ਚੰਡੀਗੜ੍ਹ (ਬਿਊਰੋ)- ਆਪਣੀ ਬੁਲੰਦ ਆਵਾਜ਼ ਨਾਲ ਸਰੋਤਿਆਂ ਦੇ ਦਿਲਾਂ 'ਤੇ ਰਾਜ ਕਰਨ ਵਾਲੀ ਗਾਇਕਾ ਮਿਸ ਪੂਜਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਉਹ ਆਪਣੀਆਂ ਤਸਵੀਰਾਂ ਤੇ ਵੀਡੀਓ ਸ਼ੇਅਰ ਕਰਦੀ ਰਹਿੰਦੀ ਹੈ। ਇਸੇ ਤਰ੍ਹਾਂ ਉਸ ਨੇ ਆਪਣੇ ਭਤੀਜੇ ਨਾਲ ਡਾਂਸ ਕਰਦਿਆਂ ਦੀ ਵੀਡੀਓ ਦਰਸ਼ਕਾਂ ਨਾਲ ਸਾਂਝੀ ਕੀਤੀ ਹੈ, ਜਿਸ ਵਿਚ ਉਹ ਆਪਣੇ ਭਤੀਜੇ ਨਾਲ ਡਾਂਸ ਕਰਦੀ ਨਜ਼ਰ ਆ ਰਹੀ ਹੈ। ਪੰਜਾਬੀ ਗੀਤ ‘Majhail vs Malvain’ ਉੱਤੇ ਦੋਵੇਂ ਮਸਤੀ ਕਰਦੇ ਨਜ਼ਰ ਆ ਰਹੇ ਹਨ। ਭੂਆ-ਭਤੀਜੇ ਦੀ ਇਸ ਵੀਡੀਓ ਨੂੰ ਕਾਫੀ ਲੋਕ ਵੇਖ ਚੁੱਕੇ ਹਨ ਅਤੇ ਇਸ ਨੂੰ ਪਸੰਦ ਕਰ ਰਹੇ ਹਨ।
ਦੱਸ ਦਈਏ ਮਿਸ ਪੂਜਾ ਬਹੁਤ ਜਲਦ ਆਪਣੇ ਨਵੇਂ ਗੀਤ 'ਜੁਰਾਬਾਂ' ਨਾਲ ਦਰਸ਼ਕਾਂ ਦੇ ਰੁਬਰੂ ਹੋਵੇਗੀ। ਗਾਇਕਾ ਮਿਸ ਪੂਜਾ ਨੇ ਪੰਜਾਬੀ ਮਿਊਜ਼ਿਕ ਜਗਤ ਨੂੰ ਕਈ ਸੁਪਰ ਹਿੱਟ ਗੀਤ ਦਿੱਤੇ ਹਨ। ਮਿਸ ਪੂਜਾ ਨੇ ਆਪਣੀ ਗਾਇਕੀ ਨਾਲ ਗਿੰਨੀਜ਼ ਬੁੱਕ ਆਫ਼ ਰਿਕਾਰਡ ਵੀ ਆਪਣਾ ਨਾਂਅ ਦਰਜ ਕਰਵਾਇਆ ਹੈ। ਹਾਲ ਹੀ 'ਚ ਮਿਸ ਪੂਜਾ ਨੂੰ ਹਿੰਦੁਸਤਾਨ ਗੌਰਵ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ।
View this post on Instagram
ਦੱਸਣਯੋਗ ਹੈ ਕਿ ਮਿਸ ਪੂਜਾ ਨੇ ਪਹਿਲੀ ਵਾਰ ਜਨਵਰੀ 2006 'ਚ ਸੰਗੀਤ ਡਾਇਰੈਕਟਰ ਲਾਲ ਕਮਲ ਨਾਲ ਕੰਮ ਕੀਤਾ ਤੇ 'ਰੋਮੈਂਟਿਕ ਜੱਟ' ਪਹਿਲੀ ਐਲਬਮ ਦਰਸ਼ਕਾਂ ਦੇ ਰੂ-ਬ-ਰੂ ਕੀਤੀ। ਐਲਬਮ 'ਜਾਨ ਤੋਂ ਪਿਆਰੀ' ਨੂੰ ਸਭ ਤੋਂ ਵਧੀਆ ਕੌਮਾਂਤਰੀ ਐਲਬਮ ਦਾ ਖ਼ਿਤਾਬ ਵੀ ਹਾਸਲ ਹੋਇਆ। ਉਹ 2000 ਤੋਂ ਵੱਧ ਗੀਤ ਗਾ ਚੁੱਕੀ ਹੈ ਤੇ 350 ਤੋਂ ਵੱਧ ਕੈਸੇਟਾਂ ਕੱਢ ਚੁੱਕੀ ਹੈ। ਉਸ ਦੇ ਗਾਣੇ 'ਪਾਣੀ ਹੋਗੇ ਡੂੰਘੇ ਝੋਨਾ ਲਾਉਣਾ ਹੀ ਛੱਡ ਦੇਣਾ' ਨੇ ਉਸ ਨੂੰ ਰਾਤੋ-ਰਾਤ ਸਿਖ਼ਰਾਂ 'ਤੇ ਪਹੁੰਚਾ ਦਿੱਤਾ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Benefits of Fenugreek Seeds: पोषक तत्वों से भरपूर ये छोटे-छोटे दाने आपको बड़ी-बड़ी बीमारियों से देतें है छुटकारा! जानें कैसे
Winter Benefits of Makhana : सर्दियों में ये ड्राई फ्रूट सेहत के लिए है बेहद फायदेमंद, जानें खाने का सही समय और तरीका
Winter Morning Diet: सर्दियों के मौसम में इम्युनिटी को बनाना है स्ट्रांग? आज से करें इन 3 चीजों का सेवन, बीमारियां रहेंगी कोसों दूर