ਡਰਾਮਾ ਕੁਈਨ ਰਾਖੀ ਸਾਵੰਤ ਇੱਕ ਵਾਰ ਫਿਰ ਵਿਵਾਦਾਂ ਵਿੱਚ ਹੈ। ਸਾਬਕਾ ਪਤੀ ਆਦਿਲ ਖਾਨ ਦੁਰਾਨੀ ਨੇ ਉਸ ਖਿਲਾਫ ਅਸ਼ਲੀਲ ਵੀਡੀਓ ਲੀਕ ਕਰਨ ਦਾ ਮਾਮਲਾ ਦਰਜ ਕਰਵਾਇਆ ਸੀ। ਹੁਣ ਰਾਖੀ ਇਸ ਮਾਮਲੇ ਨੂੰ ਸੁਪਰੀਮ ਕੋਰਟ ਲੈ ਗਈ ਹੈ। ਉਸ ਨੇ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਹੈ। ਰਾਖੀ ਨੇ ਬੰਬਈ ਹਾਈ ਕੋਰਟ ਦੇ ਹੁਕਮਾਂ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ। ਰਾਖੀ ਸਾਵੰਤ ਦੀ ਪਟੀਸ਼ਨ 'ਤੇ ਸੋਮਵਾਰ 22 ਅਪ੍ਰੈਲ ਨੂੰ ਸੁਣਵਾਈ ਹੋਵੇਗੀ। ਆਦਿਲ ਦੁਰਾਨੀ ਨੇ ਦੋਸ਼ ਲਾਇਆ ਹੈ ਕਿ ਰਾਖੀ ਸਾਵੰਤ ਨੇ ਉਸ ਦੀਆਂ ਕੁਝ ਨਿੱਜੀ ਵੀਡੀਓਜ਼ ਲੀਕ ਕੀਤੀਆਂ ਹਨ। ਉਸ ਨੇ ਇਸ ਸਬੰਧੀ ਐਫਆਈਆਰ ਦਰਜ ਕਰਵਾਈ ਸੀ। ਇਸ ਮਾਮਲੇ 'ਚ ਆਪਣੀ ਗ੍ਰਿਫ.ਤਾਰੀ ਤੋਂ ਬਚਣ ਲਈ ਰਾਖੀ ਨੇ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਸੀ ਪਰ ਬੰਬੇ ਹਾਈ ਕੋਰਟ ਨੇ ਰਾਖੀ ਦੀ ਇਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ। ਹੁਣ ਸੁਪਰੀਮ ਕੋਰਟ ਉਸ ਦੇ ਹੱਕ ਵਿਚ ਫੈਸਲਾ ਦਿੰਦੀ ਹੈ ਜਾਂ ਨਹੀਂ, ਇਹ ਤਾਂ 22 ਅਪ੍ਰੈਲ ਨੂੰ ਪਤਾ ਲੱਗੇਗਾ।
ਰਾਖੀ 'ਤੇ ਸੂਚਨਾ ਤਕਨਾਲੋਜੀ ਐਕਟ ਦੀ ਧਾਰਾ 67ਏ (ਇਲੈਕਟ੍ਰਾਨਿਕ ਰੂਪ ਵਿਚ ਅਸ਼ਲੀਲ ਸਮੱਗਰੀ ਪ੍ਰਕਾਸ਼ਿਤ ਕਰਨ) ਤੋਂ ਇਲਾਵਾ ਅਪਰਾਧ ਕਰਨ ਦੇ ਇਰਾਦੇ ਨਾਲ ਸਾਥੀ ਹੋਣ ਲਈ ਭਾਰਤੀ ਦੰਡਾਵਲੀ ਦੀ ਧਾਰਾ 500 ਅਤੇ ਭਾਰਤੀ ਦੰਡਾਵਲੀ ਦੀ ਧਾਰਾ 34 ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਐਫਆਈਆਰ ਵਿੱਚ ਦੋਸ਼ ਲਾਇਆ ਗਿਆ ਸੀ ਕਿ ਰਾਖੀ ਨੇ ਇੱਕ ਟੀਵੀ ਟਾਕ ਸ਼ੋਅ ਵਿੱਚ ਆਦਿਲ ਦੁਰਾਨੀ ਦਾ ਵੀਡੀਓ ਚਲਾਇਆ ਸੀ। ਇੰਨਾ ਹੀ ਨਹੀਂ ਰਾਖੀ ਨੇ ਉਸ ਸ਼ੋਅ ਦਾ ਵੀਡੀਓ ਵੀ ਵਟਸਐਪ 'ਤੇ ਸ਼ੇਅਰ ਕੀਤਾ ਹੈ। ਇਸ ਦੇ ਨਾਲ ਹੀ ਸ਼ੋਅ ਦਾ ਲਿੰਕ ਸਾਂਝਾ ਕਰਕੇ ਵੀਡੀਓ ਵੀ ਪ੍ਰਸਾਰਿਤ ਕੀਤਾ ਗਿਆ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Jasprit Bumrah: भारतीय गेंदबाज़ जसप्रित बुमरा ने टेस्ट रैंकिंग में किया शानदार प्रदर्शन, Ashwin की बराबरी कर रचा इतिहास!
Delhi Parliament : दिल्ली संसद के बाहर आत्महत्या की कोशिश; शख्स ने खुद को लगाई आग
Uttarakhand Accident News: दर्दनाक हादसा! खाई में गिरी यात्रियों से भरी बस, बचाव अभियान जारी