‘ਬਜਟ ‘ਚ ਪੰਜਾਬ ਦੇ ਹਰ ਵਰਗ ਦਾ ਰੱਖਿਆ ਗਿਆ ਧਿਆਨ’, ਪੰਜਾਬ ਬਜਟ ਤੋਂ ਬਾਅਦ ਬੋਲੇ ਹਰਪਾਲ ਚੀਮਾ

ਚੰਡੀਗੜ੍ਹ : ਅੱਜ ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਵਲੋਂ ਸੁਝਾਇਆ ਲੋਕਾਂ ਲਈ ਬਜਟ ਪੇਸ਼ ਕੀਤਾ ਗਿਆ ਹੈ। ਇਸ ਵਾਰ ਪੰਜਾਬ ਸਰਕਾਰ ਨੇ 1,55,860 ਕਰੋੜ…

ਚੰਡੀਗੜ੍ਹ : ਅੱਜ ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਵਲੋਂ ਸੁਝਾਇਆ ਲੋਕਾਂ ਲਈ ਬਜਟ ਪੇਸ਼ ਕੀਤਾ ਗਿਆ ਹੈ। ਇਸ ਵਾਰ ਪੰਜਾਬ ਸਰਕਾਰ ਨੇ 1,55,860 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ। ਬਜਟ ਪੇਸ਼ ਕਰਨ ਤੋਂ ਬਾਅਦ ਹਰਪਾਲ ਚੀਮਾ ਵੱਲੋਂ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕੀਤਾ ਗਿਆ। 

Also Read: ਮੂਸੇਵਾਲਾ ਦੇ ਗੀਤ ਤੋਂ ਬਾਅਦ ਕਿਸਾਨਾਂ ‘ਤੇ ਐਕਸ਼ਨ: ਕਿਸਾਨ ਏਕਤਾ ਮੋਰਚਾ ਤੇ ਟਰੈਕਟਰ ਟੂ ਟਵਿੱਟਰ ਖਾਤਿਆਂ ‘ਤੇ ਪਾਬੰਦੀ

ਇਸ ਦੌਰਾਨ ਹਰਪਾਲ ਚੀਮਾ ਨੇ ਕਿਹਾ ਕਿ ਬਜਟ ‘ਚ ਪੰਜਾਬ ਦੇ ਹਰ ਵਰਗ ਦੀਆਂ ਸਮੱਸਿਆਵਾਂ ਨੂੰ ਧਿਆਨ ‘ਚ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਦੇ ਜੋ ਹਾਲਾਤ ਹਨ, ਉਹ ਕਿਸੇ ਤੋਂ ਵੀ ਲੁਕੇ ਨਹੀਂ ਹਨ। ਹਰਪਾਲ ਚੀਮਾ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਸਰਕਾਰਾਂ ਨੇ ਵਿੱਤੀ ਨਾਸਮਝੀ ਦਾ ਸਬੂਤ ਦਿੱਤਾ ਹੈ, ਜਿਸ ਕਾਰਨ ਪੰਜਾਬ ਅੱਜ ਕਰਜ਼ਾਈ ਹੋਇਆ ਪਿਆ ਹੈ। ਉਨ੍ਹਾਂ ਕਿਹਾ ਕਿ ਪਿਛਲੇ 5 ਸਾਲਾਂ ਦੌਰਾਨ ਸਰਕਾਰ ਨੇ ਇਕ ਵਾਰ ਵੀ ਕੋਸ਼ਿਸ਼ ਨਹੀਂ ਕੀਤੀ ਕਿ ਪੰਜਾਬ ਦੀ ਆਰਥਿਕਤਾ ਨੂੰ ਆਪਣੇ ਪੈਰਾਂ ‘ਤੇ ਖੜ੍ਹੇ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਅਸੀਂ ਆਪਣੇ 3 ਮਹੀਨਿਆਂ ਦੇ ਦੌਰਾਨ ਸਿੰਕਿੰਗ ਫੰਡ ‘ਚ 1 ਹਜ਼ਾਰ ਕਰੋੜ ਰੁਪਿਆ ਨਿਵੇਸ਼ ਕੀਤਾ ਹੈ, ਜਦੋਂ ਕਿ ਇਹ 21 ਸਾਲਾਂ ‘ਚ 3 ਹਜ਼ਾਰ ਕਰੋੜ ਰੁਪਿਆ ਨਿਵੇਸ਼ ਹੋਇਆ ਹੈ।

Also Read: ਪੰਜਾਬ ਬਜਟ 2022 : ਵਿੱਤ ਮੰਤਰੀ ਹਰਪਾਲ ਚੀਮਾ ਨੇ ਖੋਲ੍ਹਿਆ ‘ਪਿਟਾਰਾ’, ਜਾਣੋਂ ਕੀ ਹੋਏ ਵੱਡੇ ਐਲਾਨ

ਉਨ੍ਹਾਂ ਕਿਹਾ ਕਿ ਸਾਡੇ ਇਰਾਦੇ ਸਾਫ਼ ਹਨ ਅਤੇ ਮਾਨ ਸਰਕਾਰ ਦੀ ਸੋਚ ਹੈ ਕਿ ਪੰਜਾਬ ਦੀ ਆਰਥਿਕਤਾ ਨੂੰ ਮੁੜ ਲੀਹਾਂ ‘ਤੇ ਲਿਆਂਦਾ ਜਾਵੇ। ਹਰਪਾਲ ਚੀਮਾ ਨੇ ਕਿਹਾ ਕਿ ਇਹ ਪਹਿਲਾ ਬਜਟ ਹੈ, ਜਿਹੜਾ ਜਨਤਾ ਨੂੰ ਪੁੱਛ ਕੇ, ਜਨਤਾ ਨਾਲ ਸਲਾਹ ਕਰਕੇ ਪੇਸ਼ ਕੀਤਾ ਗਿਆ ਹੈ ਅਤੇ ਹਰ ਵਰਗ ਦੀਆਂ ਸਮੱਸਿਆਵਾਂ ਨੂੰ ਧਿਆਨ ‘ਚ ਰੱਖਦਿਆਂ ਉਨ੍ਹਾਂ ਦਾ ਹੱਲ ਕੀਤਾ ਜਾਵੇਗਾ।

Leave a Reply

Your email address will not be published. Required fields are marked *