LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਦਿੱਲੀ ਸਰਕਾਰ ਦੇ 'ਦੇਸ਼ ਦੇ ਮੈਂਟਰਸ' ਪ੍ਰੋਗਰਾਮ ਦੇ ਬ੍ਰਾਂਡ ਅੰਬੈਸਡਰ ਬਣੇ ਸੋਨੂੰ ਸੂਦ

sonu arving

ਨਵੀਂ ਦਿੱਲੀ (ਇੰਟ.)- ਕੋਰੋਨਾ ਕਾਲ ਤੋਂ ਬਾਅਦ ਤੋਂ ਕਿਸੇ ਨਾ ਕਿਸੇ ਕਾਰਣ ਸੋਨੂੰ ਸੂਦ ਹਮੇਸ਼ਾ ਮੀਡੀਆ ਵਿਚ ਛਾਏ ਰਹੇ ਹਨ। ਇਕ ਵਾਰ ਫਿਰ ਤੋਂ ਸੋਨੂ ਸੂਦ ਚਰਚਾ ਵਿਚ ਆ ਗਏ ਹਨ ਪਰ ਇਸ ਵਾਰ ਉਨ੍ਹਾਂ ਦੇ ਚਰਚਾ ਵਿਚ ਆਉਣ ਦਾ ਮੁੱਖ ਕਾਰਣ ਕੁਝ ਹੋਰ ਹੈ। ਅਭਿਨੇਤਾ ਅਤੇ ਸਮਾਜਸੇਵੀ ਸੋਨੂ ਸੂਦ ਨੇ ਅੱਜ ਦਿੱਲੀ ਦੇ ਸੀ.ਐੱਮ. ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਹੈ।

Sonu Sood gives hilarious replies to fans who asked for Rs 1 cr, a film  role: 'You could've asked for a little more money' | Entertainment News,The  Indian Express

Read more- ਬਗਾਵਤ ਮਗਰੋਂ ਕੈਪਟਨ ਦਾ ਸ਼ਕਤੀ ਪ੍ਰਦਰਸ਼ਨ, ਡਿਨਰ ਡਿਪਲੋਮੈਸੀ 'ਤੇ ਪਹੁੰਚੇ 58 ਵਿਧਾਇਕ ਤੇ 8 MP

ਮੁਲਾਕਾਤ ਤੋਂ ਬਾਅਦ ਸੋਨੂ ਸੂਦ ਅਤੇ ਅਰਵਿੰਦ ਕੇਜਰੀਵਾਲ ਨੇ ਇਕ ਸਾਂਝੀ ਪ੍ਰੈੱਸ ਕਾਨਫਰੰਸ ਕਰਕੇ ਦੱਸਿਆ ਹੈ ਕਿ ਉਹ ਹੁਣ ਆਮ ਆਦਮੀ ਪਾਰਟੀ ਦੇ ਬ੍ਰਾਂਡ ਅੰਬੈਸਡਰ ਹੋਣਗੇ। ਸੀ.ਐੱਮ. ਅਰਵਿੰਦ ਕੇਜਰੀਵਾਲ ਨੇ ਵੀ ਕਿਹਾ ਕਿ ਸੋਨੂ ਸੂਦ ਬ੍ਰਾਂਡ ਅੰਬੈਸਡਰ ਬਣਨ ਲਈ ਤਿਆਰ ਹੋ ਗਏ ਹਨ। ਉਨ੍ਹਾਂ ਨੇ ਕਿਹਾ ਕਿ ਤੁਸੀਂ ਸਰਕਾਰ ਛੇਤੀ ਹੀ ਦੇਸ਼ ਦੇ ਮੇਂਟਰਸ ਪ੍ਰੋਗਰਾਮ ਸ਼ੁਰੂ ਕਰਨ ਵਾਲੀ ਹੈ।

