LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਮਿਸ ਯੂਨੀਵਰਸ ਹਰਨਾਜ਼ ਖਿਲਾਫ ਉਪਾਸਨਾ ਸਿੰਘ ਨੇ ਦਾਇਰ ਕੀਤਾ ਮੁਕੱਦਮਾ, ਪੰਜਾਬੀ ਫਿਲਮ ਕਾਰਨ ਹੋਇਆ ਵਿਵਾਦ

4aug harnaz kaur

ਚੰਡੀਗੜ੍ਹ- ਮਿਸ ਯੂਨੀਵਰਸ ਹਰਨਾਜ਼ ਕੌਰ ਸੰਧੂ ਖ਼ਿਲਾਫ਼ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਕੇਸ ਦਾਇਰ ਕੀਤਾ ਗਿਆ ਹੈ। ਅਦਾਕਾਰਾ ਉਪਾਸਨਾ ਸਿੰਘ ਨੇ ਹਰਨਾਜ਼ ਖਿਲਾਫ ਸਿਵਲ ਪਟੀਸ਼ਨ ਦਾਇਰ ਕੀਤੀ ਹੈ। ਉਪਾਸਨ ਸਿੰਘ ਵੀਰਵਾਰ ਨੂੰ ਆਪਣੇ ਵਕੀਲ ਨਾਲ ਅਦਾਲਤ ਪਹੁੰਚੀ। ਉਪਾਸਨਾ ਦਾ ਇਲਜ਼ਾਮ ਹੈ ਕਿ ਉਹ ਇੱਕ ਫਿਲਮ ਦਾ ਨਿਰਮਾਣ ਕਰ ਰਹੀ ਸੀ, ਜਿਸ ਵਿੱਚ ਹਰਨਾਜ਼ ਕੰਮ ਕਰਨ ਲਈ ਰਾਜ਼ੀ ਹੋ ਗਈ ਸੀ, ਪਰ ਹੁਣ ਉਸਨੇ ਫੋਨ ਚੁੱਕਣਾ ਬੰਦ ਕਰ ਦਿੱਤਾ ਹੈ। ਉਨ੍ਹਾਂ ਕੋਲ ਹਰਨਾਜ਼ ਖ਼ਿਲਾਫ਼ ਸਬੂਤ ਵੀ ਹਨ। ਹੁਣ ਉਨ੍ਹਾਂ ਨੂੰ ਅਦਾਲਤ ਵੱਲੋਂ ਤਲਬ ਕੀਤਾ ਜਾਵੇਗਾ।

Also Read: ਚੰਡੀਗੜ੍ਹ 'ਚ ਹੁਣ ਡੇਂਗੂ ਦਾ ਖੌਫ! ਇਹ ਹਨ ਲੱਛਣ ਤੇ ਇਸ ਤਰਾਂ ਕਰ ਸਕਦੇ ਹੋ ਬਚਾਅ

ਦਾਇਰ ਕੇਸ ਅਨੁਸਾਰ ਸਾਲ 2020 ਵਿੱਚ ਹਰਨਾਜ਼ ਨੇ ਫੈਮਿਨਾ ਮਿਸ ਇੰਡੀਆ ਪੰਜਾਬ ਦਾ ਖਿਤਾਬ ਜਿੱਤਿਆ ਸੀ। ਉਸ ਸਮੇਂ ਦੌਰਾਨ ਉਸ ਨੇ ਸੰਤੋਸ਼ ਐਂਟਰਟੇਨਮੈਂਟ ਸਟੂਡੀਓਜ਼ ਐੱਲਐੱਲਪੀ ਨਾਲ ਇੱਕ ਕਲਾਕਾਰ ਸਮਝੌਤਾ ਕੀਤਾ। ਇਸ ਸਟੂਡੀਓ ਨੂੰ ਉਪਾਸਨਾ ਸਿੰਘ ਚਲਾ ਰਹੀ ਹੈ। ਉਪਾਸਨਾ ਅਨੁਸਾਰ ਉਸ ਨੇ 'ਬਾਈ ਜੀ ਕੁੱਟਣਗੇ' ਨਾਂ ਦੀ ਪੰਜਾਬੀ ਫ਼ਿਲਮ ਬਣਾਉਣੀ ਸੀ। ਇਸ ਵਿੱਚ ਉਨ੍ਹਾਂ ਨੇ ਹਰਨਾਜ਼ ਨੂੰ ਮੁੱਖ ਭੂਮਿਕਾ ਦੇਣੀ ਸੀ। ਇਕਰਾਰਨਾਮੇ ਤਹਿਤ ਕਲਾਕਾਰਾਂ ਨੂੰ ਫ਼ਿਲਮ ਦੇ ਪ੍ਰਚਾਰ ਕਾਰਜਾਂ ਲਈ ਉਪਲਬਧ ਹੋਣਾ ਸੀ। ਫਿਜ਼ੀਕਲੀ ਤੇ ਵਰਚੁਅਲੀ ਵੀ ਸ਼ਾਮਲ ਹੋਣਾ ਸੀ।

Also Read: 'ਪਤੀ ਲਈ 3 ਸਹੇਲੀਆਂ ਦੀ ਲੋੜ, ਮੈਂ ਕਿਸੇ ਨਾਲ ਨਹੀਂ ਲੜਾਂਗੀ', ਪਤਨੀ ਨੇ ਦਿੱਤਾ ਇਸ਼ਤਿਹਾਰ

ਪਰ ਮਿਸ ਯੂਨੀਵਰਸ ਬਣਨ ਤੋਂ ਬਾਅਦ ਹਰਨਾਜ਼ ਨੇ ਵਪਾਰ ਅਤੇ ਇਕਰਾਰਨਾਮੇ ਦੇ ਵਾਅਦੇ ਤੋੜ ਦਿੱਤੇ। ਉਸਨੇ ਆਪਣੇ ਆਪ ਨੂੰ ਫਿਲਮ ਦੀ ਕਾਸਟ ਅਤੇ ਕਰੂ ਤੋਂ ਦੂਰ ਕਰ ਲਿਆ ਹੈ। ਮਿਸ ਯੂਨੀਵਰਸ ਬਣਨ ਤੋਂ ਬਾਅਦ ਹਰਨਾਜ਼ ਸੰਧੂ ਨੇ ਆਪਣੇ ਆਪ ਨੂੰ ਵੱਡਾ ਸਟਾਰ ਸਮਝਣਾ ਸ਼ੁਰੂ ਕਰ ਦਿੱਤਾ ਹੈ। ਉਸਨੇ ਫੋਨ ਚੁੱਕਣਾ ਵੀ ਬੰਦ ਕਰ ਦਿੱਤਾ। ਮੈਂ ਆਪਣੇ ਬੇਟੇ ਨੂੰ ਇਸ ਫਿਲਮ ਰਾਹੀਂ ਲਾਂਚ ਕਰਨਾ ਸੀ ਪਰ ਹਰਨਾਜ਼ ਸੰਧੂ ਨਾਲ ਸੰਪਰਕ ਨਾ ਹੋਣ ਕਾਰਨ ਉਨ੍ਹਾਂ ਨੂੰ ਬਹੁਤ ਵੱਡਾ ਨੁਕਸਾਨ ਹੋਇਆ ਹੈ। ਇਸ ਲਈ ਚੰਡੀਗੜ੍ਹ ਅਦਾਲਤ ਵਿੱਚ ਹਰਨਾਜ਼ ਖ਼ਿਲਾਫ਼ ਕੇਸ ਦਾਇਰ ਕੀਤਾ ਗਿਆ ਹੈ।

