LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਅਸ਼ਲੀਲ ਫਿਲਮਾਂ ਦੇ ਮਾਮਲੇ 'ਚ ਰਾਜ ਕੁੰਦਰਾ ਨੂੰ ਵੱਡੀ ਰਾਹਤ, 50 ਹਜ਼ਾਰ ਮੁਚਲਕੇ 'ਤੇ ਮਿਲੀ ਜ਼ਮਾਨਤ

20s raj

ਮੁੰਬਈ : ਮੁੰਬਈ ਦੀ ਇੱਕ ਅਦਾਲਤ ਨੇ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ (Raj Kundra) ਨੂੰ ਅਸ਼ਲੀਲ ਫਿਲਮ ਮਾਮਲੇ ਵਿੱਚ ਅੱਜ ਜ਼ਮਾਨਤ ਦੇ ਦਿੱਤੀ ਹੈ। ਕੁੰਦਰਾ ਦੇ ਨਾਲ ਰਿਆਨ ਥੋਰਪੇ ਨੂੰ ਵੀ ਜ਼ਮਾਨਤ ਮਿਲ ਗਈ ਹੈ। ਅਦਾਲਤ ਨੇ ਕੁੰਦਰਾ ਨੂੰ 50,000 ਰੁਪਏ ਦੇ ਨਿੱਜੀ ਮੁਚਲਕੇ 'ਤੇ ਜ਼ਮਾਨਤ ਦੇ ਦਿੱਤੀ ਹੈ।

Also Read : ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ! ਤਨਖ਼ਾਹਾਂ 'ਚ 15 ਫੀਸਦੀ ਵਾਧੇ ਦਾ ਨੋਟੀਫਿਕੇਸ਼ਨ ਜਾਰੀ

ਸ਼ਨੀਵਾਰ ਨੂੰ ਕੁੰਦਰਾ ਨੇ ਜ਼ਮਾਨਤ ਅਰਜ਼ੀ ਦਾਇਰ ਕਰਦਿਆਂ ਦਾਅਵਾ ਕੀਤਾ ਸੀ ਕਿ ਉਸ ਨੂੰ 'ਬਲੀ ਦਾ ਬੱਕਰਾ' ਬਣਾਇਆ ਜਾ ਰਿਹਾ ਹੈ। ਮਾਮਲੇ ਵਿੱਚ ਦਾਇਰ ਚਾਰਜਸ਼ੀਟ ਵਿੱਚ ਉਸਦੇ ਵਿਰੁੱਧ ਕੋਈ ਸਬੂਤ ਨਹੀਂ ਹੈ। ਰਾਜ ਕੁੰਦਰਾ ਨੂੰ 19 ਜੁਲਾਈ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਉਸ ਦੇ ਵਿਰੁੱਧ ਭਾਰਤੀ ਦੰਡਾਵਲੀ ਅਤੇ ਸੂਚਨਾ ਤਕਨਾਲੋਜੀ ਐਕਟ ਦੀਆਂ ਵੱਖ -ਵੱਖ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਜਾਂਚ ਕਰ ਰਹੀ ਮੁੰਬਈ ਅਪਰਾਧ ਸ਼ਾਖਾ ਨੇ 15 ਸਤੰਬਰ ਨੂੰ ਕੁੰਦਰਾ ਅਤੇ ਤਿੰਨ ਹੋਰਾਂ ਦੇ ਖਿਲਾਫ ਕਥਿਤ ਤੌਰ 'ਤੇ ਅਸ਼ਲੀਲ ਫਿਲਮਾਂ ਬਣਾਉਣ ਅਤੇ ਕੁਝ ਐਪਸ ਦੀ ਮਦਦ ਨਾਲ ਉਨ੍ਹਾਂ ਦਾ ਪ੍ਰਸਾਰਣ ਕਰਨ ਦੇ ਲਈ ਪੂਰਕ ਚਾਰਜਸ਼ੀਟ ਦਾਇਰ ਕੀਤੀ ਸੀ।

Also Read :  IPL:  ਅੱਜ ਮੈਦਾਨ 'ਚ ਉਤਰਦੇ ਹੀ ਇਤਿਹਾਸ ਰਚ ਦੇਣਗੇ ਕੋਹਲੀ, ਅਜਿਹਾ ਕਰਨ ਵਾਲੇ ਹੋਣਗੇ ਪਹਿਲੇ ਖਿਡਾਰੀ

ਚਾਰਜਸ਼ੀਟ ਦੇ ਅਨੁਸਾਰ, ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਨੇ ਮੁੰਬਈ ਪੁਲਿਸ ਨੂੰ ਦਿੱਤੇ ਬਿਆਨ ਵਿੱਚ ਦਾਅਵਾ ਕੀਤਾ ਕਿ ਉਹ ਆਪਣੇ ਪਤੀ ਰਾਜ ਕੁੰਦਰਾ ਦੀਆਂ ਗਤੀਵਿਧੀਆਂ ਬਾਰੇ ਨਹੀਂ ਜਾਣਦੀ ਸੀ ਕਿਉਂਕਿ ਉਹ ਆਪਣੇ ਕੰਮ ਵਿੱਚ ਰੁੱਝੀ ਹੋਈ ਸੀ।ਚਾਰਜਸ਼ੀਟ ਦੇ ਅਨੁਸਾਰ, ਸ਼ੈਟੀ ਨੇ ਪੁਲਿਸ ਨੂੰ ਦੱਸਿਆ ਕਿ ਉਹ ਹੌਟਸ਼ੌਟਸ ਅਤੇ ਬਾਲੀਵੁੱਡ ਫੇਮ ਐਪ ਬਾਰੇ ਕੁਝ ਨਹੀਂ ਜਾਣਦੀ ਸੀ, ਜਿਸਦਾ ਕਥਿਤ ਦੋਸ਼ੀਆਂ ਦੁਆਰਾ ਇਤਰਾਜ਼ਯੋਗ ਸਮਗਰੀ ਨੂੰ ਅਪਲੋਡ ਅਤੇ ਸਟ੍ਰੀਮ ਕਰਨ ਲਈ ਵਰਤਿਆ ਜਾਂਦਾ ਸੀ।ਅਦਾਕਾਰਾ ਸ਼ਰਲਿਨ ਚੋਪੜਾ ਨੇ ਪੁਲਿਸ ਨੂੰ ਆਪਣੇ ਬਿਆਨ ਵਿੱਚ ਕਿਹਾ ਕਿ ਕੁੰਦਰਾ ਨੇ ਉਸਨੂੰ ਬਿਨਾਂ ਕਿਸੇ ਝਿਜਕ ਦੇ ਹੌਟਸ਼ੌਟਸ ਐਪ ਲਈ ਕੰਮ ਕਰਨ ਲਈ ਕਿਹਾ ਸੀ।

In The Market