ਨਵੀਂ ਦਿੱਲੀ : ਸਿੰਗਿੰਗ ਜਗਤ ਤੋਂ ਦੁਖਦ ਖ਼ਬਰ ਸਾਹਮਣੇ ਆ ਰਹੀ ਹੈ। ਮਸ਼ਹੂਰ ਸਿੰਗਰ ਕੇ ਕੇ ਉਰਫ ਕ੍ਰਿਸ਼ਨ ਕੁਮਾਰ ਕੁਨਥ ਦਾ ਦਿਹਾਂਤ ਹੋ ਗਿਆ। ਉਹ ਕੋਲਕਾਤਾ ਵਿੱਚ ਇਕ ਕੰਸਰਟ ਕਰਨ ਲਈ ਗਏ ਸਨ ਪਰ ਕੰਸਰਟ ਤੋਂ ਬਾਅਦ ਅਚਾਨਕ ਉਨ੍ਹਾਂ ਦੀ ਤਬੀਅਤ ਵਿਗੜੀ ਅਤੇ ਉਹ ਡਿੱਗ ਗਏ। ਉਨ੍ਹਾਂ ਨੂੰ ਤੁਰੰਤ ਨੇੜੇ ਦੇ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। 53 ਸਾਲ ਦੀ ਉਮਰ ਵਿੱਚ ਕੇ ਕੇ ਦੁਨੀਆ ਨੂੰ ਅਲਵਿਦਾ ਕਹੇ ਕੇ ਚਲੇ ਗਏ।
Also Read: ਜੂਨ ‘ਚ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਦੇਖੋ ਲਿਸਟ
ਸ਼ੁਰੂਆਤੀ ਜਾਣਕਾਰੀ ਜੋ ਮਿਲ ਰਹੀ ਹੈ ਉਸ ਦੇ ਮੁਤਾਬਕ ਕੇ ਕੇ ਦਾ ਹਾਰਟ ਅਟੈਕ ਕਾਰਨ ਦਿਹਾਂਤ ਹੋਇਆ ਪਰ ਅਜੇ ਡਾਕਟਰ ਕੁਝ ਵੀ ਬੋਲਣ ਤੋਂ ਬਚ ਰਹੇ ਹਨ। ਉਨ੍ਹਾਂ ਦੀ ਮੰਨੀਏ ਤਾਂ ਪੋਸਟਮਾਰਟਮ ਤੋਂ ਬਾਅਦ ਹੀ ਮੌਤ ਦਾ ਕਾਰਨ ਸਪੱਸ਼ਟ ਹੋ ਸਕੇਗਾ।
Also Read: ਸਿੱਧੂ ਮੂਸੇਵਾਲਾ ਦੇ ਕਤਲ ਮਗਰੋਂ ਵਿੱਕੀ ਮਿੱਡੂਖੇੜਾ ਦੇ ਭਰਾ ਅਜੈਪਾਲ ਮਿੱਡੂਖੇੜਾ ਨੇ ਹਾਈਕੋਰਟ ਤੋਂ ਮੰਗੀ ਸੁਰੱਖਿਆ



