Parineeti-Raghav Mehendi Photo: ਬਾਲੀਵੁੱਡ ਅਦਾਕਾਰਾ ਪਰਿਣੀਤੀ ਚੋਪੜਾ ਅਤੇ 'ਆਪ' ਨੇਤਾ ਰਾਘਵ ਚੱਢਾ ਦੇ ਵਿਆਹ ਦਾ ਫੈਨਜ਼ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਕੁਝ ਹੀ ਦਿਨਾਂ 'ਚ ਦੋਵੇਂ ਹਮੇਸ਼ਾ ਲਈ ਇਕੱਠੇ ਹੋ ਜਾਣਗੇ। ਹੁਣ ਦੋਵਾਂ ਦੇ ਵਿਆਹ ਦੀਆਂ ਰਸਮਾਂ ਦਿੱਲੀ ਵਿੱਚ ਸ਼ੁਰੂ ਹੋ ਗਈਆਂ ਹਨ। ਪਰਿਣੀਤੀ-ਰਾਘਵ ਦੀ ਮਹਿੰਦੀ ਦੀ ਰਸਮ 19 ਸਤੰਬਰ ਨੂੰ ਸੀ, ਜਿਸ ਦੀ ਪਹਿਲੀ ਤਸਵੀਰ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ।
ਰਾਘਵ ਚੱਢਾ ਅਤੇ ਪਰਿਣੀਤੀ ਚੋਪੜਾ ਦਾ ਮਹਿੰਦੀ ਫੰਕਸ਼ਨ ਦਿੱਲੀ ਵਿੱਚ ਹੋਇਆ। ਜਿਸ ਦੀ ਫੋਟੋ ਸਾਹਮਣੇ ਆਈ ਹੈ। ਇਸ ਤਸਵੀਰ ਵਿੱਚ ਜੋੜਾ ਗੁਰਦੁਆਰੇ ਵਿੱਚ ਬੈਠਾ ਨਜ਼ਰ ਆ ਰਿਹਾ ਹੈ। ਇਸ ਦੌਰਾਨ ਪਰਿਣੀਤੀ ਦੇ ਹੱਥਾਂ ਨੂੰ ਰਾਘਵ ਦੇ ਨਾਂ ਦੀ ਮਹਿੰਦੀ ਨਾਲ ਸਜਾਇਆ ਗਿਆ। ਅਦਾਕਾਰਾ ਦੀ ਇਸ ਤਸਵੀਰ ਨੂੰ ਇੱਕ ਫੈਨ ਪੇਜ ਨੇ ਸ਼ੇਅਰ ਕੀਤਾ ਹੈ। ਇਸ ਤਸਵੀਰ ਨੂੰ ਦੇਖ ਕੇ ਪ੍ਰਸ਼ੰਸਕਾਂ ਦਾ ਦਿਨ ਬਣ ਗਿਆ।
ਖਬਰਾਂ ਮੁਤਾਬਕ ਮਹਿੰਦੀ ਫੰਕਸ਼ਨ ਤੋਂ ਬਾਅਦ ਦੋਵੇਂ ਆਪਣੇ ਪਰਿਵਾਰ ਨਾਲ ਰਾਜਸਥਾਨ ਦੇ ਉਦਰਪੁਰ ਲਈ ਵਿਆਹ ਲਈ ਰਵਾਨਾ ਹੋਣਗੇ। ਜਿੱਥੇ 23 ਸਤੰਬਰ ਤੋਂ ਸਮਾਗਮ ਸ਼ੁਰੂ ਹੋਣੇ ਹਨ। ਪਰਿਣੀਤੀ ਦਾ ਚੂੜਾ 23 ਤਰੀਕ ਨੂੰ ਹੋਵੇਗਾ ਜਦਕਿ ਰਾਘਵ ਦੀ ਸੇਹਰਾਬੰਦੀ ਉਸੇ ਦਿਨ ਹੋਵੇਗੀ। ਇਸ ਤੋਂ ਬਾਅਦ 24 ਸਤੰਬਰ ਨੂੰ ਦੋਵੇਂ ਸੱਤ ਫੇਰੇ ਲੈਣਗੇ ਅਤੇ ਅਦਾਕਾਰਾ ਸ਼ਾਮ 6 ਵਜੇ ਵਿਦਾਈ ਕਰੇਗੀ। ਤੁਹਾਨੂੰ ਦੱਸ ਦੇਈਏ ਕਿ ਇਹ ਵਿਆਹ ਦੁਪਹਿਰ ਨੂੰ ਹੋਵੇਗਾ। ਇਸ ਤੋਂ ਬਾਅਦ ਸ਼ਾਮ ਨੂੰ ਰਿਸੈਪਸ਼ਨ ਦਾ ਆਯੋਜਨ ਕੀਤਾ ਗਿਆ ਹੈ, ਜਿਸ 'ਚ ਪਰਿਵਾਰ ਸਮੇਤ ਕੁਝ ਖਾਸ ਲੋਕ ਸ਼ਾਮਲ ਹੋਣਗੇ।
ਤੁਹਾਨੂੰ ਦੱਸ ਦੇਈਏ ਕਿ ਪਰਿਣੀਤੀ ਅਤੇ ਰਾਘਵ ਲੰਬੇ ਸਮੇਂ ਤੋਂ ਇੱਕ ਦੂਜੇ ਨੂੰ ਡੇਟ ਕਰ ਰਹੇ ਹਨ। ਦੋਵਾਂ ਨੂੰ ਪਹਿਲਾਂ ਡਿਨਰ ਡੇਟ 'ਤੇ ਦੇਖਿਆ ਗਿਆ ਸੀ, ਜਿਸ ਤੋਂ ਬਾਅਦ ਡੇਟਿੰਗ ਦੀਆਂ ਖਬਰਾਂ ਆਉਣ ਲੱਗੀਆਂ ਸਨ। ਇਸ ਤੋਂ ਬਾਅਦ ਦੋਹਾਂ ਨੇ 13 ਮਈ 2023 ਨੂੰ ਮੰਗਣੀ ਕਰਕੇ ਆਪਣੇ ਰਿਸ਼ਤੇ ਨੂੰ ਅਧਿਕਾਰਤ ਕਰ ਲਿਆ। ਇਹ ਸਮਾਗਮ ਦਿੱਲੀ ਵਿੱਚ ਹੋਇਆ ਜਿਸ ਵਿੱਚ ਸਿਰਫ਼ ਪਰਿਵਾਰਕ ਮੈਂਬਰ ਅਤੇ ਕੁਝ ਖਾਸ ਦੋਸਤ ਹੀ ਸ਼ਾਮਲ ਹੋਏ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Benefits of Fenugreek Seeds: पोषक तत्वों से भरपूर ये छोटे-छोटे दाने आपको बड़ी-बड़ी बीमारियों से देतें है छुटकारा! जानें कैसे
Winter Benefits of Makhana : सर्दियों में ये ड्राई फ्रूट सेहत के लिए है बेहद फायदेमंद, जानें खाने का सही समय और तरीका
Winter Morning Diet: सर्दियों के मौसम में इम्युनिटी को बनाना है स्ट्रांग? आज से करें इन 3 चीजों का सेवन, बीमारियां रहेंगी कोसों दूर