National News : ਤੜਕੇ ਤੜਕੇ ਇਕ ਮੰਦਭਾਗੀ ਖ਼ਬਰ ਨੇ ਸਾਰਿਆਂ ਨੂੰ ਹਿਲਾ ਕੇ ਰੱਖ ਦਿੱਤਾ ਹੈ। ਇਕ ਬੇਬੀ ਕੇਅਰ ਸੈਂਟਰ ਵਿਚ ਬੀਤੀ ਰਾਤ ਭਿਆਨਕ ਅੱਗ ਲੱਗ ਗਈ। ਇਸ ਅੱਗ ਦੇ ਹਾਦਸੇ ਵਿਚ 7 ਮਾਸੂਮਾਂ ਦੀ ਮੌਤ ਹੋ ਗਈ।
ਦੱਸਿਆ ਜਾ ਰਿਹਾ ਹੈ ਕਿ ਹਸਪਤਾਲ ਤੋਂ ਬਾਹਰ ਕੱਢੇ ਗਏ 12 ਨਵਜੰਮੇ ਬੱਚਿਆਂ ਵਿੱਚੋਂ ਸੱਤ ਦੀ ਅੱਗ ਲੱਗਣ ਕਾਰਨ ਮੌਤ ਹੋ ਗਈ। ਇਹ ਹਾਦਸਾ ਪੂਰਬੀ ਦਿੱਲੀ ਦੇ ਵਿਵੇਕ ਵਿਹਾਰ ਵਿਚ ਵਾਪਰਿਆ। ਇਹਜਾਣਕਾਰੀ ਅਧਿਕਾਰੀਆਂ ਨੇ ਐਤਵਾਰ ਨੂੰ ਦਿੱਤੀ। ਫਿਲਹਾਲ ਹਾਦਸੇ ਦੇ ਕਾਰਨ ਦਾ ਪਤਾ ਨਹੀਂ ਚਲ ਸਕਿਆ ਹੈ। ਮੌਕੇ ‘ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ 16 ਗੱਡੀਆਂ ਨੇ ਕਾਫੀ ਮੁਸ਼ੱਕਤ ਦੇ ਬਾਅਦ ਅੱਗ ‘ਤੇ ਕਾਬੂ ਪਾਇਆ।
ਇਸ ਹਾਦਸੇ ਸਮੇਂ 12 ਬੱਚੇ ਹਸਪਤਾਲ ਵਿਚ ਮੌਜੂਦ ਸਨ। ਇਕ ਬੱਚੇ ਦੀ ਹਾਲਤ ਗੰਭੀਰ ਬਣੀ ਹੋਈ ਹੈ। ਰਾਹਤ ਅਤੇ ਬਚਾਅ ਕੰਮ ਜਾਰੀ ਹੈ। ਦਿੱਲੀ ਫਾਇਰ ਸਰਵਿਸ (ਡੀਐਫਐਸ) ਦੇ ਅਧਿਕਾਰੀਆਂ ਨੇ ਦੱਸਿਆ ਕਿ ਸ਼ਾਹਦਰਾ ਦੇ ਬੱਚਿਆਂ ਦੇ ਹਸਪਤਾਲ ਵਿੱਚ ਸ਼ਨਿਚਰਵਾਰ ਰਾਤ ਨੂੰ ਅੱਗ ਲੱਗ ਗਈ। ਡੀਐਫਐਸ ਦੇ ਮੁਖੀ ਅਤੁਲ ਗਰਗ ਨੇ ਦੱਸਿਆ ਕਿ 12 ਨਵਜੰਮੇ ਬੱਚਿਆਂ ਨੂੰ ਹਸਪਤਾਲ ਤੋਂ ਬਾਹਰ ਕੱਢਿਆ ਗਿਆ ਪਰ ਇਨ੍ਹਾਂ ਵਿੱਚੋਂ ਸੱਤ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਪੰਜ ਬੱਚਿਆਂ ਦਾ ਇਲਾਜ ਦੂਜੇ ਹਸਪਤਾਲ ਵਿੱਚ ਚੱਲ ਰਿਹਾ ਹੈ।






