LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਚੰਡੀਗੜ੍ਹ ਪੁਲਿਸ ਵੱਲੋਂ ਜੱਸ ਬਾਜਵਾ ਤੇ ਸੋਨੀਆ ਮਾਨ ਖਿਲਾਫ ਕੇਸ ਦਰਜ

yyu6

ਚੰਡੀਗੜ੍ਹ: ਪੰਜਾਬ ਦੇ ਕਿਸਾਨਾਂ (farmers) ਅਤੇ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਰਾਜ ਭਵਨ ਤੱਕ ਮੁਹਾਲੀ ਤੋਂ ਪੈਦਲ ਮਾਰਚ ਕਰਦੇ ਹੋਏ ਬੈਰੀਕੇਡ ਤੋੜਦੇ ਹੋਏ ਚੰਡੀਗੜ੍ਹ ਵਿੱਚ ਦਾਖਲ ਹੋਏ ਸਨ । ਉਨ੍ਹਾਂ ਨੂੰ ਰੋਕਣ ਲਈ ਪੁਲਿਸ ਜਲ ਤੋਪਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਕਿਸਾਨਾਂ ਦੇ ਵੱਡੇ ਕਾਫਲੇ ਨੇ ਚੰਡੀਗੜ੍ਹ ਵਿੱਚ ਦਾਖਲ ਹੋ ਕੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੇ ਨਾਮ ਮੰਗ ਪੱਤਰ ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਮਨਦੀਪ ਸਿੰਘ ਬਰਾੜ ਨੂੰ ਸੌਂਪਿਆ। 

ਕਿਸਾਨ ਪੁਲੀਸ ਬੈਰੀਕੇਡਿੰਗ ਤੋੜ ਕੇ ਚੰਡੀਗੜ੍ਹ ਵਿੱਚ ਦਾਖਲ ਹੋਏ, ਪੁਲੀਸ ਨੇ ਵਰਤੀਆਂ ਜਲ ਤੋਪਾਂ

Read this:  ਹੁਸ਼ਿਆਰਪੁਰ ਫਗਵਾੜਾ ਰੋਡ 'ਤੇ ਦਰਦਨਾਕ ਸੜਕ ਹਾਦਸਾ, 6 ਮਹੀਨੇ ਦੀ ਬੱਚੀ ਸਮੇਤ 2 ਮੌਤਾਂ

ਇਸ ਵਿਚਕਾਰ ਕਿਸਾਨਾਂ ਵੱਲੋਂ 26 ਜੂਨ ਨੂੰ ਚੰਡੀਗੜ੍ਹ ਵਿੱਚ ਕੀਤੇ ਮਾਰਚ ਮਗਰੋਂ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਚੰਡੀਗੜ੍ਹ ਪੁਲਿਸ ਨੇ (Singer Jas Bajwa) ਗਾਇਕ ਜੱਸ ਬਾਜਵਾ ਤੇ ਅਦਾਕਾਰ ਸੋਨੀਆ ਮਾਨ (Sonia Mann) ਖਿਲਾਫ ਕੇਸ ਦਰਜ ਕੀਤਾ ਹੈ। ਚੰਡੀਗੜ੍ਹ ਪੁਲਿਸ ਨੇ ਸੈਕਟਰ 17 ਦੇ ਥਾਣੇ ਵਿੱਚ ਦੋਵਾਂ ਲੀਡਰਾਂ ਖਿਲਾਫ ਆਈਪੀਸੀ ਦੀਆਂ ਧਾਰਾਵਾਂ 186, 188, 332, 353, 147, 148 ਤੇ 149 ਤਹਿਤ ਕੇਸ ਦਾਇਰ ਕੀਤਾ ਹੈ। 

 ਦੱਸਣਯੋਗ ਹੈ ਕਿ ਬੀਤੇ ਦਿਨੀ ਖੇਤੀ ਬਚਾਓ ਲੋਕਤੰਤਰ ਬਚਾਓ ਦਿਵਸ ਦੌਰਾਨ ਕਿਸਾਨਾਂ ਨੇ ਮੁਹਾਲੀ ਦੇ ਰਸਤੇ ਚੰਡੀਗੜ੍ਹ ਵਿੱਚ ਜਬਰੀ ਐਂਟਰੀ ਮਾਰੀ ਅਤੇ ਪੁਲਿਸ ਦੇ ਤਮਾਮ ਬੈਰੀਕੇਡ ਤੋੜ ਦਿੱਤੇ। ਪੁਲਿਸ ਨੇ ਕਿਸਾਨਾਂ ਨੂੰ ਰੋਕਣ ਲਈ ਵਾਟਰ ਕੈਨਨ ਦਾ ਵੀ ਇਸਤਮਾਲ ਕੀਤਾ। ਵਾਈਪੀਐੱਸ ਚੌਕ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ਵਾਲਾ ਏਰੀਆ ਪੁਲੀਸ ਛਾਉਣੀ ਵਿੱਚ ਤਬਦੀਲ ਹੈ। ਕਿਸਾਨਾਂ ਵਲੋਂ ਰਾਜਭਵਨ ਵਿਖੇ ਗਵਰਨਰ ਨੂੰ ਮੰਗ ਪੱਤਰ ਸੌਂਪਣ ਲਈ ਗੁਰਦੁਆਰਾ ਅੰਬ ਸਾਹਿਬ ਤੋਂ ਕੂਚ ਕੀਤਾ ਗਿਆ ਸੀ। ਇਸ ਦੌਰਾਨ ਵੱਡੀ ਗਿਣਤੀ ਵਿਚ ਕਿਸਾਨ ਉਥੇ ਜੁੜੇ ਅਤੇ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿਚ ਬੈਠੇ ਕਿਸਾਨਾਂ ਨੂੰ 7 ਮਹੀਨੇ ਪੂਰੇ ਹੋ ਚੁੱਕੇ ਹਨ।

Read this: ਗਵਰਨਰ ਹਾਊਸ ਦਾ ਘਿਰਾਓ ਕਰਨ ਲਈ ਕਿਸਾਨਾਂ ਦਾ ਵੱਡਾ ਕਾਫਲਾ ਚੰਡੀਗੜ੍ਹ ਲਈ ਹੋਇਆ ਰਵਾਨਾ

In The Market