Read more- ਕਾਬੁਲ ਹਵਾਈ ਅੱਡੇ 'ਤੇ ਹੋਇਆ ਜ਼ਬਰਦਸਤ ਧਮਾਕਾ, 72 ਲੋਕਾਂ ਦੀ ਮੌਤ

ਸੀ.ਐੱਮ. ਕੇਜਰੀਵਾਲ ਨੇ ਕਿਹਾ ਕਿ ਮੈੰ ਸੋਨੂੰ ਸੂਦ ਦਾ ਧੰਨਵਾਦ ਕਰਨਾ ਚਾਹੁੰਦਾ ਹਾਂ ਕਿ ਉਨ੍ਹਾਂ ਨੇ ਸਮਾਂ ਕੱਢ ਕੇ ਮੁਲਾਕਾਤ ਕੀਤੀ ਹੈ।ਦਿੱਲੀ ਸਰਕਾਰ ਦੇ 'ਦੇਸ਼ ਦੇ ਮੈਂਟਰਸ' ਪ੍ਰੋਗਰਾਮ ਦੇ ਬ੍ਰਾਂਡ ਅੰਬੈਸਡਰ ਸੋਨੂੰ ਸੂਦ ਬਣੇ ਹਨ। ਅੱਜ ਹੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਅਦਾਕਾਰ ਸੋਨੂੰ ਸੂਦ ਦੀ ਮੁਲਾਕਾਤ ਹੋਈ ਜਿਸ ਤੋਂ ਬਾਅਦ ਇਕ ਸਾਂਝੀ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦੇ ਹੋਏ ਕੇਜਰੀਵਾਲ ਨੇ ਸੋਨੂੰ ਸੂਦ ਨੂੰ ਇਸ ਪ੍ਰੋਗਰਾਮ ਦਾ ਬ੍ਰਾਂਡ ਅੰਬੈਸਡਰ ਐਲਾਨ ਦਿੱਤਾ।

 

Read more- ਪੰਜਾਬ ਕੈਬਨਿਟ ਨੇ ਗ੍ਰਾਮ ਸੇਵਕਾਂ ਦੀ ਘੱਟੋ-ਘੱਟ ਵਿੱਦਿਅਕ ਯੋਗਤਾ ਗ੍ਰੈਜੂਏਸ਼ਨ ਕਰਨ ਨੂੰ ਦਿੱਤੀ ਮਨਜ਼ੂਰੀ


ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੋਨੂੰ ਸੂਦ ਦੀਆਂ ਤਾਰੀਫਾਂ ਦੇ ਕਸੀਦੇ ਪੜ੍ਹਦੇ ਹੋਏ ਕਿਹਾ ਕਿ ਉਹ ਅੱਜ ਦੇਸ਼ ਲਈ ਪ੍ਰੇਰਣਾ ਸਰੋਤ ਬਣ ਗਏ ਹਨ। ਉਨ੍ਹਾਂ ਨੇ ਕਿਹਾ ਕਿ ਪੂਰੇ ਦੇਸ਼ ਤੋਂ ਲੋਕ ਉਨ੍ਹਾਂ ਨੂੰ ਮਦਦ ਲਈ ਪੁਕਾਰਦੇ ਹਨ ਅਤੇ ਸੋਨੂੰ ਸੂਦ ਹਮੇਸ਼ਾ ਮਦਦ ਲਈ ਅੱਗੇ ਰਹਿੰਦੇ ਹਨ। ਕੇਜਰੀਵਾਲ ਨੇ ਕਿਹਾ ਕਿ ਇਹ ਆਪਣੇ ਆਪ ਵਿਚ ਵੱਖ ਗੱਲ ਹੈ ਕਿ ਜੋ ਕੰਮ ਸਰਕਾਰ ਨਹੀਂ ਕਰ ਪਾਉੰਦੀ ਉਹ ਅਜਿਹਾ ਕੰਮ ਕਰ ਲੈਂਦੇ ਹਨ। ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਉਹ ਇਸ ਗੱਲ ਦੀ ਜਾਣਕਾਰੀ ਹਾਸਿਲ ਕਰਣਗੇ ਕਿ ਸੋਨੂੰ ਸੂਦ ਨੇ ਆਖਿਰ ਅਜਿਹਾ ਨੈੱਟਵਰਕ ਬਣਾਇਆ ਕਿਵੇਂ ਕਿ ਉਹ ਪੂਰੇ ਦੇਸ਼ ਦੇ ਲੋਕਾਂ ਦੀ ਮਦਦ ਲਈ ਅੱਗੇ ਆ ਪਾ ਰਹੇ ਹਨ।

In The Market