ਚੰਡੀਗੜ੍ਹ (ਇੰਟ.)–ਮਸ਼ਹੂਰ ਪੰਜਾਬੀ ਸਿੰਗਰ ਦਾ ਬੀਤੇ ਕੁਝ ਦਿਨਾਂ ਤੋਂ ਆਪਣੀ ਪਤਨੀ ਤੇ ਬੱਚਿਆਂ ਨਾਲ ਵਿਵਾਦ ਚੱਲ ਰਿਹਾ ਸੀ, ਜੋ ਕਾਫੀ ਅਖਬਾਰਾਂ ਅਤੇ ਨਿਊਜ਼ ਵੈੱਬਸਾਈਟਾਂ ‘ਤੇ ਚੱਲ ਰਿਹਾ ਸੀ। ਇਸ ਦੌਰਾਨ ਸਿੰਗਰ ਦੀ ਪਤਨੀ ਵਲੋਂ ਆਪਣੇ ਪਤੀ ‘ਤੇ ਕਈ ਗੰਭੀਰ ਦੋਸ਼ ਲਗਾਏ ਜਾ ਰਹੇ ਸਨ। ਪਰ ਅੱਜ ਆਖਿਰ ਇਹ ਵਿਵਾਦ ਸੁਲਝ ਗਿਆ ਅਤੇ ਸਿੰਗਰ ਪਤੀ ਵਲੋਂ ਆਪਣੀ ਪਤਨੀ ਤੇ ਬੱਚਿਆਂ ਨੂੰ ਗਲ ਨਾਲ ਲਾ ਕੇ ਕਲੇਸ਼ ਨੂੰ ਖਤਮ ਕਰ ਦਿੱਤਾ। ਇਹ ਗਾਇਕ ਹੋਰ ਕੋਈ ਨਹੀਂ ਸਗੋਂ ਲਹਿੰਬਰ ਹੁਸੈਨਪੁਰੀ ਹਨ ਜਿਨ੍ਹਾਂ ਦਾ ਆਪਣੀ ਪਤਨੀ ਤੇ ਬੱਚਿਆਂ ਨਾਲ ਵਿਵਾਦ ਚੱਲ ਰਿਹਾ ਸੀ।
ਇਹ ਵੀ ਪੜ੍ਹੋ- ਗਲੈਮਰਸ ਲੁੱਕ ਵਿਚ ਕੁਝ ਇਸ ਤਰ੍ਹਾਂ ਨਜ਼ਰ ਆਈ ਵਿਦਿਆ ਬਾਲਨ, ਵੀਡੀਓ ਵਾਇਰਲ
ਅਖੀਰ ਇਹ ਵਿਵਾਦ ਖਤਮ ਹੋਇਆ ਅਤੇ ਲਹਿੰਬਰ ਹੁਸੈਨਪੁਰ ਤੇ ਉਨ੍ਹਾਂ ਦਾ ਪਰਿਵਾਰ ਹੁਣ ਖੁਸ਼ ਹੈ। ਪਰਿਵਾਰ ਦੇ ਨਾਲ-ਨਾਲ ਉਨ੍ਹਾਂ ਪ੍ਰਸ਼ੰਸਕਾਂ ਨੇ ਵੀ ਰੱਬ ਅੱਗੇ ਅਰਦਾਸ ਕੀਤੀ ਕਿ ਇਸ ਪਰਿਵਾਰ ਨੂੰ ਇਵੇਂ ਹੀ ਖੁਸ਼ ਰੱਖੀ ਪ੍ਰਮਾਤਮਾ। ਪਰਿਵਾਰ ਦੇ ਇਸ ਕਲੇਸ਼ ਨੂੰ ਲੈ ਕੇ ਕਈ ਪੰਜਾਬੀ ਗਾਇਕਾਂ ਨੇ ਸੋਸ਼ਲ ਮੀਡੀਆ ‘ਤੇ ਅੱਗੇ ਆ ਕੇ ਕਲੇਸ਼ ਖਤਮ ਕਰਨ ਦੀ ਅਪੀਲ ਕੀਤੀ ਅਤੇ ਕਿਹਾ ਕਿ ਘਰ ਵਿਚ ਛੋਟੀਆਂ-ਛੋਟੀਆਂ ਗੱਲਾਂ ਤਾਂ ਹੁੰਦੀਆਂ ਹੀ ਰਹਿੰਦੀਆਂ ਹਨ।
ਇਨ੍ਹਾਂ ਨੂੰ ਭੁਲਾ ਕੇ ਪਰਿਵਾਰ ਨੂੰ ਦੁਬਾਰਾ ਇਕ-ਮਿੱਕ ਹੋ ਜਾਣਾ ਚਾਹੀਦਾ ਹੈ। ਸ਼ਾਇਦ ਉਨ੍ਹਾਂ ਦੀਆਂ ਹੀ ਦੁਆਵਾਂ ਹਨ ਕਿ ਅੱਜ ਪਰਿਵਾਰ ਦੁਬਾਰਾ ਇਕ-ਮਿਕ ਹੋ ਗਿਆ ਹੈ। ਉਥੇ ਕੁਝ ਦਿਨ ਪਹਿਲਾਂ ਲਹਿੰਬਰ ਹੁਸੈਨਪੁਰੀ ਮਹਿਲਾ ਕਮਿਸ਼ਨ ਅੱਗੇ ਪੇਸ਼ ਹੋਏ। ਮਹਿਲਾ ਕਮਿਸ਼ਨ ਦੀ ਪ੍ਰਧਾਨ ਮਨੀਸ਼ਾ ਗੁਲਾਟੀ ਨੇ ਅੱਜ ਇਨ੍ਹਾਂ ਦਾ ਵਿਵਾਦ ਖ਼ਤਮ ਕਰਵਾ ਦਿੱਤਾ ਹੈ। ਮਨੀਸ਼ਾ ਗੁਲਾਟੀ ਨੇ ਇਸ ਗੱਲ ਦੀ ਜਾਣਕਾਰੀ ਫੇਸਬੁੱਕ ਪੇਜ ‘ਤੇ ਸਾਂਝੀ ਕੀਤੀ ਹੈ। ਇਸ ਦੌਰਾਨ ਮਨੀਸ਼ਾ ਗੁਲਾਟੀ ਨੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ ‘ਚ ਪਤਨੀ ਤੇ ਬੱਚੇ ਲਹਿੰਬਰ ਹੁਸੈਨਪੁਰੀ ਦੇ ਗਲ ਲੱਗ ਕੇ ਰੋ ਰਹੇ ਹਨ।
ਇਹ ਵੀ ਪੜੋ: AIIMS ਦਿੱਲੀ ‘ਚ ਬੱਚਿਆਂ ਦਾ ਵੈਕਸੀਨ ਟਰਾਇਲ ਅੱਜ ਤੋਂ ਸ਼ੁਰੂ
ਮਨੀਸ਼ਾ ਗੁਲਾਟੀ ਨੇ ਤਸਵੀਰਾਂ ਸਾਂਝੀਆਂ ਕਰਦਿਆਂ ਲਿਖਿਆ ਹੈ, ‘ਅੱਜ ਮੇਰਾ ਦਿਲ ਬਹੁਤ ਖੁਸ਼ ਹੈ। ਜਦੋਂ ਵੀ ਰਿਸ਼ਤਿਆਂ ਨੂੰ ਜੋੜਨ ਦੀ ਗੱਲ ਹੁੰਦੀ ਹੈ ਤਾਂ ਮੈਨੂੰ ਬਹੁਤ ਖੁਸ਼ੀ ਹੁੰਦੀ ਹੈ ਕਿ ਮੈਂ ਰਿਸ਼ਤਿਆਂ ਨੂੰ ਜੋੜਨ ਦਾ ਇਕ ਚੰਗਾ ਜ਼ਰੀਆ ਬਣੀ ਹਾਂ। ਮੈਨੂੰ ਤੁਹਾਡੇ ਸਾਰਿਆਂ ਨਾਲ ਇਹ ਗੱਲ ਸਾਂਝੀ ਕਰਦਿਆਂ ਬਹੁਤ ਖੁਸ਼ੀ ਹੋ ਰਹੀ ਹੈ ਕਿ ਲਹਿੰਬਰ ਤੇ ਉਨ੍ਹਾਂ ਦੀ ਪਤਨੀ ਦੀ ਅੱਜ ਕਮਿਸ਼ਨ ਵਲੋਂ ਸੁਲ੍ਹਾ-ਸਫਾਈ ਕਰਵਾ ਦਿੱਤੀ ਹੈ।’ ਮਨੀਸ਼ਾ ਨੇ ਅੱਗੇ ਲਿਖਿਆ,’ਇਸ ਦੇ ਨਾਲ ਹੀ ਇਨ੍ਹਾਂ ਦੇ ਪਰਿਵਾਰ ‘ਚ ਰਿਸ਼ਤੇਦਾਰਾਂ ਦੀ ਦਖ਼ਲ ਨੂੰ ਦੇਖਦੇ ਹੋਏ ਦੋਵਾਂ ਨੂੰ ਰਿਸ਼ਤੇਦਾਰਾਂ ਤੋਂ ਦੂਰ ਰਹਿਣ ਲਈ ਕਿਹਾ ਗਿਆ ਹੈ। ਵਾਹਿਗੁਰੂ ਹਰ ਪਰਿਵਾਰ ਨੂੰ ਹੱਸਦਾ-ਖੇਡਦਾ ਰੱਖੇ। ਮੇਰੀਆਂ ਦੁਆਵਾਂ ਤੁਹਾਡੇ ਦੋਵਾਂ ਨਾਲ ਹਨ।’