ਹੋਇਆ ਭਾਰੀ ਵਿੱਤੀ ਨੁਕਸਾਨ: ਉਪਾਸਨਾ
ਉਪਾਸਨਾ ਸਿੰਘ ਨੇ ਦੱਸਿਆ ਕਿ ਫਿਲਮ ਦੇ ਨਿਰਦੇਸ਼ਕ ਸਮੀਪ ਕੰਗ ਅਤੇ ਨਿਰਮਾਤਾਵਾਂ ਨੇ ਵੀ ਹਰਨਾਜ਼ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਪਰ ਸਭ ਅਸਫਲ ਰਹੇ। ਹਰਨਾਜ਼ ਕੌਰ ਸੰਧੂ ਮਿਸ ਯੂਨੀਵਰਸ 2021 ਬਣੀ। ਇਸ ਤੋਂ ਬਾਅਦ ਉਸ ਨੇ ਇਕ ਵੀ ਮੇਲ ਜਾਂ ਟੈਕਸਟ ਦਾ ਜਵਾਬ ਨਹੀਂ ਦਿੱਤਾ। ਫਿਲਮ ਅਤੇ ਇਸਦੇ ਡਿਸਟੀਬਿਊਟਰਾਂ ਨੂੰ ਨੁਕਸਾਨ ਹੋਇਆ ਹੈ। ਫਿਲਮ ਦੀ ਰਿਲੀਜ਼ ਡੇਟ ਵੀ ਟਾਲਣੀ ਪਈ। 27 ਮਈ 2022 ਤੋਂ ਫਿਲਮ ਦੀ ਰਿਲੀਜ਼ ਨੂੰ 19 ਅਗਸਤ ਤੱਕ ਮੁਲਤਵੀ ਕਰ ਦਿੱਤਾ ਗਿਆ ਸੀ। ਫਿਲਮ ਦੀ ਦੇਰੀ ਕਾਰਨ ਫਿਲਮ ਦੀ ਕਾਸਟ ਅਤੇ ਕਰੂ ਨੂੰ ਮੀਡੀਆ ਦੇ ਸਵਾਲਾਂ ਦਾ ਸਾਹਮਣਾ ਕਰਨਾ ਪਿਆ ਅਤੇ ਗਲਤ ਇਮੇਜ ਬਣਾਈ ਗਈ।

Also Read: ਮਸ਼ਹੂਰ ਬਾਲੀਵੁੱਡ ਅਦਾਕਾਰ ਮਿਥਿਲੇਸ਼ ਚਤੁਰਵੇਦੀ ਦਾ ਦੇਹਾਂਤ, ਸਲਮਾਨ-ਰਿਤਿਕ ਸਮੇਤ ਕਈ ਵੱਡੇ ਕਲਾਕਾਰਾਂ ਨਾਲ ਨਿਭਾਏ ਕਿਰਦਾਰ

ਮਿਸ ਯੂਨੀਵਰਸ ਨੂੰ ਪੰਜਾਬੀ ਸਿਨੇਮਾ ਲੱਗਦੈ ਛੋਟਾ
ਉਪਾਸਨਾ ਨੇ ਕਿਹਾ ਹੈ ਕਿ ਉਹ ਬਤੌਰ ਨਿਰਮਾਤਾ ਆਪਣੀ ਪਹਿਲੀ ਫ਼ਿਲਮ ਪੰਜਾਬੀ ਵਿੱਚ ਬਣਾਉਣਾ ਚਾਹੁੰਦੀ ਸੀ ਪਰ ਹਰਨਾਜ਼ ਸੰਧੂ ਨੂੰ ਪੰਜਾਬੀ ਇੰਡਸਟਰੀ ਛੋਟੀ ਲੱਗਣ ਲੱਗ ਪਈ ਹੈ। ਉਸ ਨੂੰ ਲੱਗਦਾ ਹੈ ਕਿ ਉਹ ਸਿਰਫ ਬਾਲੀਵੁੱਡ ਅਤੇ ਹਾਲੀਵੁੱਡ ਪ੍ਰੋਜੈਕਟਾਂ ਲਈ ਬਣੀ ਹੈ। ਹਰਨਾਜ਼ ਨੂੰ ਇਹ ਨਹੀਂ ਭੁੱਲਣਾ ਚਾਹੀਦਾ ਕਿ ਉਹ ਕਿੱਥੋਂ ਆਈ ਹੈ। ਉਸ ਨੂੰ ਪੰਜਾਬੀ ਫ਼ਿਲਮਾਂ ਦਾ ਹਿੱਸਾ ਬਣ ਕੇ ਮਾਣ ਮਹਿਸੂਸ ਕਰਨਾ ਚਾਹੀਦਾ ਹੈ। ਹਰਨਾਜ਼ ਨੇ ਆਪਣੀ ਫਿਲਮ ਦੀ ਪੋਸਟ ਵੀ ਨਹੀਂ ਪਾਈ। ਇਸ ਦੇ ਨਾਲ ਹੀ ਉਨ੍ਹਾਂ ਨੇ ਫਿਲਮ ਬਾਰੇ ਜਨਤਕ ਤੌਰ 'ਤੇ ਗੱਲ ਕਰਨ ਤੋਂ ਇਨਕਾਰ ਕਰ ਦਿੱਤਾ।

In The Market