LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਸਿੱਧੂ ਮੂਸੇਵਾਲਾ ਦੇ ਨਵੇਂ ਗੀਤ ਨੂੰ ਲੈ ਕੇ ਛਿੜਿਆ ਵਿਵਾਦ, ਆਪ ਨੇ ਚੁੱਕੇ ਸਵਾਲ 

12 ap sidhu

ਚੰਡੀਗੜ੍ਹ : ਪੰਜਾਬੀ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ (Famous Punjabi Singer Sidhu Musewala) ਦਾ ਇਕ ਨਵਾਂ ਗੀਤ ਆਇਆ ਹੈ, ਜਿਸ ਨੂੰ ਲੈ ਕੇ ਹੁਣ ਫਿਰ ਤੋਂ ਵਿਵਾਦ ਛਿੜ (Controversy erupted) ਗਿਆ ਹੈ। ਇਸ ਸਬੰਧੀ ਚੰਡੀਗੜ੍ਹ ਤੋਂ ਆਪ ਲੀਡਰ (Leader from Chandigarh) ਅਤੇ ਬੁਲਾਰਾ ਮਾਲਵਿੰਦਰ ਸਿੰਘ ਕੰਗ (Spokesperson Malwinder Singh Kang) ਨੇ ਸਿੱਧੂ ਮੂਸੇਵਾਲਾ (Sidhu Musewala) 'ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਨੇ ਆਪਣੇ ਗੀਤ ਵਿਚ ਪੰਜਾਬੀਆਂ ਨੂੰ ਗੱਦਾਰ ਕਿਹਾ ਹੈ, ਜਿਸ ਲਈ ਉਸ ਨੂੰ ਪੰਜਾਬੀਆਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Punjab Congress President Amarinder Singh Raja Waring) ਨੂੰ ਸਵਾਲ ਕੀਤਾ ਹੈ ਕਿ ਕੀ ਉਹ ਸਿੱਧੂ ਮੂਸੇਵਾਲਾ ਖਿਲਾਫ ਕਾਰਵਾਈ ਕਰੇਗੀ? ਕੀ ਉਸ ਨੂੰ ਪਾਰਟੀ ਵਿਚੋਂ ਕੱਢਿਆ ਜਾਵੇਗਾ।

ਦੱਸਣਯੋਗ ਹੈ ਕਿ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੇ ਪਹਿਲੀ ਵਾਰ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਹਾਰ ਦਾ ਦਰਦ ਜ਼ਾਹਰ ਕੀਤਾ ਹੈ। ਸਿੱਧੂ ਮੂਸੇਵਾਲਾ (Sidhu Moosewala) ਨੇ ਆਪਣੇ ਹੀ ਅੰਦਾਜ਼ 'ਚ ਗੀਤ ਜਾਰੀ ਕਰਕੇ ਪੰਜਾਬ ਵਿਧਾਨ ਸਭਾ ਚੋਣਾਂ 'ਚ ਹੋਈ ਹਾਰ 'ਤੇ ਚੁੱਪੀ ਤੋੜੀ ਹੈ। ਗਾਇਕ ਨੇ ਇਸ ਗੀਤ ਰਾਹੀਂ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਦੇ ਆਪਣੇ ਫੈਸਲੇ ਨੂੰ ਸਹੀ ਠਹਿਰਾਇਆ ਹੈ। ਇਸ ਦੇ ਨਾਲ ਹੀ ਸਿੱਧੂ ਮੂਸੇਵਾਲਾ ਨੇ ਪੰਜਾਬ ਦੇ ਲੋਕਾਂ ਨੂੰ ਕਿਹਾ ਹੈ ਕਿ ਉਹ ਦੱਸਣ ਕਿ ਗੱਦਾਰ ਕੌਣ ਹੈ।
ਸਿੱਧੂ ਮੂਸੇਵਾਲਾ ਨੇ ਕਿਹਾ, ''ਮੈਨੂੰ ਕਿਸੇ ਨੇ ਕਿਹਾ ਕਿ ਤੁਸੀਂ ਹਾਰ ਗਏ ਕਿਉਂਕਿ ਤੁਹਾਡੀ ਪਾਰਟੀ ਠੀਕ ਨਹੀਂ ਸੀ। ਮੈਂ ਕਿਹਾ ਕਿ ਜੇਕਰ ਤੁਸੀਂ ਸਹੀ ਹੋ ਤਾਂ ਇਸ ਪਾਰਟੀ ਨੂੰ ਪਹਿਲਾਂ ਜਿੱਤ ਕਿਉਂ ਦਿੱਤੀ ਗਈ। ਇਹ ਪਾਰਟੀ ਤਿੰਨ ਵਾਰ ਪਹਿਲਾਂ ਕਿਉਂ ਜਿੱਤੀ? ਫਿਰ ਮੈਨੂੰ ਜਵਾਬ ਨਹੀਂ ਮਿਲਿਆ। ਸਿੱਧੂ ਮੂਸੇਵਾਲਾ ਨੇ ਅੱਗੇ ਕਿਹਾ ਕਿ ਹੁਣ ਦੱਸੋ ਗੱਦਾਰ ਕੌਣ ਹੈ। ਕੌਣ ਜਿੱਤਿਆ ਤੇ ਕੌਣ ਹਾਰਿਆ। ਉਨ੍ਹਾਂ ਕਿਸਾਨਾਂ ਨੂੰ ਹਰਾਇਆ। ਉਸ ਨੇ ਸਿਮਰਜੀਤ ਮਾਨ ਨੂੰ ਵੀ ਹਰਾਇਆ ਸੀ। ਹੁਣ ਦੱਸੋ ਅਸਲੀ ਗੱਦਾਰ ਕੌਣ? ਲੜਾਈ ਇਸ ਤਰ੍ਹਾਂ ਬੈਠ ਕੇ ਨਹੀਂ ਲੜੀ ਜਾਂਦੀ। ਕੌਣ ਜਿੱਤਿਆ ਕੌਣ ਹਾਰਿਆ। ਦੱਸੋ ਗੱਦਾਰ ਕੌਣ ਹੈ।'

In The Market