LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਰਾਜ ਕੁੰਦਰਾ ਨੂੰ ਸੁਪਰੀਮ ਕੋਰਟ ਤੋਂ ਮਿਲੀ ਰਾਹਤ, 4 ਹਫਤਿਆਂ ਤਕ ਗ੍ਰਿਫਤਾਰੀ 'ਤੇ ਲਾਈ ਰੋਕ

15 dec shetty

ਮੁੰਬਈ : ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ (Shilpa Shetty) ਦੇ ਪਤੀ ਅਤੇ ਬਿਜ਼ਨੈੱਸਮੈਨ ਰਾਜ ਕੁੰਦਰਾ (Raj Kundra) ਲਈ ਰਾਹਤ ਦੀ ਖਬਰ ਹੈ। ਸੁਪਰੀਮ ਕੋਰਟ (Supreme Court) ਨੇ ਰਾਜ ਕੁੰਦਰਾ ਦੀ ਗ੍ਰਿਫ਼ਤਾਰੀ 'ਤੇ 4 ਹਫ਼ਤਿਆਂ ਲਈ ਰੋਕ ਲਗਾ ਦਿੱਤੀ ਹੈ। ਸੁਪਰੀਮ ਕੋਰਟ ਨੇ ਇਸ ਸਬੰਧ 'ਚ ਮਹਾਰਾਸ਼ਟਰ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਉਨ੍ਹਾਂ ਤੋਂ ਜਵਾਬ ਵੀ ਮੰਗਿਆ ਹੈ।Also Read : ਰੈਲੀਆਂ ਦਾ ਇਕੱਠ ਦੇਖ ਸੁਖਬੀਰ ਬਾਦਲ ਹੋਏ ਬਾਗੋ ਬਾਗ! ਕਿਹਾ ਇਹ ਤਾਂ ਹਾਲੇ...

ਰਾਜ ਕੁੰਦਰਾ ਨੂੰ ਸੁਪਰੀਮ ਕੋਰਟ ਤੋਂ ਮਿਲੀ ਰਾਹਤ 

ਬਾਂਬੇ ਹਾਈ ਕੋਰਟ (Bombay High Court) ਨੇ ਅਸ਼ਲੀਲ ਵੀਡੀਓ ਮਾਮਲੇ 'ਚ ਫਸੇ ਰਾਜ ਕੁੰਦਰਾ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। ਇਸ ਤੋਂ ਬਾਅਦ ਕਾਰੋਬਾਰੀ ਰਾਜ ਕੁੰਦਰਾ ਨੇ ਬੰਬੇ ਹਾਈ ਕੋਰਟ ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਹੁਣ ਰਾਜ ਕੁੰਦਰਾ ਨੂੰ ਸੁਪਰੀਮ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਨੇ ਰਾਜ ਦੀ ਗ੍ਰਿਫ਼ਤਾਰੀ 'ਤੇ 4 ਹਫ਼ਤਿਆਂ ਲਈ ਰੋਕ ਲਗਾ ਦਿੱਤੀ ਹੈ। ਬੰਬੇ ਹਾਈ ਕੋਰਟ ਨੇ ਰਾਜ ਕੁੰਦਰਾ ਸਮੇਤ ਛੇ ਹੋਰਾਂ ਦੀ ਅਗਾਊਂ ਜ਼ਮਾਨਤ ਪਟੀਸ਼ਨ (Anticipatory bail petition) ਰੱਦ ਕਰ ਦਿੱਤੀ ਸੀ। ਇਨ੍ਹਾਂ 'ਚ ਸ਼ਰਲਿਨ ਚੋਪੜਾ (Sherlyn Chopra) ਅਤੇ ਪੂਨਮ ਪਾਂਡੇ (Poonam Pandey) ਦੇ ਨਾਂ ਸ਼ਾਮਲ ਹਨ। ਇਸ ਮਾਮਲੇ ਵਿੱਚ ਤਿੰਨ ਹੋਰ ਵਿਅਕਤੀਆਂ ਉਮੇਸ਼ ਕਾਮਤ, ਸੁਵੋਜੀਤ ਚੌਧਰੀ ਅਤੇ ਸੈਮ ਅਹਿਮਦ ਦੇ ਨਾਂ ਵੀ ਸ਼ਾਮਲ ਹਨ। Also Read : Jio ਨੇ ਲਾਂਚ ਕੀਤਾ ਧਮਾਕੇਦਾਰ ਆਫਰ, ਹੁਣ ਸਿਰਫ 1 ਰੁਪਏ 'ਚ ਮਿਲੇਗੀ ਪੂਰੇ ਮਹੀਨ ਦੀ ਵੈਲਡਿਟੀ

