ਭਿੰਡੀ ਸੈਦਾਂ ਵਿੱਚ ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ: 11,000 ਲੀਟਰ ਨਾਜਾਇਜ਼ ਲਾਹਣ ਬਰਾਮਦ ਕਰਕੇ ਕੀਤੀ ਨਸ਼ਟ

ਅੰਮ੍ਰਿਤਸਰ : ਅੰਮ੍ਰਿਤਸਰ ਵਿੱਚ ਨਸ਼ਿਆਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਆਬਕਾਰੀ ਵਿਭਾਗ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ, ਜਦੋਂ ਵਿਭਾਗ ਦੀ ਟੀਮ ਨੇ ਕਸਬਾ…

ਜ਼ਿਲ੍ਹੇ ਵਿੱਚ ਨਸ਼ਿਆਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਆਬਕਾਰੀ ਵਿਭਾਗ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ, ਜਦੋਂ ਵਿਭਾਗ ਦੀ ਟੀਮ ਨੇ ਕਸਬਾ

ਅੰਮ੍ਰਿਤਸਰ : ਅੰਮ੍ਰਿਤਸਰ ਵਿੱਚ ਨਸ਼ਿਆਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਆਬਕਾਰੀ ਵਿਭਾਗ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ, ਜਦੋਂ ਵਿਭਾਗ ਦੀ ਟੀਮ ਨੇ ਕਸਬਾ ਭਿੰਡੀ ਸੈਦਾਂ ਦੇ ਇਲਾਕੇ ਵਿੱਚੋਂ ਭਾਰੀ ਮਾਤਰਾ ਵਿੱਚ ਨਾਜਾਇਜ਼ ਕੱਚੀ ਲਾਹਣ ਬਰਾਮਦ ਕੀਤੀ। ਇਸ ਕਾਰਵਾਈ ਦੌਰਾਨ ਲਾਵਾਰਿਸ ਹਾਲਤ ਵਿੱਚ ਦੱਬ ਕੇ ਰੱਖੀ ਗਈ ਕਰੀਬ 11,000 ਲੀਟਰ ਲਾਹਣ ਬਰਾਮਦ ਕੀਤੀ ਗਈ, ਜਿਸ ਨੂੰ ਮੌਕੇ ‘ਤੇ ਹੀ ਨਸ਼ਟ ਕਰ ਦਿੱਤਾ ਗਿਆ।

ਗੁਪਤ ਸੂਚਨਾ ਦੇ ਆਧਾਰ ‘ਤੇ ਕੀਤੀ ਗਈ ਛਾਪੇਮਾਰੀ

ਪ੍ਰਾਪਤ ਜਾਣਕਾਰੀ ਅਨੁਸਾਰ, ਆਬਕਾਰੀ ਵਿਭਾਗ ਦੇ ਉੱਚ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਇਹ ਵਿਸ਼ੇਸ਼ ਮੁਹਿੰਮ ਉਲੀਕੀ ਗਈ ਸੀ। ਆਬਕਾਰੀ ਇੰਸਪੈਕਟਰ ਜਗਦੀਪ ਕੌਰ ਨੂੰ ਇੱਕ ਗੁਪਤ ਸੂਚਨਾ ਮਿਲੀ ਸੀ ਕਿ ਭਿੰਡੀ ਸੈਦਾਂ ਪਿੰਡ ਵਿੱਚ ਨਾਜਾਇਜ਼ ਸ਼ਰਾਬ ਬਣਾਉਣ ਲਈ ਭਾਰੀ ਮਾਤਰਾ ਵਿੱਚ ਲਾਹਣ ਲੁਕੋ ਕੇ ਰੱਖੀ ਗਈ ਹੈ। ਇਸ ਸੂਚਨਾ ਦੇ ਆਧਾਰ ‘ਤੇ ਵਿਭਾਗ ਦੀ ਟੀਮ ਨੇ ਪਿੰਡ ਵਿੱਚ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ।

