LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪਾਇਲ ਰੋਹਤਗੀ ਖਿਲਾਫ FIR ਦਰਜ, ਜਾਣੋ ਪੂਰਾ ਮਾਮਲਾ

1sep payal

ਨਵੀਂ ਦਿੱਲੀ (ਇੰਟ): ਇਤਰਾਜ਼ਯੋਗ ਟਿੱਪਣੀ ਦੇ ਮਾਮਲੇ 'ਚ ਫ਼ਿਲਮ ਅਦਾਕਾਰਾ ਪਾਇਲ ਰੋਹਤਗੀ ਇਕ ਵਾਰ ਮੁੜ ਮੁਸ਼ਕਿਲਾਂ 'ਚ ਘਿਰ ਗਈ ਹੈ। ਦਰਅਸਲ, ਪੁਣੇ 'ਚ ਪਾਇਲ ਰੋਹਤਗੀ ਖ਼ਿਲਾਫ਼ ਧਾਰਾ 153 (ਏ), 500 ਆਈ. ਪੀ. ਸੀ. ਦੀ ਧਾਰਾ 505 (2) ਤੇ 34 ਤਹਿਤ ਮਾਮਲਾ ਦਰਜ ਕੀਤਾ ਹੈ। 

ਪੜੋ ਹੋਰ ਖਬਰਾਂ: ਪੰਜਾਬ ਦੇ ਨਵੇਂ ਰਾਜਪਾਲ ਬਨਵਾਰੀ ਲਾਲ ਪਰੋਹਿਤ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

 

ਕੀ ਹੈ ਮਾਮਲਾ?
ਪਾਇਲ ਰੋਹਤਗੀ 'ਤੇ ਦੋਸ਼ ਹੈ ਕਿ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਸ਼ੇਅਰ ਕੀਤੀ ਸੀ, ਜਿਸ 'ਚ ਮਹਾਤਮਾ ਗਾਂਧੀ, ਜਵਾਹਰ ਲਾਲ ਨਹਿਰੂ, ਇੰਦਰਾ ਗਾਂਧੀ ਤੇ ਰਾਜੀਵ ਗਾਂਧੀ ਖ਼ਿਲਾਫ਼ ਇਤਰਾਜ਼ਯੋਗ ਸ਼ਬਦਾਂ ਦਾ ਇਸਤੇਮਾਲ ਕੀਤਾ ਸੀ।

ਪੜੋ ਹੋਰ ਖਬਰਾਂ: ਪੈਟਰੋਲ ਅਤੇ ਡੀਜ਼ਲ ਹੋਇਆ ਸਸਤਾ, ਜਾਣੋ ਕਿੰਨੀ ਘਟੀ ਕੀਮਤ

 

ਵਿਵਾਦਾਂ ਨਾਲ ਪੁਰਾਣਾ ਨਾਤਾ
ਪਾਇਲ ਰੋਹਤਗੀ ਪਹਿਲਾਂ ਵੀ ਇਤਰਾਜ਼ਯੋਗ ਟਿੱਪਣੀਆਂ ਕਾਰਨ ਵਿਵਾਦਾਂ 'ਚ ਰਹਿ ਚੁੱਕੀ ਹੈ। ਪਾਇਲ ਰੋਹਤਗੀ ਸੋਸ਼ਲ ਮੀਡੀਆ 'ਤੇ ਕਾਫ਼ੀ ਸਰਗਰਮ ਰਹਿੰਦੀ ਹੈ ਅਤੇ ਅਕਸ ਕਾਰਨ ਆਮਤੌਰ 'ਤੇ ਟਰੋਲਸ ਦੇ ਨਿਸ਼ਾਨੇ 'ਤੇ ਰਹਿੰਦੀ ਹੈ। ਇਸ ਤੋਂ ਪਹਿਲਾਂ ਸਾਲ 2019 'ਚ ਵੀ ਪਾਇਲ ਰੋਹਤਗੀ ਨੇ ਆਜ਼ਾਦੀ ਸੇਨਾਨੀ ਮੋਤੀਲਾਲ ਨਹਿਰੂ ਦੇ ਪਰਿਵਾਰ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀ ਕੀਤੀ ਸੀ। ਉਦੋਂ ਰਾਜਸਥਾਨ ਪੁਲਸ ਨੇ IT ਐਕਟ ਦੇ 66 ਅਤੇ 67 ਤਹਿਤ ਪਾਇਲ ਰੋਹਤਗੀ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਉਦੋਂ ਨੌਜਵਾਨ ਆਗੂ ਚਰਮੇਸ਼ ਸ਼ਰਮਾ ਨੇ ਪਾਇਲ ਖ਼ਿਲਾਫ਼ ਐੱਫ. ਆਈ. ਆਰ. ਦਰਜ ਕੀਤੀ ਸੀ।

ਪੜੋ ਹੋਰ ਖਬਰਾਂ: ਸਤੰਬਰ ਮਹੀਨੇ 12 ਦਿਨ ਬੰਦ ਰਹਿਣਗੇ ਬੈਂਕ, ਦੇਖੋ ਛੁੱਟੀਆਂ ਦੀ ਪੂਰੀ ਸੂਚੀ

In The Market