਦਰ ਕੌਰ ਨੂੰ ਬਿਲਕਿਸ ਬਾਨੋ ਸਮਝ ਲਿਆ ਸੀ, ਜੋ ਸ਼ਾਹੀਨ ਬਾਗ ਵਿਚ ਐਂਟੀ CAA ਪ੍ਰਦਰਸ਼ਨ ਦਾ ਚਿਹਰਾ ਰਹੀ ਸੀ। ਮਹਿੰਦਰ ਕੌਰ ਨੇ ਕਿਹਾ ਕਿ ਕੰਗਨਾ ਨੇ ਉਸ ਦੀ ਤੁਲਨਾ ਕਿਸੇ ਹੋਰ ਔਰਤ ਨਾਲ ਕੀਤੀ। ਉਨ੍ਹਾਂ ਨੇ ਕਿਹਾ ਕਿ ਕੰਗਨਾ ਦੇ ਟਵੀਟ ਨਾਲ ਉਨ੍ਹਾਂ ਨੂੰ ਮਾਨਸਿਕ ਪ੍ਰੇਸ਼ਾਨੀ ਹੋਈ। ਪਰਿਵਾਰ ਦੇ ਮੈਂਬਰਾਂ, ਰਿਸ਼ਤੇਦਾਰਾਂ, ਗੁਆਂਢੀਆਂ, ਪਿੰਡ ਵਾਲਿਆਂ ਤੇ ਆਮ ਲੋਕਾਂ ਦੇ ਵਿਚਾਲੇ ਉਸ ਦੇ ਅਕਸ ਨੂੰ ਠੇਸ ਪਹੁੰਚੀ।

Also Read: ਮੌੜ ਮੰਡੀ ਧਮਾਕਾ: NIA ਤੋਂ ਜਾਂਚ ਦੀ ਮੰਗ 'ਤੇ ਹਾਈਕੋਰਟ ਮੁੜ ਸੁਣਵਾਈ ਲਈ ਤਿਆਰ

ਪੰਜਾਬ 'ਚ ਹੋਇਆ ਸੀ ਕੰਗਨਾ ਦਾ ਵਿਰੋਧ
ਇਸ ਤੋਂ ਪਹਿਲਾਂ ਕੰਗਨਾ ਰਨੌਤ ਨੂੰ ਕਿਸਾਨਾਂ ਨੇ ਕੀਰਤਪੁਰ ਸਾਹਿਬ ਵਿਚ ਘੇਰ ਲਿਆ ਸੀ। ਜਿਥੇ ਉਨ੍ਹਾਂ ਦੀ ਇਸ ਟਿੱਪਣੀ ਦਾ ਵਿਰੋਧ ਹੋਇਆ ਸੀ। ਕਿਸਾਨਾਂ ਨੇ ਉਸ ਦੀ ਕਾਰ ਨੂੰ ਘੇਰ ਰੱਖਿਆ ਤੇ ਮੁਆਫੀ ਮੰਗਣ ਲਈ ਕਿਹਾ। ਹਾਲਾਂਕਿ ਕੰਗਨਾ ਨੇ ਕਿਹਾ ਕਿ ਉਨ੍ਹਾਂ ਨੇ ਸ਼ਾਹੀਨ ਬਾਗ ਪ੍ਰਦਰਸ਼ਨ ਦੇ ਲਈ ਇਹ ਗੱਲ ਕਹੀ ਸੀ। ਕਿਸਾਨਾਂ ਨੇ ਕੰਗਨਾ ਵਲੋਂ ਮੁਆਫੀ ਮੰਗਣ ਦੀ ਗੱਲ ਕਹੀ ਸੀ ਪਰ ਕੰਗਨਾ ਨੇ ਇਸ ਗੱਲ ਤੋਂ ਇਨਕਾਰ ਕਰ ਦਿੱਤਾ ਸੀ। ਕੰਗਨਾ ਉਸ ਵੇਲੇ ਹਿਮਾਚਲ ਤੋਂ ਪੰਜਾਬ ਦੇ ਰਸਤੇ ਚੰਡੀਗੜ੍ਹ ਆ ਰਹੀ ਸੀ।

In The Market