9 ਡਰੰਮਾਂ ਅਤੇ ਤਰਪਾਲਾਂ ਵਿੱਚ ਲੁਕੋ ਕੇ ਰੱਖੀ ਸੀ ਲਾਹਣ

ਤਲਾਸ਼ੀ ਦੌਰਾਨ ਟੀਮ ਨੇ ਦੇਖਿਆ ਕਿ ਪਿੰਡ ਦੀਆਂ ਵੱਖ-ਵੱਖ ਲਾਵਾਰਿਸ ਥਾਵਾਂ ‘ਤੇ ਜ਼ਮੀਨ ਵਿੱਚ ਡੂੰਘੇ ਟੋਏ ਪੁੱਟ ਕੇ 9 ਡਰੰਮਾਂ ਅਤੇ ਤਰਪਾਲਾਂ ਦੀ ਮਦਦ ਨਾਲ ਇਹ ਲਾਹਣ ਦੱਬੀ ਹੋਈ ਸੀ। ਵਿਭਾਗ ਵੱਲੋਂ ਕਾਰਵਾਈ ਕਰਦਿਆਂ ਤੁਰੰਤ ਇਸ ਨਾਜਾਇਜ਼ ਸਮੱਗਰੀ ਨੂੰ ਬਾਹਰ ਕੱਢਿਆ ਗਿਆ ਅਤੇ ਮੌਕੇ ‘ਤੇ ਹੀ ਨਸ਼ਟ ਕਰ ਦਿੱਤਾ ਗਿਆ।

ਮੌਕੇ ‘ਤੇ ਹਾਜ਼ਰ ਅਧਿਕਾਰੀ ਅਤੇ ਟੀਮ

ਇਸ ਵਿਸ਼ੇਸ਼ ਆਪਰੇਸ਼ਨ ਦੌਰਾਨ ਜੀ.ਐੱਮ. ਗੁਰਪ੍ਰੀਤ ਸਿੰਘ ਉੱਪਲ, ਜੀ.ਐੱਮ. ਜਤਿੰਦਰ ਸਿੰਘ, ਜੀ.ਐੱਮ. ਤੇਜੀ, ਜੀ.ਐੱਮ. ਰਵੀ ਸ਼ਰਮਾ, ਜੀ.ਐੱਮ. ਦਿਆਲ ਸਿੰਘ ਸਮੇਤ ਵੱਖ-ਵੱਖ ਠੇਕਾ ਇੰਚਾਰਜ (ਮਾਂਜੂ ਚੋਗਾਵਾਂ, ਸੁਲੱਖਣ ਸਿੰਘ ਅਤੇ ਸਾਭਾ ਖਲੇਰਾ) ਤੇ ਐੱਚ.ਸੀ. ਸੇਵਾ ਸਿੰਘ, ਐੱਚ.ਸੀ. ਗੁਰਪ੍ਰੀਤ ਸਿੰਘ, ਐੱਚ.ਸੀ. ਦਲਜੀਤ ਸਿੰਘ ਤੇ ਕਰਨਵੀਰ ਸਿੰਘ ਸਮੇਤ ਵਿਭਾਗ ਦਾ ਸਮੂਹ ਸਟਾਫ਼ ਮੌਜੂਦ ਸੀ।

ਆਬਕਾਰੀ ਵਿਭਾਗ ਦੇ ਅਧਿਕਾਰੀਆਂ ਨੇ ਚਿਤਾਵਨੀ ਦਿੱਤੀ ਹੈ ਕਿ ਨਾਜਾਇਜ਼ ਸ਼ਰਾਬ ਦੇ ਧੰਦੇ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਆਉਣ ਵਾਲੇ ਦਿਨਾਂ ਵਿੱਚ ਵੀ ਅਜਿਹੀਆਂ ਕਾਰਵਾਈਆਂ ਨਿਰੰਤਰ ਜਾਰੀ ਰਹਿਣਗੀਆਂ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
Firing in Gurdaspur: ਅਣਪਛਾਤੇ ਹਮਲਾਵਰਾਂ ਨੇ ਚਲਾਈਆਂ ਤਾਬੜਤੋੜ ਗੋਲੀਆਂ, ਦੋ ਨੌਜਵਾਨਾਂ ਦੀ ਮੌਤ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *