ਨਵੀਂ ਦਿੱਲੀ- ਫਿਲਮੀ ਦੁਨੀਆ ਤੋਂ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆਈ ਹੈ। ਹਰ ਕਿਸੇ ਦੀ ਚਹੇਤੀ ਦਿੱਗਜ ਗਾਇਕਾ ਲਤਾ ਮੰਗੇਸ਼ਕਰ ਕੋਰੋਨਾ ਦੀ ਲਪੇਟ 'ਚ ਆ ਗਈ ਹੈ। 92 ਸਾਲਾ ਮਸ਼ਹੂਰ ਗਾਇਕ ਕਰੋਨਾ ਪਾਜ਼ੇਟਿਵ ਹਨ। ਉਨ੍ਹਾਂ ਨੂੰ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਲਤਾ ਮੰਗੇਸ਼ਕਰ ਦੀ ਉਮਰ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਉਣ ਦਾ ਫੈਸਲਾ ਕੀਤਾ ਗਿਆ।
Also Read: ਮਾਲਵਿਕਾ ਦੇ ਕਾਂਗਰਸ ਜੁਆਇਨ ਕਰਨ ਤੋਂ ਬਾਅਦ ਜਾਣੋ ਕੀ ਬੋਲੇ ਸੋਨੂ ਸੂਦ
ਲਤਾ ਮੰਗੇਸ਼ਕਰ ਦੀ ਭਤੀਜੀ ਰਚਨਾ ਨੇ ਉਨ੍ਹਾਂ ਦੇ ਹਸਪਤਾਲ ਵਿੱਚ ਦਾਖ਼ਲ ਹੋਣ ਦੀ ਪੁਸ਼ਟੀ ਕੀਤੀ ਹੈ। ਮਹਾਨ ਗਾਇਕਾ ਨੂੰ ਆਈਸੀਯੂ ਵਿੱਚ ਦਾਖਲ ਕਰਵਾਇਆ ਗਿਆ ਹੈ। ਪ੍ਰਸ਼ੰਸਕਾਂ ਲਈ ਰਾਹਤ ਦੀ ਗੱਲ ਹੈ ਕਿ ਲਤਾ ਮੰਗੇਸ਼ਕਰ 'ਚ ਕੋਰੋਨਾ ਦੇ ਘੱਟ ਲੱਛਣ ਪਾਏ ਗਏ ਹਨ। ਹਸਪਤਾਲ ਦੇ ਅਧਿਕਾਰੀ ਦਾ ਕਹਿਣਾ ਹੈ ਕਿ ਲਤਾ ਮੰਗੇਸ਼ਕਰ ਦੀ ਸਿਹਤ 'ਚ ਸੁਧਾਰ ਹੋ ਰਿਹਾ ਹੈ। ਲਤਾ ਮੰਗੇਸ਼ਕਰ ਦੇ ਕੋਰੋਨਾ ਹੋਣ ਦੀ ਸੂਚਨਾ ਸਾਹਮਣੇ ਆਉਣ ਤੋਂ ਬਾਅਦ ਬਾਲੀਵੁੱਡ ਗਲਿਆਰਿਆਂ 'ਚ ਹਲਚਲ ਤੇਜ਼ ਹੋ ਗਈ ਹੈ। ਮਸ਼ਹੂਰ ਹਸਤੀਆਂ ਸਮੇਤ ਪ੍ਰਸ਼ੰਸਕ ਸਵਰ ਕੋਕਿਲਾ ਲਤਾ ਮੰਗੇਸ਼ਕਰ ਦੇ ਜਲਦੀ ਠੀਕ ਹੋਣ ਲਈ ਪ੍ਰਾਰਥਨਾ ਕਰ ਰਹੇ ਹਨ।
Also Read: ਫਿਰ ਤਬਾਹੀ ਵੱਲ ਵਧ ਰਿਹੈ ਅਮਰੀਕਾ, ਇਕ ਦਿਨ 'ਚ ਮਿਲੇ 10.13 ਲੱਖ ਕੋਵਿਡ ਮਾਮਲੇ
ਮਹਾਰਾਸ਼ਟਰ ਅਤੇ ਮੁੰਬਈ ਵਿੱਚ ਕੋਰੋਨਾ ਵਾਇਰਸ ਨੇ ਸਭ ਤੋਂ ਵੱਧ ਤਬਾਹੀ ਮਚਾਈ ਹੈ। ਸੋਮਵਾਰ ਨੂੰ ਮਹਾਰਾਸ਼ਟਰ ਵਿੱਚ ਕੋਰੋਨਾ ਦੇ 33,470 ਨਵੇਂ ਮਾਮਲੇ ਸਾਹਮਣੇ ਆਏ ਅਤੇ 8 ਲੋਕਾਂ ਦੀ ਮੌਤ ਹੋ ਗਈ। ਇਨ੍ਹਾਂ ਵਿੱਚੋਂ 13,648 ਮਾਮਲੇ ਸਿਰਫ਼ ਮੁੰਬਈ ਵਿੱਚ ਪਾਏ ਗਏ। ਉੱਥੇ ਹੀ 5 ਲੋਕਾਂ ਦੀ ਕੋਰੋਨਾ ਨਾਲ ਮੌਤ ਹੋ ਗਈ ਹੈ। ਬਾਲੀਵੁੱਡ ਅਤੇ ਟੀਵੀ ਜਗਤ ਦੀਆਂ ਕਈ ਮਸ਼ਹੂਰ ਹਸਤੀਆਂ ਕਰੋਨਾ ਦੀ ਲਪੇਟ ਵਿੱਚ ਆ ਚੁੱਕੀਆਂ ਹਨ। ਬਹੁਤ ਸਾਰੇ ਠੀਕ ਹੋ ਗਏ ਹਨ ਅਤੇ ਕਈ ਅਜੇ ਵੀ ਵਾਇਰਸ ਵਿਰੁੱਧ ਜੰਗ ਲੜ ਰਹੇ ਹਨ।
Also Read: ਕੋਰੋਨਾ ਸੰਕਟ: ਦਿੱਲੀ 'ਚ ਸਾਰੇ ਨਿੱਜੀ ਦਫ਼ਤਰ ਬੰਦ ਕਰਨ ਦੇ ਹੁਕਮ, ਸਖ਼ਤ ਪਾਬੰਦੀਆਂ ਲਾਗੂ
28 ਸਤੰਬਰ 1929 ਨੂੰ ਜਨਮੀ ਲਤਾ ਮੰਗੇਸ਼ਕਰ ਦੇਸ਼-ਵਿਦੇਸ਼ ਵਿੱਚ ਪ੍ਰਸਿੱਧ ਹੈ। ਲਤਾ ਮੰਗੇਸ਼ਕਰ ਨੇ ਸੰਗੀਤ ਜਗਤ ਅਤੇ ਭਾਰਤੀ ਫਿਲਮ ਉਦਯੋਗ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ। ਲਤਾ ਮੰਗੇਸ਼ਕਰ ਨੂੰ ਉਨ੍ਹਾਂ ਦੇ ਯੋਗਦਾਨ ਕਾਰਨ ਕਈ ਸਨਮਾਨਜਨਕ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਗਿਆ ਹੈ। ਲਤਾ ਮੰਗੇਸ਼ਕਰ ਨੂੰ ਭਾਰਤ ਰਤਨ, ਦਾਦਾ ਸਾਹਿਬ ਫਾਲਕੇ ਪੁਰਸਕਾਰ ਅਤੇ ਕਈ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਦਾ ਨਾਂ ਗਿਨੀਜ਼ ਬੁੱਕ ਆਫ ਵਰਲਡ ਰਿਕਾਰਡ 'ਚ ਵੀ ਦਰਜ ਹੈ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Benefits of Fenugreek Seeds: पोषक तत्वों से भरपूर ये छोटे-छोटे दाने आपको बड़ी-बड़ी बीमारियों से देतें है छुटकारा! जानें कैसे
Winter Benefits of Makhana : सर्दियों में ये ड्राई फ्रूट सेहत के लिए है बेहद फायदेमंद, जानें खाने का सही समय और तरीका
Winter Morning Diet: सर्दियों के मौसम में इम्युनिटी को बनाना है स्ट्रांग? आज से करें इन 3 चीजों का सेवन, बीमारियां रहेंगी कोसों दूर