ਰਾਜ ਨੇ ਆਪਣੀ ਪਟੀਸ਼ਨ 'ਚ ਇਹ ਦਲੀਲ ਦਿੱਤੀ ਸੀ
ਰਾਜ ਕੁੰਦਰਾ ਨੇ ਅਦਾਲਤ 'ਚ ਦਾਇਰ ਪਟੀਸ਼ਨ 'ਚ ਕਿਹਾ ਸੀ ਕਿ ਵੀਡੀਓ ਕਾਮੁਕ ਸਨ, ਪਰ ਕੋਈ ਸਰੀਰਕ ਜਾਂ ਜਿਨਸੀ ਗਤੀਵਿਧੀ ਨਹੀਂ ਦਿਖਾਉਂਦੇ। ਉਸ ਨੇ ਕਿਹਾ ਕਿ ਉਹ ਅਜਿਹੇ ਵੀਡੀਓ ਬਣਾਉਣ ਜਾਂ ਪ੍ਰਸਾਰਿਤ ਕਰਨ ਵਿੱਚ ਸ਼ਾਮਲ ਨਹੀਂ ਹੈ। ਉਸ ਨੇ ਦਾਅਵਾ ਕੀਤਾ ਸੀ ਕਿ ਉਸ ਨੂੰ ਇਸ ਕੇਸ ਵਿੱਚ ਝੂਠਾ ਫਸਾਇਆ ਗਿਆ ਹੈ। Also Read : ਹੈਤੀ ਵਿਚ ਵੱਡਾ ਧਮਾਕਾ : ਤੇਲ ਲੁੱਟਣ ਪਹੁੰਚੇ 50 ਲੋਕ ਜ਼ਿੰਦਾ ਸੜੇ

ਰਾਜ ਕੁੰਦਰਾ (Raj Kundra) ਖ਼ਿਲਾਫ਼ ਆਈਪੀਸੀ ਦੀ ਧਾਰਾ 292, 293 ਅਤੇ ਆਈਟੀ ਐਕਟ ਦੀਆਂ ਧਾਰਾਵਾਂ 66ਈ, 67, 67ਏ ਤਹਿਤ ਕੇਸ ਦਰਜ ਕੀਤਾ ਗਿਆ ਸੀ। ਰਾਜ ਕੁੰਦਰਾ ਨੂੰ ਇਸ ਸਾਲ ਜੁਲਾਈ 'ਚ ਪੋਰਨ ਵੀਡੀਓ ਮਾਮਲੇ 'ਚ ਗ੍ਰਿਫਤਾਰ ਕੀਤਾ ਗਿਆ ਸੀ। ਰਾਜ 'ਤੇ ਪੋਰਨ ਫਿਲਮਾਂ ਬਣਾਉਣ ਅਤੇ ਹੌਟ ਸ਼ਾਟਸ ਨਾਂ ਦੀ ਐਪ 'ਤੇ ਦਿਖਾਉਣ ਦਾ ਦੋਸ਼ ਸੀ। ਰਾਜ ਕੁੰਦਰਾ ਨੂੰ ਕਰੀਬ ਦੋ ਮਹੀਨੇ ਜੇਲ੍ਹ ਵਿੱਚ ਬਿਤਾਉਣ ਤੋਂ ਬਾਅਦ ਸਤੰਬਰ ਵਿੱਚ ਜ਼ਮਾਨਤ ਮਿਲੀ ਸੀ।

In The Market